ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਆਸਾ ਬੁੱਟਰ ਵਿਖੇ ਵਾਪਰੀ ਘਟਨਾ ਵਿੱਚ ਪਤੀ ਵੱਲੋਂ ਪਤਨੀ ਅਤੇ ਸਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪਤੀ ਕਥਿਤ ਤੌਰ ਉੱਤੇ ਆਪਣੀ ਪਤਨੀ ਅਤੇ ਸਾਲੀ ਦੇ ਚਰਿੱਤਰ ਉੱਤੇ ਸ਼ੱਕ ਕਰਦਾ ਸੀ, ਜਿਸਦੇ ਚਲਦਿਆਂ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
8 ਸਾਲ ਪਹਿਲਾਂ ਹੋਇਆ ਸੀ ਵਿਆਹ : ਮਿਲੀ ਜਾਣਕਾਰੀ ਅਨੁਸਾਰ ਕਰੀਬ 8 ਸਾਲ ਪਹਿਲਾ ਬਲਜਿੰਦਰ ਸਿੰਘ ਵਾਸੀ ਆਸਾਬੁੱਟਰ ਦਾ ਵਿਆਹ ਸੰਦੀਪ ਕੌਰ ਨਾਲ ਹੋਇਆ। ਇਹਨਾਂ ਦੇ ਤਿੰਨ ਬੱਚੇ ਹਨ। ਸੰਦੀਪ ਕੌਰ ਅਤੇ ਬਲਜਿੰਦਰ ਸਿੰਘ ਪਿੰਡ ਆਸਾ ਬੁੱਟਰ ਵਿਖੇ ਹੀ ਆਪਣੇ ਘਰ ਵਿਚ ਰਹਿ ਰਹੇ ਸਨ ਅਤੇ ਇਸਦੀ ਸਾਲੀ ਕੋਮਲਪ੍ਰੀਤ ਕੌਰ ਵੀ ਇਹਨਾਂ ਕੋਲ ਹੀ ਰਹਿ ਕੇ ਪੜ੍ਹਾਈ ਕਰ ਰਹੀ ਸੀ। ਬਲਜਿੰਦਰ ਸਿੰਘ ਪਿੰਡ ਵਿਚ ਹੀ ਕੰਮ ਕਰਦਾ ਸੀ। ਉਸਨੇ ਅੱਜ ਬਾਅਦ ਦੁਪਹਿਰ ਆਪਣੀ ਪਤਨੀ ਅਤੇ ਸਾਲੀ ਦਾ ਘਰ ਵਿਚ ਹੀ ਕਤਲ ਕਰ ਦਿੱਤਾ।
- 6 lakh Robbed in Ludhiana: ਲੁਧਿਆਣਾ ਵਿੱਚ ਕਾਰੋਬਾਰੀ ਤੋਂ 6 ਲੱਖ ਰੁਪਏ ਦੀ ਲੁੱਟ, ਮੁਲਜ਼ਮ ਫਰਾਰ
- Suo Moto Against Pollution : ਪੰਜਾਬ ਦੇ ਮੁੱਖ ਸਕੱਤਰ ਨੂੰ NGT ਦਾ ਨੋਟਿਸ, ਕਿਹਾ-'ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਵੱਡਾ ਕਾਰਨ ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣਾ'
- Behbal Kalan Goli Kand Case: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬੀਆਂ ਨੂੰ ਕਰ ਰਿਹਾ ਗੁੰਮਰਾਹ, ਵਕੀਲ ਨੇ ਕੀਤੇ ਵੱਡੇ ਖੁਲਾਸੇ
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਤਨੀ ਅਤੇ ਦੇ ਸਿਰ ਵਿਚ ਡੰਡੇ ਮਾਰ-ਮਾਰ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪਿੰਡ ਵਿਚ ਇੱਕੋ ਸਮੇਂ ਹੋਏ ਦੋ ਕਤਲਾਂ ਕਾਰਨ ਸਹਿਮ ਦਾ ਮਾਹੌਲ ਹੈ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਥਾਣਾ ਕੋਟਭਾਈ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਏਐਸਆਈ ਜਗਦੀਸ਼ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਕਿ ਪਿੰਡ ਆਸਾ ਬੁੱਟਰ ਵਿਚ ਸੰਦੀਪ ਕੌਰ ਅਤੇ ਕੋਮਲਜੀਤ ਕੌਰ ਦਾ ਕਤਲ ਹੋਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਲਿਆ ਹੈੈ ਅਤੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।