ETV Bharat / state

Nasha Mukt Yatra: ਪੰਜਾਬ ਵਿੱਚ ਭਾਜਪਾ ਕੱਢੇਗੀ ‘ਨਸ਼ਾ ਮੁਕਤੀ ਯਾਤਰਾ’, ਇਸ ਜ਼ਿਲ੍ਹੇ ਤੋਂ ਹੋਵੇਗੀ ਸ਼ੁਰੂਆਤ

ਖੰਨਾ ਵਿੱਚ ਗੁਰਪ੍ਰੀਤ ਭੱਟੀ ਫ਼ਾਰਮ ਹਾਊਸ ਵਿੱਚ ਭਾਜਪਾ ਦੀ ਜ਼ੋਨਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਜੇ ਰੂਪਾਨੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਂਦੇ ਮਾਰਚ ਮਹੀਨੇ ਵਿੱਚ ਪੰਜਾਬ ਆ ਰਹੇ ਹਨ ਜੋ ਕਿ ਪੰਜਾਬ ਵਿੱਚ ਕੱਢੀ ਜਾਣ ਵਾਲੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ।

Nasha Mukt Yatra will be organized by BJP in Punjab

author img

By

Published : Feb 25, 2023, 8:50 AM IST

Updated : Feb 25, 2023, 9:28 AM IST

ਚੰਡੀਗੜ੍ਹ: ਖੰਨਾ ਵਿੱਚ ਗੁਰਪ੍ਰੀਤ ਭੱਟੀ ਫ਼ਾਰਮ ਹਾਊਸ ਵਿੱਚ ਭਾਜਪਾ ਦੀ ਜ਼ੋਨਲ ਮੀਟਿੰਗ ਹੋਈ, ਜਿਸ ਵਿੱਚ ਸੱਤ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਭਾਜਪਾ ਪੰਜਾਬ ਦੇ ਇੰਚਾਰਜ਼ ਵਿਜੇ ਰੂਪਾਨੀ ਨੇ ਸ਼ਿਰਕਤ ਕੀਤੀ। ਭਾਜਪਾ ਦੀ ਇਸ ਜੋਨਲ ਜਥੇਬੰਦਕ ਮੀਟਿੰਗ ਦਾ ਮੁੱਖ ਮਕਸਦ ਜਥੇਬੰਦੀ ਨੂੰ ਹੋਰ ਮਜ਼ਬੂਤ ,ਚੁਸਤ-ਦਰੁਸਤ ਬਣਾਉਣਾ ਅਤੇ ਪਿੰਡਾਂ ਵਿੱਚ ਭਾਜਪਾ ਦੇ ਵਧੇ ਹੋਏ ਜਨਾਧਾਰ ਨੂੰ ਲੈ ਕੇ ਪਾਰਟੀ ਅਧਿਕਾਰੀਆਂ ਨੂੰ ਜਾਣੂ ਕਰਾਉਣਾ ਤੇ ਆਗਾਮੀ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ।

ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ: ਵਿਜੇ ਰੂਪਾਨੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ, ਖੁਸ਼ਹਾਲ ਤੇ ਰੰਗਲਾ ਪੰਜਾਬ ਬਣਾਏਗੀ। ਉਹਨਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਂਦੇ ਮਾਰਚ ਮਹੀਨੇ ਵਿੱਚ ਪੰਜਾਬ ਆ ਰਹੇ ਹਨ। ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਸ਼ਹਿਰਾਂ ਤੋਂ ਲੈ ਕੇ ਹਰ ਪਿੰਡ ਵਿੱਚ ਕੱਢੀ ਜਾਣ ਵਾਲੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ ਜੋ ਕਿ ਗੁਰੂਨਗਰੀ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ।

ਪੰਜਾਬ ਦੇ ਮੌਜੂਦਾ ਹਾਲਾਤ ਠੀਕ ਨਹੀਂ: ਵਿਜੇ ਰੁਪਾਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਪਰੋਕਤ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਜਨਤਾ ਦੇ ਸੰਪਰਕ 'ਚ ਹੈ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੀ ਹੈ। ਰੁਪਾਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਉਹ ਆਉਣ ਵਾਲੀਆਂ ਪੰਜਾਬ ਦੀਆ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਬੱਚਿਆਂ ਦਾ ਪੰਜਾਬ ਦੀ ਧਰਤੀ ਛੱਡ ਕੇ ਵੱਡੇ ਪੱਧਰ 'ਤੇ ਦੂਜੇ ਦੇਸ਼ਾਂ ਵਿੱਚ ਜਾ ਰਹੇ ਹਨ ਜੋ ਕਿ ਚਿੰਤਾਜਨਕ ਹੈ।

ਲੋਕ ਭਾਰਤੀ ਜਨਤਾ ਪਾਰਟੀ ਤੋਂ ਪ੍ਰਭਾਵਿਤ: ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਜਿਸ ਤੇਜ਼ੀ ਨਾਲ ਪੰਜਾਬ 'ਚ ਭਾਜਪਾ ਦਾ ਜਨਅਧਾਰ ਵਧ ਰਿਹਾ ਹੈ, ਉਸ ਨੂੰ ਦੇਖ ਕੇ ਵਿਰੋਧੀ ਧਿਰਾਂ ਬੌਖਲਾਈਆਂ ਹੋਈਆਂ ਹਨ। ਪਿੰਡਾਂ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਕਿਉਂਕਿ ਪੰਜਾਬੀ ਜਾਣ ਚੁੱਕੇ ਹਨ ਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ। ਲੋਕਾਂ ਨੂੰ ਭਾਜਪਾ ਦੇ ਹੱਥਾਂ ਵਿੱਚ ਆਪਣਾ ਭਵਿੱਖ ਮਜ਼ਬੂਤ ਅਤੇ ਉੱਜਵਲ ਨਜ਼ਰ ਆਉਣ ਲੱਗਾ ਹੈ। ਪੰਜਾਬ ਦੇ ਲੋਕਾਂ ਨੇ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ ਅਤੇ ਹੁਣ ਪੰਜਾਬੀਆ ਦੀ ਇੱਕੋ ਇੱਕ ਉਮੀਦ ਭਾਰਤੀ ਜਨਤਾ ਪਾਰਟੀ ਤੋਂ ਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਡਰੱਗ ਮਾਫੀਆ ਤੇ ਭ੍ਰਿਸ਼ਟਾਚਾਰ ਕਾਰਨ ਬਰਬਾਦ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਆਪ ਸਰਕਾਰ ਨੇ ਰਾਮ ਭਰੋਸੇ ਛੱਡ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ, ਕਿਉਂਕਿ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਅਪਰਾਧ ਦੀ ਦਰ ਲਗਾਤਾਰ ਵਧ ਰਹੀ ਹੈ, ਪੰਜਾਬ ਪੁਲਿਸ ਦਾ ਡਰ ਵੀ ਖਤਮ ਹੋ ਰਿਹਾ ਹੈ।

ਇਹ ਵੀ ਪੜੋ: Governor vs Govt: ਪੰਜਾਬ 'ਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਵਾ ਸਕਦੀ ਐ ਰਾਜਪਾਲ ਤੇ ਸਰਕਾਰ ਦੀ ਆਪਸੀ ਖਿੱਚੋਤਾਣ ! ਪੜ੍ਹੋ ਇਹ ਖਾਸ ਰਿਪੋਰਟ

Last Updated : Feb 25, 2023, 9:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.