ਚੰਡੀਗੜ੍ਹ: ਗੈਰ ਇਰਾਦਾ ਕਤਲ ਮਾਮਲੇ ਵਿੱਚ ਜੇਲ੍ਹ ਕੱਟ ਰਹੇ ਸਾਬਕਾ ਕ੍ਰਿਕਟਰ ਅਤੇ ਦਿੱਗਜ ਸਿਆਸੀ ਆਗੂ ਨਵਜੋਤ ਸਿੰਘ ਸਿੱਧੂ ਭਾਵੇਂ ਅੱਜ ਕੱਲ੍ਹ ਕੈਮਰੇ ਉੱਤੇ ਨਜ਼ਰ ਨਹੀਂ ਆਉਂਦੇ ਪਰ ਹੁਣ ਉਹ ਜੇਲ੍ਹ ਦੇ ਅੰਦਰੋਂ ਵੀ ਆਪਣੀਆਂ ਗਤੀਵਿਧੀਆਂ ਨੂੰ ਲੈਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹੁਣ ਨਵਜੋਤ ਸਿੰਘ ਸਿੱਧੂ ਜੇਲ੍ਹ ਦੇ ਅੰਦਰੋਂ ਸੁਰਖੀਆਂ ਵਿੱਚ ਆਏ ਹਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਰਜ ਕਰਵਾਉਣ ਦੇ ਕਾਰਣ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਮਦਨ ਮੁਲਾਂਕਣ ਨੂੰ ਲੈਕੇ ਪਟੀਸ਼ਨ ਹਾਈਕੋਰਟ ਵਿੱਚ ਪਾਈ ਹੈ।
ਆਮਦਨ ਦਾ ਗਲਤ ਮੁਲਾਂਕਣ: ਨਵਜੋਤ ਸਿੱਧੂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸਾਲ 2016-17 ਦੇ ਆਮਦਨ ਮੁਲਾਂਕਣ ਮਾਮਲੇ ਨੂੰ ਲੈਕੇ ਪਟੀਸ਼ਨ ਪਾਈ ਹੈ। ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਸਾਲ 2016-17 ਵਿੱਚ ਉਨ੍ਹਾਂ ਦੀ ਆਮਦਨ ਗਲਤ ਮੁਲਾਂਕਣ ਇਨਕਮ ਟੈਕਸ ਵਿਭਾਗ ਵੱਲੋਂ ਕੀਤਾ ਗਿਆ ਸੀ ਅਤੇ ਉਸ ਸਮੇਂ ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਪਟੀਸ਼ਨ ਪਾਈ ਸੀ ਪਰ ਉਨ੍ਹਾਂ ਦੀ ਉਸ ਸਮੇਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਨਵਜੋਤ ਸਿੱਧੂ ਨੇ ਹੁਣ ਮੁੜ ਤੋਂ ਮਾਮਲੇ ਨੂੰ ਲੈਕੇ ਹਾਈਕੋਰਟ ਦਾ ਰੁਖ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਹਾਈਕੋਰਟ ਉਨ੍ਹਾਂ ਦੀ ਆਮਦਨ ਸਬੰਧੀ ਵਿਭਾਗ ਦੇ ਹੁਕਮਾਂ ਨੂੰ ਰੱਦ ਕਰੇ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ ਅਤੇ ਹਾਈ ਕੋਰਟ ਨੇ ਵਿਭਾਗ ਤੋਂ ਵੇਰਵੇ ਵੀ ਮੰਗੇ ਹਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਨਕਮ ਟੈਕਸ ਵੱਲੋਂ 2016-17 ਲਈ ਆਪਣੀ ਆਮਦਨ ਦੇ ਗਲਤ ਮੁਲਾਂਕਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਆਮਦਨ ਕਰ ਵਿਭਾਗ ਨੂੰ ਇਸ ਨੂੰ ਸੁਧਾਰਨ ਦੀ ਅਪੀਲ ਕੀਤੀ ਪਰ ਇਸ ਸੋਧ ਨੂੰ ਰੱਦ ਕਰ ਦਿੱਤਾ ਗਿਆ।
ਨਵਜੋਤ ਸਿੱਧੂ ਦਾ ਸਿਆਸੀ ਕਰੀਅਰ: ਦੱਸ ਦਈਏ ਨਵਜੋਤ ਸਿੱਧੂ ਭਾਰਤ ਦੇ ਇੱਕ ਸਾਬਕਾ ਕ੍ਰਿਕਟਰ ਹਨ ਅਤੇ ਉਨ੍ਹਾਂ ਨੇ ਸਾਲ 2004 ਵਿੱਚ ਪਹਿਲੀ ਵਾਰ ਭਾਜਪਾ ਵੱਲੋਂ ਅੰਮ੍ਰਿਤਸਰ ਤੋਂ ਚੋਣ ਲੜੀ ਅਤੇ ਉਸ ਚੋਣ ਜਿੱਤੀ ਅਤੇ ਅਗਲੀ ਚੋਣ ਵੀ ਜਿੱਤ ਕੇ 2014 ਤੱਕ ਸੀਟ 'ਤੇ ਕਾਬਜ਼ ਰਹੇ। ਉਨ੍ਹਾਂ ਨੂੰ 2016 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਉਨ੍ਹਾਂ ਨੇ ਉਸੇ ਸਾਲ ਭਾਜਪਾ ਛੱਡ ਦਿੱਤੀ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ । 2017 ਵਿੱਚ ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਵਿਧਾਨ ਸਭਾ ਲਈ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ। ਦੱਸ ਦਈਏ ਬੀਤੇ ਵਰ੍ਹੇ 2022 ਦੀ ਪੰਜਾਬ ਵਿਧਾਨ ਸਭਾ ਚੋਣ ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਨਵਜੋਤ ਸਿੱਧੂ ਨੇ ਚੋਣ ਲੜੀ ਅਤੇ ਆਪ ਵਿਧਾਇਕਾ ਤੋਂ ਹਾਰ ਗਏ। ਦੱਸ ਦਈਏ ਨਵਜੋਤ ਸਿੱਧੂ 1988 ਵਿੱਚ ਸਿੱਧੂ ਇੱਕ ਵਿਅਕਤੀ ਉੱਤੇ ਹਮਲੇ ਅਤੇ ਉਸ ਦੀ ਮੌਤ ਦਾ ਕਾਰਨ ਬਣਨ ਦੀ ਰੋਡ ਰੇਜ ਘਟਨਾ ਵਿੱਚ ਸ਼ਾਮਲ ਸੀ। ਮਈ 2022 ਵਿੱਚ ਭਾਰਤ ਦੀ ਸੁਪਰੀਮ ਕੋਰਟ ਨੇ ਉਸ ਨੂੰ ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ ਅਤੇ ਉਸ ਨੂੰ 1 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ, ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ