ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪਟਿਆਲਾ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਇਕ ਵਾਰ ਫਿਰ ਤੋਂ ਚਰਚਾ ਖੱਟ ਰਹੀ ਹੈ। ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਦੀ ਭੈਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕੀਤੀ ਹੈ। ਆਪਣੇ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦੀ ਕੈਂਸਰ ਸਰਜਰੀ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਕੀਤਾ ਜਾਵੇ। ਉਹਨਾਂ ਆਖਿਆ ਕਿ ਤਰਸ ਦੇ ਆਧਾਰ ਤੇ ਨਵਜੋਤ ਸਿੱਧੂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
ਪਟਿਆਲਾ ਜੇਲ੍ਹ ਵਿਚ ਬੰਦ ਹਨ ਨਵਜੋਤ ਸਿੱਧੂ : ਰੋਡ ਰੇਜ ਮਾਮਲੇ ਵਿਚ ਮਈ 2022 ਤੋਂ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਉਹਨਾਂ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। 26 ਜਨਵਰੀ ਵਾਲੇ ਦਿਨ ਉਹਨਾਂ ਦੀ ਰਿਹਾਈ ਚਰਚਾਵਾਂ ਚੱਲੀਆਂ ਸਨ ਪਰ ਰਿਹਾਈ ਸੰਭਵ ਨਹੀਂ ਹੋ ਸਕੀ। ਇਸ ਮਾਮਲੇ ਵਿੱਚ, ਸੁਪਰੀਮ ਕੋਰਟ ਨੇ ਪਹਿਲਾਂ ਸਿੱਧੂ ਨੂੰ ਕਤਲ ਨਾ ਹੋਣ ਦੇ ਦੋਸ਼ੀ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ ਅਤੇ 1,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਪਰ ਇਸ ਮਾਮਲੇ 'ਚ ਰੀਵਿਊ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ।
ਇੰਡਸ ਹਸਪਤਾਲ ਵਿਚ ਹੋਇਆ ਆਪ੍ਰੇਸ਼ਨ : ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ ਦੀ ਦੂਜੀ ਸਟੇਜ ਤੋਂ ਪੀੜਤ ਹਨ ਜਿਹਨਾਂ ਨੂੰ ਇਲਾਹ ਲਈ ਡੇਰਾ ਬਸੀ ਦੇ ਇੰਡਸ ਹਸਪਤਾਲ ਵਿਚ ਲਿਆਂਦਾ ਗਿਆ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਉਹਨਾਂ ਦਾ ਸਫ਼ਲਤਾ ਪੂਰਵਕ ਆਪ੍ਰੇਸ਼ਨ ਕੀਤਾ ਗਿਆ ਅਤੇ ਉਹ ਬਿਲਕੁਲ ਠੀਕ ਹਨ।
ਇਹ ਵੀ ਪੜ੍ਹੋ : weather experts on rain: ਬੇਮੌਸਮੀ ਬਰਸਾਤ ਨੇ ਕੀਤਾ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ, ਜਾਣੋ ਕੀ ਹੈ ਮੌਸਮ ਮਾਹਿਰਾਂ ਦੀ ਭਵਿੱਖਵਾਣੀ
ਪਹਿਲਾਂ ਵੀ ਕਈ ਵਾਰ ਮੀਡੀਆ ਸਾਹਮਣੇ ਆ ਚੁੱਕੇ ਸਿੱਧੂ ਦੀ ਭੈਣ : ਦੱਸ ਦਈਏ ਕਿ ਨਵਜੋਤ ਸਿੱਧੂ ਦੀ ਭੈਣ ਨੇ ਕਈ ਵਾਰ ਮੀਡੀਆ ਸਾਹਮਣੇ ਆ ਕੇ ਸੁਰਖੀਆਂ ਬਟੋਰੀਆਂ ਹਨ। ਕਈ ਵਾਰ ਉਹ ਨਵਜੋਤ ਸਿੱਧੂ ਅਤੇ ਉਹਨਾਂ ਦੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਜਿਹਨਾਂ ਦਾ ਸਿੱਧੂ ਪਰਿਵਾਰ ਨੇ ਖੰਡਨ ਕੀਤਾ ਹੈ ਅਤੇ ਨਵਜੋਤ ਕੌਰ ਸਿੱਧੂ ਨੇ ਤਾਂ ਉਹਨਾਂ ਨਾਲ ਰਿਸ਼ਤੇਦਾਰ ਹੋਣ ਤੋਂ ਸਾਫ਼ ਇਨਕਾਰ ਕੀਤਾ ਹੈ। ਸੁਮਨ ਤੂਰ ਦਾ ਦਾਅਵਾ ਹੈ ਕਿ ਉਹ ਅਮਰੀਕਾ ਵਿਚ ਰਹਿੰਦੇ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਪੰਜਾਬ ਆਏ ਹਨ।