ਚੰਡੀਗੜ੍ਹ: ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ। ਦੱਸ ਦਈਏ ਕਿ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ 'ਤੇ ਪੰਜਾਬ ਦੇ ਐਨ.ਸੀ.ਸੀ ਅਫਸਰਾਂ ਨੂੰ ਆਸ਼ਵਾਸਨ ਦਿੱਤਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਐਨ.ਸੀ.ਸੀ ਗਤੀਵਿਧੀਆਂ ਨੂੰ ਚਲਾਉਣ ਲਈ ਸਰਕਾਰੀ ਕਾਲਜਾਂ ਵਿੱਚ ਇਮਾਰਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਨਵੇਂ ਬਣੇ ਕਾਲਜਾਂ ਵਿੱਚ ਇਸ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਿੱਜੀ ਇਮਾਰਤਾਂ ਵਿੱਚ ਐਨ.ਸੀ.ਸੀ ਦੀ ਗਤੀਵਿਧੀਆਂ ਨੂੰ ਚਲਾਇਆ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੂੰ ਵੱਧ ਕਿਰਾਇਆ ਦੇਣਾ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸੰਵੇਦਨਸ਼ੀਲਤਾ ਅਤੇ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਾਉਣ ਵਿੱਚ ਐਨ.ਸੀ.ਸੀ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਮੰਤਰੀ ਨੇ ਪੰਜਾਬ ਵਿੱਚ ਐਨ.ਸੀ.ਸੀ. ਦੇ ਵਿਸਥਾਰ ਲਈ ਐਨ.ਸੀ.ਸੀ ਅਧਿਕਾਰੀਆਂ ਨਾਲ ਵਿਚਾਰ ਕੀਤਾ। ਪੰਜਾਬ ਸਰਕਾਰ ਨੂੰ ਹੋਰ ਐਨ.ਸੀ.ਸੀ. ਯੂਨਿਟਾਂ ਦੀ ਅਲਾਟਮੈਂਟ ਅਤੇ ਨਵੀਆਂ ਇਕਾਈਆਂ ਦੀ ਸਥਾਪਨਾ ਲਈ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ।
ਇਹ ਵੀ ਪੜ੍ਹੋ: ਬਕਸਰ ਗਰੁੱਪ ਦੇ ਮੈਂਬਰ ਨੂੰ ਰੂਪਨਗਰ ਪੁਲਿਸ ਨੇ ਕੀਤਾ ਕਾਬੂ
ਸਿੱਖਿਆ ਮੰਤਰੀ ਨੇ ਕਿਹਾ ਕਿ ਉੱਚੇਰੀ ਸਿੱਖਿਆ ਵਿਭਾਗ ਨਾਲ ਸਬੰਧਤ ਐਨ.ਸੀ.ਸੀ. ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
ਇਸ ਵਿਸ਼ੇ 'ਤੇ ਮੇਜਰ ਜਨਰਲ ਆਰ.ਐਸ. ਮਾਨ, ਵੀ.ਐਸ.ਐਮ., ਐਡੀਸ਼ਨਲ ਡੀ.ਜੀ., ਐਨ.ਸੀ.ਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ (ਪੀ.ਐਚ.ਐਚ.ਪੀ. ਐਂਡ ਸੀ) ਨੇ ਕਿਹਾ ਕਿ ਪਿਛਲੇ ਵਰ੍ਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਤੀਜਾਕੁੰਨ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਪੂਰਾ ਸਮਰਥਨ ਮਿਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਐਨ.ਸੀ.ਸੀ. ਦੀਆਂ ਗਤੀਵਿਧੀਆਂ ਵਿੱਚ ਵੱਡਾ ਸੁਧਾਰ ਹੋਇਆ ਹੈ।