ETV Bharat / state

NCSC ਨੇ IAS ਜਸਪ੍ਰੀਤ ਤਲਵਾੜ ਦੀ ਗ੍ਰਿਫਤਾਰੀ ਦੇ ਹੁਕਮ ਕੀਤੇ ਜਾਰੀ

author img

By

Published : Jan 7, 2023, 7:42 PM IST

National Commission for Scheduled Castes ਦੇ ਕੋਰਟ ਅਫਸਰ ਨੇ ਪੰਜਾਬ ਦੇ ਡੀਜੀਪੀ ਨੂੰ ਆਈਏਐਸ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਹੁਕਮ (Orders issued for the arrest of Jaspreet Talwar) ਜਾਰੀ ਕੀਤਾ ਹੈ।

NCSC issued orders for the arrest of IAS Jaspreet Talwar

ਚੰਡੀਗੜ੍ਹ: ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ (Orders issued for the arrest of Jaspreet Talwar) ਦਿੱਤੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਆਈਏਐਸ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਵੇ।

Orders issued for the arrest of Jaspreet Talwar

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਦੀ ਜਾਰੀ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (School education) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸੀ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲਿਸ ਨੂੰ ਉਪਰੋਕਤ ਹੁਕਮ ਜਾਰੀ ਕੀਤੇ ਹਨ।

17 ਜਨਵਰੀ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਦਿੱਤੇ ਹੁਕਮ: ਕਮਿਸ਼ਨ ਦੇ ਕੋਰਟ ਅਫਸਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾੜ ਵਿਰੁੱਧ 2 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ੀ 'ਤੇ ਹਾਜ਼ਰ ਨਾ ਹੋਣ ਕਾਰਨ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤੀ ਅਧਿਕਾਰੀ ਨੇ ਧਾਰਾ 338(8) ਤਹਿਤ ਸਿਵਲ ਅਦਾਲਤ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ 17 ਜਨਵਰੀ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ ਉਕਤ ਹੁਕਮ ਕਦੋਂ ਅਤੇ ਕਿਵੇਂ ਲਾਗੂ ਹੋਇਆ ਅਤੇ ਜੇਕਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਤਾਂ ਉਸ ਦਾ ਕਾਰਨ ਵੀ ਦੱਸਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿੱਚ 6 ਮਹੀਨੇ ਕੱਟਿਆ ਸੰਤਾਪ: ਮਨੀਸ਼ ਤਿਵਾੜੀ

ETV Bharat Logo

Copyright © 2024 Ushodaya Enterprises Pvt. Ltd., All Rights Reserved.