ETV Bharat / state

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਸਬੰਧੀ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ - ਪੰਜਾਬ ਸਕੂਲ ਸਿੱਖਿਆ ਵਿਭਾਗ

ਪੰਜਾਬ ਸਕੂਲ ਸਿੱਖਿਆ ਵਿਭਾਗ (pseb) ਨੇ ਇਸ ਸਾਲ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਸਕੂਲਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਸਬੰਧੀ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

author img

By

Published : Mar 22, 2022, 12:36 PM IST

ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ (pseb) ਨੇ ਇਸ ਸਾਲ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਸਕੂਲਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਤੋਂ ਬਾਅਦ ਸਕੂਲਾਂ ਨੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭਾਵੇਂ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਦਾਖ਼ਲੇ ਸ਼ੁਰੂ ਕਰ ਦਿੱਤੇ ਸਨ ਪਰ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ।

ਵਿਭਾਗ ਨੇ ਸੈਸ਼ਨ 2022-23 ਲਈ 'ਈਚ ਵਨ ਬ੍ਰਿੰਗ ਵਨ' ਮੁਹਿੰਮ ਤਹਿਤ ਦਾਖ਼ਲੇ ਸ਼ੁਰੂ ਕਰ ਦਿੱਤੇ ਹਨ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਾਖ਼ਲੇ 'ਚ 14 ਫੀਸਦੀ ਦਾ ਵਾਧਾ ਹੋਇਆ ਸੀ।

ਸਿੱਖਿਆ ਵਿਭਾਗ ਨੇ ਐਨਰੋਲਮੈਂਟ ਬੂਸਟਰ ਟੀਮਜ਼ ਤਹਿਤ ਟੀਮਾਂ ਦਾ ਗਠਨ ਕੀਤਾ ਹੈ ਜੋ ਰਾਜ, ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕੰਮ ਕਰਨਗੀਆਂ। ਇਨ੍ਹਾਂ ਟੀਮਾਂ 'ਚ ਸਟੇਟ ਕੋਆਰਡੀਨੇਟਰ, ਡਿਪਟੀ ਸਟੇਟ ਕੋਆਰਡੀਨੇਟਰ ਹੋਣਗੇ। ਜ਼ਿਲ੍ਹਾ ਪੱਧਰ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੋਡਲ ਅਫ਼ਸਰ, ਡਾਈਟ ਪ੍ਰਿੰਸੀਪਲ, ਜ਼ਿਲ੍ਹਾ ਸੋਸ਼ਲ ਅਤੇ ਪ੍ਰਿੰਟ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ।

ਸਕੂਲਾਂ ਦੀਆਂ ਵਿਸ਼ੇਸਤਾਵਾਂ ਦੀ ਮਸ਼ਹੂਰੀ

ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਂਦੇ ਪੋਸਟਰ, ਵੀਡੀਓ, ਲਘੂ ਫ਼ਿਲਮਾਂ, ਦਾਖ਼ਲਾ ਥੀਮ ਗੀਤ ਤਿਆਰ ਕਰ ਕੇ ਵਿਦਿਆਰਥੀਆਂ, ਮਾਪਿਆਂ, ਸੰਸਥਾਵਾਂ ਦੇ ਵਟਸਐਪ ਗਰੁੱਪਾਂ 'ਚ ਸਾਂਝੇ ਕਰਨ ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਇਸ ਦਾ ਪ੍ਰਚਾਰ ਕਰਨ।

ਇਸ ਦੇ ਨਾਲ ਹੀ ਸਰਪੰਚ, ਆਂਗਣਵਾੜੀ ਮੈਂਬਰਾਂ, ਆਸ਼ਾ ਵਰਕਰਾਂ, ਸੇਵਾਮੁਕਤ ਅਧਿਆਪਕਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਨੁੱਕੜ ਨਾਟਕ ਖੇਡੇ ਜਾਣ। ਇਸ ਦਾ ਮਕਸਦ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਣਾ ਹੈ।

ਸਕੂਲ ਦੀ ਚੰਗੀ ਕਾਰਗੁਜ਼ਾਰੀ ਨੂੰ ਲੋਕਾਂ ਅੱਗੇ ਪੇਸ਼ ਕਰਨਾ

ਸਕੂਲਾਂ ਨੂੰ ਦਾਖ਼ਲਾ ਵਧਾਉਣ ਲਈ ਅਕਾਦਮਿਕ ਤੇ ਸਹਿ-ਵਿਦਿਅਕ ਪ੍ਰਾਪਤੀਆਂ ਨੂੰ ਦਰਸਾਉਂਦੇ ਪੈਂਫਲੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਨੂੰ ਗਲੀਆਂ, ਬਾਜ਼ਾਰਾਂ, ਬਿਜਲੀ ਦੇ ਖੰਭਿਆਂ 'ਤੇ ਲਗਾਇਆ ਜਾਵੇ। ਇਸ ਸਬੰਧੀ ਧਾਰਮਿਕ ਸਥਾਨਾਂ 'ਤੇ ਵੀ ਐਲਾਨ ਕੀਤਾ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰਚਾਰ ਲਈ ਸਕੂਲ ਲਿਆਉਣ ਵਾਲੇ ਆਟੋ ਅਤੇ ਹੋਰ ਵਾਹਨਾਂ 'ਤੇ ਫਲੈਕਸ ਲਗਾਏ ਜਾਣ| ਦਾਖ਼ਲਿਆਂ ਸਬੰਧੀ ਰੀਵਿਊ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰਫ਼ੋਂ ਸਮੀਖਿਆ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- ਸੀਐੱਮ ਮਾਨ ਵੱਲੋਂ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.