ETV Bharat / state

ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੇਂਦਰ ਨੂੰ ਕੀਤੀ ਅਪੀਲ - ਨਿਊਯਾਰਕ ਪੁਲਿਸ ਨੇ ਸਿੱਖ ਫੌਜੀ

ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ ਹੈ, ਜਿਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਵਰਤਾਰੇ ਪ੍ਰਤੀ ਰੋਸ ਪ੍ਰਗਟਾਇਆ ਹੈ ਤੇ ਵਿਦੇਸ਼ ਮੰਤਰਾਲੇ ਨੂੰ ਮਾਮਲੇ ਵਿੱਚ ਦਖਲ ਦੇਣ ਲਈ ਅਪੀਲ ਕੀਤੀ ਹੈ।

USA New York Police Department Sikhs
USA New York Police Department Sikhs
author img

By

Published : Jul 30, 2023, 8:41 AM IST

ਚੰਡੀਗੜ੍ਹ: ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕਣ ’ਤੇ ਸਿੱਥ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਯਮਾਂ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਕੋਈ ਐਕਸ਼ਨ ਲੈਣਾ ਚਾਹੀਦਾ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਦੇਸ਼ ਮੰਤਰਾਲੇ ਨੂੰ ਅਪੀਲ: ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਾਫੀ ਸਮਾਂ ਪਹਿਲਾਂ ਸਿੱਖਾਂ ਨੇ ਆਪਣੀ ਸਿੱਖ ਦਿੱਖ ਨਾਲ ਅਮਰੀਕੀ ਫੌਜ ਅਤੇ ਸਿਵਲ ਸੇਵਾਵਾਂ ਵਿੱਚ ਸੇਵਾ ਕਰਨ ਦੀ ਕਾਨੂੰਨੀ ਲੜਾਈ ਜਿੱਤ ਲਈ ਸੀ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਹਰ ਖੇਤਰ ਵਿੱਚ ਘੁੰਮਣ-ਫਿਰਨ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਨਿਊਯਾਰਕ ਪੁਲਿਸ ਵਿਭਾਗ ਵੱਲੋਂ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਹੈਰਾਨ ਕਰਨ ਵਾਲਾ ਹੈ। ਉਹਨਾਂ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਅਮਰੀਕੀ ਪੁਲਿਸ ਨਾਲ ਇਸ ਸਬੰਧੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸਿੱਖਾਂ ਨੂੰ ਆਪਣਾ ਅਧਿਕਾਰੀ ਮਿਲ ਸਕੇ।

ਨਿਊਯਾਰਕ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ: ਦਰਾਅਸਰ ਨਿਊਯਾਰਕ ਪੁਲਿਸ ਨੇ ਇਹ ਇਜਾਜ਼ਤ ਨਾ ਦੇਣ ਪਿੱਛੇ ਸੁਰੱਖਿਆ ਕਾਰਨ ਦੱਸਿਆ ਹੈ। ਨਿਊਯਾਰਕ ਪੁਲਿਸ ਦਾ ਕਹਿਣਾ ਹੈ ਕਿ ਸਿੱਖ ਸਿਪਾਹੀ ਆਪਣੀ ਦਾੜ੍ਹੀ ਕਾਰਨ ਮਾਸਕ ਨਹੀਂ ਪਾ ਸਕਣਗੇ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਹੋ ਸਕਦੀ ਹੈ ਤੇ ਅਸੀਂ ਉਹਨਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰ ਸਕਦੇ ਹਾਂ।

2016 ਵਿੱਚ ਸਿੱਖਾਂ ਨੂੰ ਮਿਲਿਆ ਸੀ ਅਧਿਕਾਰ: ਨਿਊਯਾਰਕ ਪੁਲਿਸ ਵਿਭਾਗ ਵਿੱਚ ਸਿੱਖ ਸਿਪਾਹੀਆਂ ਨੇ ਲੰਬੀ ਲੜਾਈ ਤੋਂ ਬਾਅਦ 2016 ਵਿੱਚ ਡਿਊਟੀ ਲਈ ਦਸਤਾਰ ਸਜਾਉਣ ਦਾ ਅਧਿਕਾਰ ਹਾਸਲ ਕੀਤਾ। ਉਦੋਂ ਵਿਭਾਗ ਨੇ ਸਿੱਖਾਂ ਨੂੰ ਦਾੜ੍ਹੀ ਰੱਖਣ ਦਾ ਅਧਿਕਾਰ ਵੀ ਦਿੱਤਾ ਸੀ, ਪਰ ਇਸ ਦੀ ਲੰਬਾਈ ਅੱਧਾ ਇੰਚ ਹੀ ਰੱਖਣ ਦੀ ਗੱਲ ਕਹੀ ਗਈ ਸੀ। ਹੁਣ ਅਮਰੀਕਾ ਵਿੱਚ ਸਿੱਖ ਵੱਡੀਆਂ ਦਾੜ੍ਹੀਆਂ ਰੱਖਣ ਲਈ ਸੰਘਰਸ਼ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.