ਚੰਡੀਗੜ੍ਹ ਡੈਸਕ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ 21 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਅਗਲੇ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਦਾ ਸਾਰਾ ਕੰਮਕਾਜ ਪੇਪਰ ਰਹਿਤ ਹੋ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਗਏ ਐਲਾਨ ਅਨੁਸਾਰ ਸਰਕਾਰ ਨੇ ਸਾਰੇ ਵਿਧਾਇਕਾਂ ਦੇ ਡੈਸਕਾਂ 'ਤੇ ਟੇਬਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਸਦਨ ਦੀ ਕਾਰਵਾਈ ਆਨਲਾਈਨ ਹੋ ਜਾਵੇਗੀ।
ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਹੋਵੇਗੀ। ਇਸ ਤੋਂ ਬਾਅਦ ਸਦਨ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ ਅਤੇ ਸਦਨ ਦੇ ਮੇਜ਼ 'ਤੇ ਰੱਖੇ ਜਾਣ ਵਾਲੇ ਕਾਗਜ਼ਾਤ ਵੀ ਇਲੈਕਟ੍ਰਾਨਿਕ ਤਰੀਕੇ ਨਾਲ ਰੱਖੇ ਜਾਣਗੇ। ਪੰਜਾਬ ਵਿਧਾਨ ਸਭਾ ਨੂੰ ਪੇਪਰ ਰਹਿਤ ਕਰਨ ਲਈ 12.31 ਕਰੋੜ ਰੁਪਏ ਦਾ ਖਰਚਾ ਆਇਆ ਹੈ।
- ਜਥੇਦਾਰ ਨੇ ਖਾਲਸਾ ਏਡ ਉੱਤੇ NIA ਦੀ ਕਾਰਵਾਈ ਨੂੰ ਦੱਸਿਆ ਗਲਤ, ਕਿਹਾ- ਸਿੱਖਾਂ ਨੂੰ ਭਾਰਤ 'ਚ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ
- ਲੋਕ ਸਭਾ 'ਚ ਪਾਸ ਹੋਇਆ ਇੰਟਰ-ਸਰਵਿਸ ਆਰਗੇਨਾਈਜ਼ੇਸ਼ਨ ਬਿੱਲ, ਰੱਖਿਆ ਮੰਤਰੀ ਰਾਜਨਾਥ ਬੋਲੇ-ਬਿੱਲ ਫੌਜੀ ਸੁਧਾਰਾਂ ਵੱਲ ਖ਼ਾਸ ਕਦਮ
- Tecno Pova 5 Series: ਇਸ ਦਿਨ ਲਾਂਚ ਹੋਵੇਗਾ Nothing Phone 2 ਵਰਗਾ ਦਿਖਾਈ ਦੇਣ ਵਾਲਾ ਸਸਤਾ ਫ਼ੋਨ, ਮਿਲਣਗੇ ਇਹ ਸ਼ਾਨਦਾਰ ਫੀਚਰਸ
ਹਰੇਕ ਸੀਟ ਉਤੇ ਲੱਗੇ ਲੈਪਟਾਪ : ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਵਿਧਾਨ ਸਭਾ ਦੀ ਹਰੇਕ ਸੀਟ ਉਤੇ ਹੁਣ ਲੈਪਟਾਪ, ਸਟੈਂਡ, ਟੱਚ ਸਕਰੀਨ ਆਦਿ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਦੇ ਨਾਲ ਹੁਣ ਹਰੇਕ ਸਾਲ ਕਾਗਜ਼ਾਂ ਉਤੇ ਹੋਣ ਵਾਲਾ ਇਕ ਕਰੋੜ ਰੁਪਏ ਦਾ ਖਰਚਾ ਬਚੇਗਾ। 30 ਕਰੋੜ ਦੇ ਇਸ ਪ੍ਰਾਜੈਕਟ ਵਿਚ 60 ਫੀਸਦੀ ਰਕਮ ਕੇਂਦਰ ਸਰਕਾਰ ਵੱਲੋਂ ਤੇ 40 ਫੀਸਦੀ ਰਕਮ ਸੂਬਾ ਸਰਕਾਰ ਵੱਲੋਂ ਖ਼ਰਚੀ ਜਾਵੇਗੀ। ਪ੍ਰਾਜੈਕਟ ਦੇ ਵਿਚ 18 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਖਰਚ ਕੀਤੇ ਜਾ ਰਹੇ ਹਨ, ਜਦਕਿ 12 ਕਰੋੜ ਰੁਪਏ ਸੂਬਾ ਸਰਕਾਰ ਖਰਚ ਕਰ ਰਹੀ ਹੈ।
ਸਿਖਲਾਈ ਦੇਣ ਵਾਸਤੇ ਲਾਈ ਜਾਣ ਵਾਲੀ ਵਰਕਸ਼ਾਪ ਦੀਆਂ ਤਿਆਰੀਆਂ ਮੁਕੰਮਲ : ਦੱਸਣਯੋਗ ਹੈ ਕਿ ਇਸ ਸਬੰਧੀ 10 ਅਗਸਤ ਨੂੰ ਸਾਰੇ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਿਧਾਨ ਸਬਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਨੈਸ਼ਨਲ ਇਨਫੋਰਮੇਸ਼ਨ ਕੇਂਦਰ ਦੇ ਨੇਵਾ ਇਲੈਕਟ੍ਰੋਨਿਕ ਕੰਪਨੀ ਦੇ ਮਾਹਰ 10 ਅਗਸਤ ਨੂੰ ਵਿਧਾਨ ਸਭਾ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।