ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ | ਇਸ ਦਾ ਉਦੇਸ਼ ਅਨਾਜ ਦੇ ਖਰੀਦ ਅਮਲਾਂ ਵਿੱਚ ਅੱਗੇ ਹੋਰ ਕੁਸ਼ਲਤਾ ਅਤੇ ਪਾਰਦਰਸ਼ਿਤਾ ਲਿਆਉਣਾ ਹੈ |
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਉਂਦੀ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਅੱਠ ਕਿਲੋਮੀਟਰ ਤੋਂ ਵੱਧ ਦੂਰੀ ਤੱਕ ਅਨਾਜ਼ ਦੀ ਢੋਆ-ਢੁਆਈ ਨੂੰ ਪ੍ਰਤੀਯੋਗੀ ਆਨ ਲਾਈਨ ਟੈਂਡਰ ਪ੍ਰਕਿਰਿਆ ਦੇ ਰਾਹੀਂ ਆਗਿਆ ਦਿੱਤੀ ਜਾਵੇਗੀ | ਇਸ ਨੂੰ ਜ਼ਿਲ੍ਹਾ ਟੈਂਡਰ ਕਮੇਟੀ ਵੱਲੋਂ ਕੀਤਾ ਜਾਵੇਗਾ ਜਿਸ ਦੇ ਸਬੰਧਤ ਡਿਪਟੀ ਕਮਿਸ਼ਨਰ ਚੇਅਰਮੈਨ ਹੋਣਗੇ ਜਦਕਿ ਜ਼ਿਲ੍ਹਾ ਐਫ.ਸੀ.ਆਈ. ਹੈਡ, ਸਾਰੀਆਂ ਸੂਬਾਈ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀ ਅਤੇ ਫੂਡ ਸਪਲਾਈਜ਼ ਦੇ ਜ਼ਿਲ੍ਹਾ ਕੰਟਰੋਲਰ ਇਸ ਦੇ ਮੈਂਬਰ ਹੋਣਗੇ | ਇਸ ਨੀਤੀ ਦੇ ਹੇਠ ਟੈਂਡਰ ਵਿੱਤੀ ਸਾਲ 2019-20 ਵਾਸਤੇ ਮੰਗੇ ਜਾਣਗੇ ਅਤੇ ਇਹ 01-04-2019 ਤੋਂ 31-03-2020 ਵੈਧ ਹੋਣਗੇ |