ਚੰਡੀਗੜ੍ਹ : ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਭਗੌੜੇ ਅੱਤਵਾਦੀ ਲਖਬੀਰ ਲੰਡਾ ਖਿਲਾਫ 15 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨਿਆ ਹੈ। ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੰਧੂ ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਰਹਿੰਦਾ ਦੱਸਿਆ ਜਾ ਰਿਹਾ ਹੈ। ਐੱਨਆਈਏ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ 20 ਅਗਸਤ, 2022 ਨੂੰ ਕੇਸ ਦਰਜ ਕੀਤਾ ਸੀ।
ਉਹ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫਿਆ ਹੈੱਡਕੁਆਰਟਰ ਉੱਤੇ ਹੋਏ ਗ੍ਰਨੇਡ ਹਮਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਐਨਆਈਏ ਨੂੰ ਲੋੜੀਂਦਾ ਹੈ। ਲੰਡਾ ਪੰਜਾਬ 'ਚ ਇਕ ਅੱਤਵਾਦੀ ਮਾਮਲੇ 'ਚ ਲੋੜੀਂਦਾ ਹੈ। ਏਜੰਸੀ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਏਜੰਸੀਆਂ ਪਾਸੋਂ ਜਾਣਕਾਰੀ ਹਾਸਲ ਹੋਈ ਸੀ ਕਿ ਅੱਤਵਾਦੀ ਨੈੱਟਵਰਕ ਹਥਿਆਰਾਂ, ਗੋਲਾ ਬਾਰੂਦ, ਵਿਸਫੋਟਕਾਂ, ਆਈਈਡੀਜ਼ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਲੱਗਾ ਹੋਇਆ ਹੈ। ਐਨਆਈਏ ਨੇ 9 ਜਨਵਰੀ ਨੂੰ ਕੈਨੇਡਾ ਸਥਿਤ ਅਰਸ਼ ਡੱਲਾ ਨੂੰ ਇੱਕ ਵੱਖਰੇ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਵੱਲੋਂ "ਅੱਤਵਾਦੀ" ਵਜੋਂ ਨਾਮਜ਼ਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ : Police Search Operation: ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਵੱਖ-ਵੱਖ ਥਾਵਾਂ 'ਤੇ ਮਾਰੇ ਛਾਪੇ
ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਪੰਜਾਬ ਪੁਲਿਸ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਹੋਣ ਦੇ ਸ਼ੱਕ ਵਿੱਚ ਲੋਕਾਂ ਦੇ ਟਿਕਾਣਿਆਂ 'ਤੇ ਇੱਕੋ ਸਮੇਂ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਸੀ ਕਿ ਪੰਜਾਬ ਪੁਲੀਸ ਦੀਆਂ 142 ਟੀਮਾਂ ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 330 ਵਿਅਕਤੀਆਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ 800 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਸਨ।