ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬ ਵਿੱਚ ਰਾਤ ਦੇ ਕਰਫਿਊ ਦੇ ਸਮੇਂ ਵਿੱਚ 2 ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਕੀਤੀ ਜਾਵੇਗੀ।
ਇਹ ਫੈਸਲਾ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰ ਦਿੱਤਾ। ਇਸ ਦੇ ਨਾਲ ਹੀ ਸ਼ਹਿਰਾਂ ਚ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਕੰਮਕਾਜਾਂ 'ਤੇ ਜਾਣ ਵਾਲੇ ਲੋਕ 6 ਵਜੇ ਤੱਕ ਘਰ ਪਹੁੰਚ ਸਕਣ। ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਉਨ ਰੱਖਣ ਦਾ ਹੁਕਮ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦਾ ਤੇਜ਼ੀ ਨਾਲ ਵਧਦਾ ਫੈਲਾਅ ਰੋਕਣ ਲਈ ਮੰਤਰੀ ਮੰਡਲ ਦੀ ਤਾਜ਼ਾ ਬੈਠਕ ਵਿੱਚ ਇਹ ਫੈਸਲੇ ਲਏ ਗਏ ਹਨ।