ETV Bharat / state

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਤੋਂ ਨਹੀਂ ਵਸੂਲੀ ਜਾਵੇਗੀ ਕੋਈ ਸੁਵਿਧਾ ਫ਼ੀਸ - ਕਰਤਾਰਪੁਰ ਸਾਹਿਬ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਸੁਵਿਧਾ ਫੀਸ ਵਸੂਲਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਫ਼ਾਈ ਦਿੰਦੇ ਕਿਹਾ ਕਿ ਸ਼ਰਧਾਲੂਆਂ ਤੋਂ ਕੋਈ ਫ਼ੀਸ ਨਹੀਂ ਵਸੂਲੀ ਜਾ ਰਹੀ।

amrinder singh says No fee for pilgrims being charged for visiting Kartarpur Sahib
ਫ਼ੋਟੋ
author img

By

Published : Dec 1, 2019, 11:23 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਫ਼ੀਸ ਨਹੀਂ ਵਸੂਲੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਫੀਸ ਦਾ ਭੁਗਤਾਨ ਕਰਨ ਲਈ ਕਹਿੰਦਾ ਹੈ ਤਾਂ ਇਸ ਬਾਰੇ ਸਿੱਧੇ ਤੌਰ 'ਤੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

  • There is no question of charging facilitation fee from devotees applying at Sewa Kendras for visiting #KartarpurSahib, which is against Sikh tenets. Any such instance should be brought directly to the notice of my office. I will take strict action against those charging any fee.

    — Capt.Amarinder Singh (@capt_amarinder) December 1, 2019 " class="align-text-top noRightClick twitterSection" data=" ">

ਸੇਵਾ ਕੇਂਦਰਾਂ ਵਿਖੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰਨ ਲਈ ਸਹੂਲਤ ਫੀਸ ਵਜੋਂ ਸ਼ਰਧਾਲੂਆਂ ਤੋਂ ਵਸੂਲੀ ਕੀਤੇ ਜਾਣ ਦੀਆਂ ਰਿਪੋਰਟਾਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਤੋਂ ਕਿਸੇ ਤਰਾਂ ਦੀ ਵਸੂਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੈ। ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਕਿਸਤਾਨ ਸਰਕਾਰ ਵੱਲੋਂ ਲਾਈ ਗਈ 20 ਡਾਲਰ ਦੀ ਫੀਸ ਦੀ ਨਿੱਜੀ ਤੌਰ 'ਤੇ ਮੁਖਾਲਫ਼ਤ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਦੇਸ਼ ਲਈ ਕਿਸੇ ਤਰ੍ਹਾਂ ਦੀ ਫੀਸ ਵਸੂਲਣੀ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ, ਕਿਸੇ ਵੀ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲੈਂਦਾ।

ਕੈਪਟਨ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਸਹੂਲਤ ਅਤੇ ਆਨ-ਲਾਈਨ ਐਪਲੀਕੇਸ਼ਨ ਦੀ ਪ੍ਰਿਕ੍ਰਿਆ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕੋਈ ਸਹੂਲਤ ਫੀਸ ਸ਼ਾਮਲ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਉਹ ਗੰਭੀਰਤਾ ਨਾਲ ਨੋਟਿਸ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਮੂਹ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨਾ ਹਰ ਸਿੱਖ ਦੀ ਇੱਛਾ ਅਤੇ ਹੱਕ ਹੈ। ਕਰਤਾਰਪੁਰ ਗੁਰਦੁਆਰਾ ਸਾਹਿਬ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖ਼ਰੀ ਸਮਾਂ ਬਿਤਾਇਆ, ਹਰ ਸਿੱਖ ਦੇ ਜੀਵਨ ਵਿੱਚ ਇੱਕ ਵਿਸ਼ੇਸ਼ ਸਥਾਨ ਅਤੇ ਮਹੱਤਤਾ ਰੱਖਦਾ ਹੈ।

Intro:Body:

sajan

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.