ਚੰਡੀਗੜ੍ਹ: ਪੰਜਾਬ 'ਚ 19 ਮਈ ਨੂੰ ਲੋਕ ਸਭਾ ਚੋਣਾਂ ਹੋਣਗੀਆਂ ਜਿਸ ਦੇ ਮੱਦੇਨਜ਼ਰ ਅੱਜ ਤੋਂ ਹੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੈ। ਉਮੀਦਵਾਰਾਂ ਕੋਲ ਕਾਗਜ਼ ਭਰਨ ਲਈ 29 ਅਪ੍ਰੈਲ ਆਖ਼ਰੀ ਹੋਵੇਗੀ।
ਚੋਣ ਕਮਿਸ਼ਨ ਵੱਲੋਂ 13 ਲੋਕ ਸਭਾ ਹਲਕਿਆਂ 'ਚ ਉਮੀਦਵਾਰਾਂ ਦੇ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਤਿਆਰੀਆਂ ਹੋ ਚੁੱਕੀਆਂ ਹਨ। ਉਮੀਦਵਾਰ ਆਪਣੇ ਹਲਕੇ ਦੇ ਰਿਟਰਨਿੰਗ ਅਫ਼ਸਰ ਕੋਲ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰੇ ਤਿੰਨ ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ।
ਚੋਣ ਕਮਿਸ਼ਨ ਵੱਲੋਂ 30 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਮੀਦਵਾਰ 2 ਮਈ ਤੱਕ ਆਪਣੀ ਉਮੀਦਵਾਰੀ ਵਾਪਸ ਲੈ ਸਕਦੇ ਹਨ।