ETV Bharat / state

ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਸਮਝੌਤਾ ਨਾ ਕਰਨ ਕੈਪਟਨ : ਸੁਖਬੀਰ ਬਾਦਲ

ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੰਗਲਵਾਰ ਨੂੰ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਇਆ ਹੈ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ, ਕਿਉਂਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ ਹੈ।

author img

By

Published : Aug 17, 2020, 9:41 PM IST

ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਸਮਝੌਤਾ ਨਾ ਕਰਨ ਕੈਪਟਨ : ਸੁਖਬੀਰ ਬਾਦਲ
ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿਤਾਂ ਨਾਲ ਸਮਝੌਤਾ ਨਾ ਕਰਨ ਕੈਪਟਨ : ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਸੂਬੇ ਦੇ ਹਿਤਾਂ ਨਾਲ ਕਿਸੇ ਵੀ ਤਰੀਕੇ ਸਮਝੌਤਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਤੇ ਕਿਹਾ ਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਖ਼ਾਸ ਤੌਰ 'ਤੇ ਕਿਸਾਨਾਂ ਦੀ ਜੀਵਨ ਰੇਖਾ ਹਨ।

ਇਥੇ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਸਿਆਸੀ ਵਿਚਾਰਾਂ ਤੋਂ ਉਪਰ ਉਠ ਕੇ ਉਦੋਂ ਤੱਕ ਉਨ੍ਹਾਂ ਦੀ ਪੁਰਜ਼ੋਰ ਹਮਾਇਤ ਕਰੇਗਾ, ਜਿੰਨਾ ਚਿਰ ਉਹ ਪੰਜਾਬ ਦੇ ਲੰਬੇ ਸਮੇਂ ਤੋਂ ਅਤੇ ਸੰਵਿਧਾਨਕ ਤੌਰ 'ਤੇ ਵਾਜਬ ਰਾਈਪੇਅਰੀਅਨ ਸਿਧਾਂਤ 'ਤੇ ਆਧਾਰਿਤ ਸਟੈਂਡ ਮੁਤਾਬਕ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਰਾਈਪੇਰੀਅਨ ਸਿਧਾਂਤ 'ਤੇ ਚਲਦਿਆਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਤੁਹਾਡੇ ਯਤਨਾਂ ਦੀ ਪੁਰਜ਼ੋਰ ਹਮਾਇਤ ਕਰਾਂਗੇ।

  • I assure @capt_amarinder of full support if he sticks to Punjab’s long-held & constitutionally valid stand based on #Riparian principle. Punjab is possibly the only region in the world where this principle has been violated by denial of its constitutional rights on river waters.

    — Sukhbir Singh Badal (@officeofssbadal) August 17, 2020 " class="align-text-top noRightClick twitterSection" data=" ">

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਹੀ ਨਹੀਂ, ਜੋ ਇਸ ਵਿਚੋਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਥੇ ਇਸ ਕੋਲ ਪਾਣੀ ਦੀ ਉਪਲਬਧਤਾ ਨਾ ਹੋਣ ਦਾ ਜ਼ਿਕਰ ਕੀਤੇ ਬਗੈਰ ਇੱਕ ਨਹਿਰ ਉਸਾਰੇ ਜਾਣ ਦੀ ਆਸ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਦੇ ਬਿਆਨ ਦੀ ਅਹਿਮੀਅਤ ਇਸ ਗੱਲੋਂ ਵੀ ਵੱਧ ਜਾਂਦੀ ਹੈ ਕਿਉਂਕਿ ਇਹ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਹੋ ਰਹੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਆਇਆ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ ਅਤੇ ਕੇਂਦਰ ਵੱਲੋਂ ਇਸ 'ਤੇ ਫੈਸਲਾ ਦੇਣ ਦੀ ਤਾਕਤ ਉਨ੍ਹਾਂ ਦਲੀਲਾਂ ਦਾ ਹਿੱਸਾ ਹਨ, ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਪਰੀਮ ਕੋਰਟ ਅੱਗੇ ਰੱਖੀਆਂ ਹਨ, ਜਿਨ੍ਹਾਂ ਵਿੱਚ ਪੰਜਾਬ ਪੁਨਰਗਠਨ ਐਕਟ 1966 ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦਿੱਤੀ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਰਾਈਪੇਰੀਅਨ ਸਿਧਾਂਤ 'ਤੇ ਡੱਟ ਕੇ ਪਹਿਰਾ ਦੇਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.