ਚੰਡੀਗੜ: ਉਦਯੋਗ ਨੂੰ ਵਾਤਾਵਰਣ ਪੱਖੀ ਕੁਦਰਤੀ ਗੈਸ ਦੀ ਵਰਤੋਂ ਵੱਲ ਮੋੜਣ ਅਤੇ ਮਾਲੀਆਂ ਵਧਾਉਣ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਕੁਦਰਤੀ ਗੈਸ ’ਤੇ ਵੈਟ ਦੀ ਦਰ 14.3 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤਾ ਹੈ।
ਸੋਧੀਆਂ ਹੋਈਆਂ ਦਰਾਂ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਚੰਡੀਗੜ ਸਮੇਤ ਪੂਰੇ ਉੱਤਰੀ ਸੂਬੇ ਵਿੱਚੋਂ ਪੰਜਾਬ ਵਿੱਚ ਵੈਟ ਦੀ ਦਰ ਸਭ ਤੋਂ ਘੱਟ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਵੈਟ ਘਟਾਉਣ ਬਾਰੇ ਲਏ ਫੈਸਲੇ ਦੇ ਸੰਦਰਭ ਵਿੱਚ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਸੂਬੇ ਵਿੱਚ ਉਦਯੋਗ ਦੇ ਪ੍ਰਦੂਸ਼ਣ ਪੈਦਾ ਕਰਦੇ ਹਨ ਤੇ ਤੇਲ ਤੋਂ ਵਾਤਾਵਰਣ ਪੱਖੀ ਕੁਦਰਤੀ ਗੈਸ ਦੀ ਵਰਤੋਂ ਵੱਲ ਮੋੜਿਆ ਜਾ ਸਕਦਾ ਹੈ। ਇਸ ਨਾਲ ਸੂਬੇ ਵਿੱਚ ਉਦਯੋਗਿਕ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲੇਗੀ। ਵੈਟ ਰੇਟ ਘੱਟਣ ਨਾਲ ਪੰਜਾਬ ਵਿੱਚ ਕੁਦਰਤੀ ਗੈਸ ਦੀ ਵਿਕਰੀ ਵਧਣ ਦੀ ਵੀ ਸੰਭਾਵਨਾ ਹੈ ਜਿਸ ਨਾਲ ਮਾਲੀਏ ਵਿੱਚ ਵੀ ਵਾਧਾ ਹੋਵੇਗਾ।
ਪੰਜਾਬ ਵਿੱਚ ਇਸ ਵੇਲੇ ਕੁਦਰਤੀ ਗੈਸ ’ਤੇ ਵੈਟ ਦੀ ਦਰ 13 ਫੀਸਦੀ + 10 ਫੀਸਦੀ ਸਰਚਾਰਜ ਹੈ ਜੋ 14.30 ਫੀਸਦੀ ਬਣਦਾ ਹੈ। ਨੈਸ਼ਨਲ ਫਰਟੀਲਾਈਜ਼ਰ ਲਿਮਿਟਡ (ਐਨ.ਐਫ.ਐਲ.) ਗੈਸ ਦੀ ਵੱਡੀ ਖਪਤ ਕਰਦਾ ਹੈ ਜਿਸ ਦੇ ਬਠਿੰਡਾ ਅਤੇ ਨੰਗਲ ਵਿਖੇ ਸਥਿਤ ਪਲਾਟਾਂ ਵਿੱਚ ਇਸ ਦੀ ਵਰਤੋਂ ਹੁੰਦੀ ਹੈ। ਇਸ ਫੈਸਲੇ ਨਾਲ ਗੋਬਿੰਦਗੜ ਅਤੇ ਲੁਧਿਆਣਾ ਵਿੱਚ ਬਹੁਤ ਸਾਰੇ ਸਨਅਤੀ ਯੂਨਿਟ ਜੋ ਵੱਡੀ ਮਾਤਰਾ ਵਿੱਚ ਰਵਾਇਤੀ ਤੇਲ ਦੀ ਵਰਤੋਂ ਕਰਦੇ ਹਨ।
ਜ਼ਿਕਰਯੋਗ ਹੈ ਕਿ ਐਨ.ਐਫ.ਐਲ. ਵੱਲੋਂ ਗੁਜਰਾਤ ਤੋਂ ਹਰੇਕ ਮਹੀਨੇ 300 ਕਰੋੜ ਰੁਪਏ ਦੀ ਕੁਦਰਤੀ ਗੈਸ ਖਰੀਦੀ ਜਾ ਰਹੀ ਹੈ ਅਤੇ 15 ਫੀਸਦੀ ਦੀ ਦਰ ਦੇ ਹਿਸਾਬ ਨਾਲ ਕੇਂਦਰੀ ਸੂਬਾਈ ਟੈਕਸ ਦਾ 45 ਕਰੋੜ ਰੁਪਏ ਉਸ ਸੂਬੇ ਨੂੰ ਅਦਾ ਕੀਤਾ ਜਾ ਰਿਹਾ ਹੈ। ਕੁਦਰਤੀ ਗੈਸ ’ਤੇ ਵੈਟ ਦੀ ਦਰ ਘੱਟਣ ਨਾਲ ਕੁਦਰਤੀ ਗੈਸ ਸਪਲਾਇਰ ਐਨ.ਐਫ.ਐਲ. ਕੁਦਰਤੀ ਗੈਸ ਦੀ ਬੂਕਿਂਗ ਪੰਜਾਬ ਤੋਂ ਸ਼ੁਰੂ ਹੋਵੇਗੀ। ਜਿਸ ਨਾਲ ਕੁਦਰਤੀ ਗੈਸ ’ਤੇ ਪੰਜਾਬ ਦੀ ਵੈਟ ਵਸੂਲੀ ਵੱਧ ਸਕਦੀ ਹੈ।