ETV Bharat / state

ਕਿਸਾਨਾਂ ਵੱਲੋਂ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ - ਕਿਸਾਨਾਂ ਦੀ ਤਾਜ਼ਾ ਖਬਰ ਪੰਜਾਬੀ ਵਿੱਚ

ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ।

Etv Bharat
Etv Bharat
author img

By

Published : Oct 26, 2022, 5:49 PM IST

Updated : Oct 26, 2022, 6:26 PM IST

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ। ਕਿਸਾਨ ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 26 ਨਵੰਬਰ ਦੀ ਥਾਂ 11 ਦਸੰਬਰ ਨੂੰ ਸ਼ਹੀਦੀ ਸਮਾਰੋਹ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਿਸਾਨ 11 ਦਸੰਬਰ ਨੂੰ ਦਿੱਲੀ ਬਾਰਡਰ 'ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ 11 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦਿੱਤਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।ਹਾਲਾਂਕਿ ਇਸ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੇ ਆਪਣੀਆਂ ਜਾਨਾ ਗਵਾਈਆਂ ਸਨ।

ਇਹ ਵੀ ਪੜ੍ਹੋ: MLA ਦਾ ਫਲੈਕਸ ਲਾਉਣ ਨੂੰ ਲੈ ਕੇ ਪੰਗਾ, ਮਹਿਲਾ ਨੇ SHO ਉੱਤੇ ਲਾਏ ਕੁੱਟਮਾਰ ਦੇ ਇਲਜ਼ਾਮ

Last Updated : Oct 26, 2022, 6:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.