ਚੰਡੀਗੜ੍ਹ: ਪੰਜਾਬ ਵਿੱਚ ਇਸ ਸਾਲ ਦਿਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Environment Minister Gurmeet Singh Meet Hair) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (Punjab Pollution Control Board) ਨੇ ਹਵਾ ਗੁਣਵੱਤਾ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਪੰਜਾਬ ਦੇ ਛੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (ਸੀ.ਏ.ਏ.ਕਿਊ.ਐਮ.ਐਸ.) ਸਥਾਪਿਤ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਦੀਵਾਲੀ ਦੇ ਦਿਨਾਂ ਦੌਰਾਨ ਦਰਜ ਕੀਤੇ ਗਏ ਏ.ਕਿਊ.ਆਈ. ਮੁੱਲ ਦੇ ਮੁਕਾਬਲੇ ਸਾਲ 2023 ਦੇ ਇਸੇ ਸਮੇਂ ਦੌਰਾਨ ਹਵਾ ਗੁਣਵੱਤਾ ਸੂਚਕਾਂਕ ਵਿੱਚ ਕਾਫੀ ਸੁਧਾਰ ਸੁਧਾਰ ਵੇਖਣ ਨੂੰ ਮਿਲਿਆ ਹੈ। ਇਹ ਅੰਕੜੇ ਦੀਵਾਲੀ ਵਾਲੇ ਦਿਨ ਸਵੇਰੇ 7.00 ਵਜੇ ਤੋਂ ਦੀਵਾਲੀ ਤੋਂ ਅਗਲੇ ਦਿਨ ਸਵੇਰੇ 6.00 ਵਜੇ ਤੱਕ ਦੇ ਹਨ।
ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦਿਵਾਲੀ ਦੇ ਦਿਨਾਂ ਦੌਰਾਨ ਏ.ਕਿਊ.ਆਈ. ਦਾ ਪੱਧਰ ਪਿਛਲੇ ਦੋ ਸਾਲਾਂ 2022 ਅਤੇ 2021 ਦੇ ਇਸੇ ਸਮੇਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ ਹੈ। ਇਸ ਦੀਵਾਲੀ 'ਤੇ ਪੰਜਾਬ ਦਾ AQI 207 ਸੀ ਜਦੋਂ ਕਿ 2022 ਵਿੱਚ ਇਹ ਮੁੱਲ 224 ਅਤੇ 2021 ਵਿੱਚ 268 ਦਰਜ ਕੀਤਾ ਗਿਆ ਸੀ।
ਪਿਛਲੇ ਸਾਲਾਂ ਨਾਲੋਂ ਵਧੀਆ ਅੰਕੜਾ: ਮੀਤ ਹੇਅਰ ਨੇ ਦੱਸਿਆ ਕਿ ਇਸ ਸਾਲ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (235) ਵਿੱਚ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਵੀ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (262) ‘ਚ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਸਾਲ 2021 ਵਿੱਚ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਜਲੰਧਰ 327 ਵਿੱਚ ਦਰਜ ਕੀਤਾ ਗਿਆ ਸੀ। ਇਸ ਸਾਲ ਸਭ ਤੋਂ ਘੱਟ ਏ.ਕਿਊ.ਆਈ. ਮੁੱਲ ਮੰਡੀ ਗੋਬਿੰਦਗੜ੍ਹ (153) ਵਿੱਚ ਦਰਜ ਕੀਤਾ ਗਿਆ ਹੈ, ਜੋ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਕ੍ਰਮਵਾਰ 188 ਅਤੇ 220 ਦਰਜ ਕੀਤਾ ਗਿਆ ਸੀ। ਇਸ ਸਾਲ ਏ.ਕਿਊ.ਆਈ. ਮੁੱਲ ਵਿੱਚ ਸਭ ਤੋਂ ਵੱਧ ਕਮੀ ਮੰਡੀ ਗੋਬਿੰਦਗੜ੍ਹ (18.6 ਫੀਸਦੀ) ਵਿੱਚ ਦਰਜ ਕੀਤੀ ਗਈ ਹੈ।
- Firing in Amritsar: ਅੰਮ੍ਰਿਤਸਰ 'ਚ ਦੋ ਗੁੱਟਾਂ ਵਿਚਕਾਰ ਹੋਈ ਖੂਨੀ ਝੜਪ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ, ਇੱਕ ਦੀ ਮੌਤ
- Khanna 100 Vehicles Collided : ਸੰਘਣੀ ਧੁੰਦ ਦਾ ਕਹਿਰ ! ਨੈਸ਼ਨਲ ਹਾਈਵੇ 'ਤੇ 100 ਤੋਂ ਵੱਧ ਗੱਡੀਆਂ ਆਪਸ 'ਚ ਟਕਰਾਈਆਂ, ਇੱਕ ਦੀ ਮੌਤ ਤੇ 6 ਜਖ਼ਮੀ
- Gutka Sahib Desecration : ਪਿੰਡ ਦਾਨ ਸਿੰਘ ਵਾਲਾ ਦੇ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ, ਪਾਠੀ ਸਣੇ ਡੇਰੇ ਦੇ ਮਹੰਤ 'ਤੇ ਮਾਮਲਾ ਦਰਜ
ਹਰੇ ਪਟਾਕਿਆਂ ਦੀ ਵਰਤੋਂ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕੇ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਹਰੇ ਪਟਾਕਿਆਂ ਦੀ ਵਰਤੋਂ ਲਈ (Use of green crackers) ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਬੀਤੇ ਸਾਲਾਂ 2022 ਅਤੇ 2021 ਦੇ ਮੁਕਾਬਲੇ ਹਵਾ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਸਾਲ ਅੱਗੇ ਆਉਣ ਵਾਲੇ ਹੋਰ ਤਿਉਹਾਰਾਂ ਲਈ ਵੀ ਸਰਕਾਰ ਵੱਲੋਂ ਸਮਾਂ-ਸੀਮਾ ਅਤੇ ਗਰੀਨ ਪਟਾਕਿਆਂ ਦੀ ਵਰਤੋਂ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।