ETV Bharat / state

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਰਵਾਨਾ ਹੋਵੇਗਾ।

author img

By

Published : Oct 20, 2019, 10:14 AM IST

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਚੰਡੀਗੜ੍ਹ: ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਪਿਛਲੇ ਦਿਨੀਂ ਹੀ ਲਾਂਚ ਕੀਤੀ ਗਈ ਵੈੱਬਸਾਈਟ ਰਾਹੀਂ ਸ਼ਰਧਾਲੂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਰਵਾਨਾ ਹੋਵੇਗਾ। ਭਾਰਤੀ ਸਿੱਖ ਸ਼ਰਧਾਲੂਆਂ ਲਈ ਅਗਲੇ ਮਹੀਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਉੱਤੇ ਰੱਖੀ ਫੀਸ ਨੂੰ ਲੈ ਕੇ ਵਿਵਾਦ ਬਣਿਆ ਹੋਇਆ ਹੈ।

ਬੀਤੇ ਦਿਨ ਪਾਕਿਸਤਾਨ ਨੇ ਐਲਾਨ ਕੀਤਾ ਸੀ ਕਿ ਦੇਸ਼ ਵਿੱਚ ਮੌਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਹਿੱਸੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ। ਭਾਰਤ ਵਿੱਚ ਇਹ ਉਦਘਾਟਨ 8 ਨਵੰਬਰ ਨੂੰ ਹੋ ਜਾਵੇਗਾ ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਸਰਕਾਰ ਦੀ ਬੇਨਤੀ ਉੱਤੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਾਮੀ ਭਰ ਦਿੱਤੀ ਹੈ।

ਪਾਕਿਸਤਾਨ ਨੇ ਇੱਕ ਦਿਨ ਵਿੱਚ ਸਿਰਫ਼ 5,000 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਦਾ ਐਲਾਨ ਬਹੁਤ ਪਹਿਲਾਂ ਤੋਂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਹਰੇਕ ਸ਼ਰਧਾਲੂ ਤੋਂ 20 ਅਮਰੀਕੀ ਡਾਲਰ ਭਾਵ 1400 ਭਾਰਤੀ ਰੁਪਏ ਦੇ ਬਰਾਬਰ ਫ਼ੀਸ ਵੀ ਵਸੂਲੀ ਜਾਵੇਗੀ।

Intro:Body:

JJJJJ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.