ETV Bharat / state

ਆਨਲਾਈਨ ਬਦਲੀਆਂ ਅਪਲਾਈ ਕਰਨ ਦੀ ਤਾਰੀਕ 7 ਮਾਰਚ ਤੱਕ ਵਧੀ - ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਕ (ਪ੍ਰਕਿਰਿਆ) ‘ਚ ਵਾਧਾ ਕੀਤਾ ਗਿਆ ਹੈ।

ਆਨਲਾਈਨ ਬਦਲੀਆਂ ਅਪਲਾਈ ਕਰਨ ਦੀ ਤਾਰੀਕ 7 ਮਾਰਚ ਤੱਕ ਵਧੀ

author img

By

Published : Mar 4, 2021, 8:23 PM IST

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਕ (ਪ੍ਰਕਿਰਿਆ) ‘ਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਧਿਆਪਕ ਵਰਗ ਦੀ ਮੰਗ ‘ਤੇ ਵਿਭਾਗ ਵੱਲੋਂ 5 ਤੋਂ 7 ਮਾਰਚ ਤੱਕ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਮੁੜ ਪੋਰਟਲ ਖੋਲ੍ਹਿਆ ਜਾਵੇਗਾ।

ਇਹ ਵੀ ਪੜੋ: ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਰੈਸ਼ਨਲਾਈਜ਼ੇਸ਼ਨ ਨਹੀਂ ਕੀਤੀ ਜਾ ਰਹੀ। ਵਿਭਾਗ ਵੱਲੋਂ ਸਕੂਲਾਂ ਵਿੱਚ ਮੌਜੂਦ ਅਸਾਮੀਆਂ ਵਿੱਚੋਂ ਕਿਸੇ ਵੀ ਤਰ੍ਹਾਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਨਹੀਂ ਕੀਤੀ ਜਾ ਰਹੀ। ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਅਸਾਮੀਆਂ ਨੂੰ ਨਾ ਸਿਰਫ ਬਰਕਰਾਰ ਰੱਖਿਆ ਗਿਆ ਹੈ ਸਗੋਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਦੇ ਕਰਕੇ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਜਿੱਥੇ ਕੰਮ ਕਰ ਰਹੇ ਹਨ ਉਹਨਾਂ ਦੀਆਂ ਅਸਾਮੀਆਂ ਪੋਰਟਲ 'ਤੇ ਦਿਖਾਈ ਦੇ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ।

ਇਹ ਵੀ ਪੜੋ: ਚੰਡੀਗੜ੍ਹ ਦੇ ਸੈਕਟਰ 24 ’ਚ ਸ਼ੁਰੂ ਹੋਇਆ ਥੈਰੇਪੀ ਕਲੀਨਿਕ, ਮੁਫ਼ਤ ਹੋਵੇਗਾ ਇਲਾਜ

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਦਾ ਸਦਕਾ ਇਸ ਵਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦੀ ਸਿਰਜਣਾ ਹੋਣਾ ਇੱਕ ਵੱਡੀ ਪ੍ਰਾਪਤੀ ਹੈ। ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਇਸ ਵਾਰ ਮਾਸਟਰ ਕਾਡਰ ਵਿੱਚ ਅੰਗਰੇਜ਼ੀ, ਗਣਿਤ ਅਤੇ ਸਾਇੰਸ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਹੋਰ ਅਸਾਮੀਆਂ ਵੀ ਮਨਜ਼ੂਰ ਕਰ ਦਿੱਤੀਆਂ ਗਈਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.