ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ CM Beant Singh murder case ਵਿੱਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਲਿਆਉਣ ਦੀਆਂ ਖ਼ਬਰਾਂ ਮੀਡਿਆ ਵਿੱਚ ਬੜੀ ਤੇਜ਼ੀ ਨਾਲ ਫੈਲ ਰਹੀਆਂ ਹਨ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਨੂੰ ਲੰਮੇ ਸਮੇਂ ਤੋਂ ਦਿੱਲੀ ਤਿਹਾੜ ਜੇਲ੍ਹ ਰੱਖਿਆ ਗਿਆ ਹੈ। Order to produce Jagtar Singh Hawara in Chandigarh
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਅਦਾਲਤ ਵਿੱਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੋਈ ਵੀ ਕੇਸ ਰਹਿੰਦਾ ਨਹੀਂ ਹੈ। ਇਸ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਬੜੈਲ ਜੇਲ੍ਹ ਚੰਡੀਗੜ੍ਹ ਵਿੱਚ ਤਬਦੀਲ ਕੀਤਾ ਜਾਵੇ। ਜਿਸ ਤਹਿਤ ਜਗਤਾਰ ਸਿੰਘ ਹਵਾਰਾ ਦੇ ਕੇਸਾਂ ਦੀ ਠੀਕ ਤਰੀਕੇ ਨਾਲ ਸੁਣਵਾਈ ਹੋ ਸਕੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀ ਕਿਸੇ ਕੇਸ ਦੀ ਸੁਣਵਾਈ ਦੌਰਾਨ ਪੇਸ਼ ਕੀਤਾ ਗਿਆ ਸੀ ਅਤੇ ਜਿਸ ਕਰਕੇ ਹਵਾਰਾ ਦੇ ਵਕੀਲ ਤੇ ਸਰਕਾਰੀ ਵਕੀਲ ਨੇ ਕਿਹਾ ਕਿ ਹਵਾਰਾ ਨੂੰ ਨਿੱਜੀ ਤੌਰ ਉੱਤੇ ਵੀ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਨੂੰ ਇੱਕ ਮਾਮਲੇ ਵਿੱਚ 4 ਅਕਤੂਬਰ 2005 ਵਿੱਚ ਪ੍ਰੋ਼ਡਕਸ਼ਨ ਵਾਰੰਟ ਜਾਰੀ ਕੀਤੇ ਸਨ।
ਜਗਤਾਰ ਸਿੰਘ ਹਵਾਰਾ ਨੂੰ 17 ਦਿਸੰਬਰ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ:- ਸੂਤਰਾਂ ਤੋਂ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅਦਾਲਤ ਨੇ ਕਿਹਾ ਹੈ ਕਿ ਕਿਸੇ ਵੀ ਮਾਮਲੇ ਵਿੱਚ ਦੋਸ਼ ਤੈਅ ਕਰਨ ਅਤੇ ਬਹਿਸ ਦੌਰਾਨ ਮੁਲਜ਼ਮ ਦਾ ਪੇਸ਼ ਹੋਣਾ ਜ਼ਰੂਰੀ ਹੈ। ਜਿਸ ਕਰਕੇ ਅਦਾਲਤ ਨੇ 17 ਦਿਸੰਬਰ ਨੂੰ ਹਵਾਰਾ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ 34 ਵਿੱਚ ਵਿਸਫੋਟਕ ਐਕਟ,ਅਪਰਾਧਿਕ ਸਾਜ਼ਿਸ਼, ਦੇਸ਼ ਧ੍ਰੋਹ, ਆਰਮਜ਼ ਐਕਟ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਬੰਬ ਧਮਾਕੇ 'ਚ ਬੇਅੰਤ ਸਿੰਘ ਸਮੇਤ 16 ਦੀ ਮੌਤ: ਦੱਸ ਦੇਈਏ ਕਿ 31 ਅਗਸਤ 1995 ਨੂੰ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਸਮੇਤ 16 ਲੋਕ ਮਾਰੇ ਗਏ ਸਨ। ਅਦਾਲਤ ਨੇ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਸੀ।
ਬੇਅੰਤ ਸਿੰਘ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸਜਾ: ਜੁਲਾਈ 2007 ਵਿੱਚ ਬੇਅੰਤ ਸਿੰਘ ਕਤਲ ਕੇਸ ਵਿੱਚ ਲਖਵਿੰਦਰ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਤੋਂ ਇਲਾਵਾ ਨਸੀਬ ਸਿੰਘ ਨੂੰ ਵਿਸਫੋਟਕ ਪਦਾਰਥ ਐਕਟ ਤਹਿਤ ਵੀ ਦੋਸ਼ੀ ਠਹਿਰਾਇਆ ਗਿਆ ਸੀ। ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਬਾਅਦ ਵਿਚ ਹਵਾਰਾ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। ਦਿਲਾਵਰ ਸਿੰਘ ਨਾਂ ਦਾ ਵਿਅਕਤੀ ਮਨੁੱਖੀ ਬੰਬ ਬਣ ਕੇ ਆਇਆ ਸੀ।
ਬੁੜੈਲ ਜੇਲ੍ਹ 'ਚ ਸੁਰੰਗ ਬਣਾ ਫਰਾਰ: ਇਸ ਕੇਸ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਵੀ ਕੁਮਾਰ ਸੋਂਢੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਈ। ਜਗਤਾਰ ਸਿੰਘ ਤਾਰਾ ਉਸ ਸਮੇਂ ਭਗੌੜਾ ਸੀ। ਪਰਮਜੀਤ ਸਿੰਘ ਭਿਉਰਾ ਦਾ ਮੁਕੱਦਮਾ ਵੱਖਰੇ ਤੌਰ ’ਤੇ ਚਲਾਇਆ ਗਿਆ। ਜਨਵਰੀ 2004 ਵਿੱਚ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਹਵਾਰਾ ਬੁੜੈਲ ਜੇਲ੍ਹ ਵਿੱਚੋਂ 94 ਫੁੱਟ ਲੰਬੀ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ।
ਫਰਾਰ ਹੋਣ ਤੋਂ ਬਾਅਦ ਮੁੜ ਗ੍ਰਿਫ਼ਤਾਰੀਆਂ ਅਤੇ ਸਜਾ: ਮਾਰਚ 2010 ਵਿੱਚ ਪਰਮਜੀਤ ਸਿੰਘ ਭਿਓਰਾ ਨੂੰ ਉਮਰ ਕੈਦ ਦੀ ਸਜਾ ਦਿੱਤੀ ਗਈ ਸੀ। ਉਸ ਨੂੰ ਅਪਰਾਧਿਕ ਸਾਜ਼ਿਸ਼ ਦਾ ਦੋਸ਼ੀ ਠਹਿਰਾਇਆ ਗਿਆ ਸੀ। ਜੇਲ੍ਹ ਤੋਂ ਫਰਾਰ ਹੋਣ ਤੋਂ ਬਾਅਦ ਭਿਓਰਾ ਨੂੰ ਦਿੱਲੀ ਪੁਲਿਸ ਨੇ ਫੜ ਲਿਆ ਸੀ। ਇਸੇ ਤਰ੍ਹਾਂ ਜਗਤਾਰ ਸਿੰਘ ਤਾਰਾ ਨੂੰ ਚੰਡੀਗੜ੍ਹ ਅਦਾਲਤ ਨੇ ਮਾਰਚ 2018 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜੇਲ੍ਹ ਤੋਂ ਫਰਾਰ ਹੋਣ ਤੋਂ ਬਾਅਦ ਉਹ ਸਾਲ 2015 ਵਿੱਚ ਥਾਈਲੈਂਡ ਤੋਂ ਫੜਿਆ ਗਿਆ ਸੀ।
ਇਹ ਵੀ ਪੜੋ:- ਭਵਿਆ ਦੀ ਜਿੱਤ ਤੋਂ ਬਾਅਦ ਬਿਸ਼ਨੋਈ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕਿਹਾ..