ਚੰਡੀਗੜ: ਪੰਜਾਬ ਵਿੱਚ ਖੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਵਿਚਾਲੇ ਪੰਜਾਬ ਸਰਕਾਰ ਨੇ ਝੋਨੇ ਦੀ ਅਗੇਤੀ ਸਰਕਾਰੀ ਖਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦੇ ਹੋਏ ਅੱਜ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਤੋਂ ਸੀਐਮਓ ਪੰਜਾਬ ਨੇ ਆਪਣੇ ਅਧਿਕਾਰਤ ਅਕਾਊਂਟ ਤੋਂ ਟਵੀਟ ਕਰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
-
ਪੰਜਾਬ ਸਰਕਾਰ, ਕਿਸਾਨਾਂ ਨਾਲ।
— Government of Punjab (@PunjabGovtIndia) September 27, 2020 " class="align-text-top noRightClick twitterSection" data="
ਝੋਨੇ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ ਅੱਜ ਤੋਂ। 4035 ਮੰਡੀਆਂ ਵਿੱਚ ਸੁਚੱਜੀ ਖਰੀਦ ਲਈ ਪੁਖਤਾ ਪ੍ਰਬੰਧ। ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਕਿਸਾਨ ਕ੍ਰਿਪਾ ਕਰਕੇ ਹੇਠਾਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। pic.twitter.com/uHFjzhg0M0
">ਪੰਜਾਬ ਸਰਕਾਰ, ਕਿਸਾਨਾਂ ਨਾਲ।
— Government of Punjab (@PunjabGovtIndia) September 27, 2020
ਝੋਨੇ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ ਅੱਜ ਤੋਂ। 4035 ਮੰਡੀਆਂ ਵਿੱਚ ਸੁਚੱਜੀ ਖਰੀਦ ਲਈ ਪੁਖਤਾ ਪ੍ਰਬੰਧ। ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਕਿਸਾਨ ਕ੍ਰਿਪਾ ਕਰਕੇ ਹੇਠਾਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। pic.twitter.com/uHFjzhg0M0ਪੰਜਾਬ ਸਰਕਾਰ, ਕਿਸਾਨਾਂ ਨਾਲ।
— Government of Punjab (@PunjabGovtIndia) September 27, 2020
ਝੋਨੇ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ ਅੱਜ ਤੋਂ। 4035 ਮੰਡੀਆਂ ਵਿੱਚ ਸੁਚੱਜੀ ਖਰੀਦ ਲਈ ਪੁਖਤਾ ਪ੍ਰਬੰਧ। ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਕਿਸਾਨ ਕ੍ਰਿਪਾ ਕਰਕੇ ਹੇਠਾਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। pic.twitter.com/uHFjzhg0M0
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ। ਇਸ ’ਤੇ ਉਨਾਂ ਨੇ 1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ 27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੰਤਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।
ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।