ਚੰਡੀਗੜ੍ਹ: ਟੈਰਰ ਫੰਡਿੰਗ ਦੇ ਮਾਮਲੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਨੌਜਵਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐਮਏ ਦਾ ਵਿਦਿਆਰਥੀ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਦੇ ਵੱਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਕੀਤੀ ਕਾਰਵਾਈ: ਮਿਲੀ ਜਾਣਕਾਰੀ ਮੁਤਾਬਿਕ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਵਿਦਿਆਰਥੀ ਵਿਦੇਸ਼ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਦਾ ਸਾਥੀ ਵੀ ਦੱਸਿਆ ਜਾ ਰਿਹਾ ਹੈ।
ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਦਾ ਦੱਸਿਆ ਜਾ ਰਿਹਾ ਸਾਥੀ: ਜਾਣਕਾਰੀ ਇਹ ਵੀ ਹਾਸਿਲ ਹੋਈ ਹੈ ਕਿ ਮੁਲਜ਼ਮ ਨੌਜਵਾਨ ਵਿਦਿਆਰਥੀ ਦੇ ਖਾਤੇ ਵਿੱਚ ਆਈਐਸਆਈ ਦੇ ਗੁਰਗੇ ਪੈਸੇ ਟਰਾਂਸਫਰ ਕਰਦੇ ਸੀ। ਮੁਲਜ਼ਮ ਨੌਜਵਾਨ ਦੀ ਗ੍ਰਿਫਤਾਰ ਉਸਦੇ ਬੈਂਕ ਅਕਾਉਂਟ ਡਿਟੇਲ ਦੇ ਮੁਤਾਬਿਕ ਹੋਈ ਹੈ। ਫਿਲਹਾਲ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਹੁਣ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਇਹ ਵੀ ਪੜੋ: ਅੱਜ ਦੁਪਿਹਰ 12 ਵਜੇ ਤੋਂ ਮਰਨ ਵਰਤ 'ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ