ETV Bharat / state

ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ: ਮੀਤ ਹੇਅਰ - ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਖੇਡ ਮੰਤਰੀ ਨੇ (New sports policy) ਪੈਰਾ ਪਾਵਰ ਲਿਫਟਰਾਂ ਰਾਜਿੰਦਰ ਰਹੇਲੂ (Para power lifters Rajendra Rahelu) ਤੇ ਪਰਮਜੀਤ ਕੁਮਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋ ਨਵੀਂ ਖੇਡ ਨੀਤੀ ਵਿੱਚ ਸ਼ਾਮਲ ਕਰਨ ਲਈ ਪੈਰਾ ਖਿਡਾਰੀਆਂ ਦੀਆਂ ਮੰਗਾਂ ਬਾਰੇ ਪੁੱਛਿਆ। ਖਿਡਾਰੀ ਨੂੰ ਮੰਗਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ ਕਿ ਪੈਰਾ ਖਿਡਾਰੀਆਂ ਨੂੰ ਨਵੀਂ ਖੇਡ ਨੀਤੀ ਵਿੱਚ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

ਪੈਰਾ ਖਿਡਾਰੀਆਂ ਨਾਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

author img

By

Published : Jan 9, 2023, 10:46 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ ਹਾਲ ਹੀ ਵਿੱਚ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਪਰਮਜੀਤ ਕੁਮਾਰ ਨਾਲ ਮੀਟਿੰਗ ਦੌਰਾਨ ਕਹੀ।

ਖਿਡਾਰੀਆਂ ਤੋਂ ਲਈ ਫੀਡਬੈਕ: ਮੀਤ ਹੇਅਰ ਨੇ ਪਰਮਜੀਤ ਕੁਮਾਰ ਨੂੰ ਹਾਲ ਹੀ ਵਿੱਚ ਦੁਬਈ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਲਈ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਇਸ ਸਾਲ ਹੋਣ ਵਾਲੀਆਂ ਪੈਰਾ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਖੇਡ ਮੰਤਰੀ ਨੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਹੀ ਅੱਜ ਭਾਰਤ ਦੇ ਨਾਮੀਂ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਅੱਜ ਇਹ ਮੀਟਿੰਗ ਰੱਖੀ (Sports Minister's meeting with para sportsmen) ਸੀ।

ਪੈਰਾ ਖਿਡਾਰੀਆਂ ਦਾ ਰੱਖਿਆ ਜਾਵੇਗਾ ਖਾਸ ਖਿਆਲ: ਖੇਡ ਮੰਤਰੀ ਨੇ ਦੋਵੇਂ ਖਿਡਾਰੀਆਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਹਾਲਾਤਾਂ ਦੇ ਉਲਟ ਜਾ ਕੇ ਉਨ੍ਹਾਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਦੇਸ਼ ਦਾ ਨਾਮ ਚਮਕਾਇਆ ਜਾਂਦਾ ਹੈ। ਨਗਦ ਇਨਾਮ ਲਈ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਵਰ ਲਿਫਟਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਸੁਝਾਵਾਂ ਦਾ ਸਵਾਗਤ ਹੈ ਅਤੇ ਉਨ੍ਹਾਂ ਦੇ ਸੁਝਾਅ ਖੇਡ ਨੀਤੀ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਖੇਡ ਮੰਤਰੀ ਨੇ ਪੈਰਾ ਖਿਡਾਰੀਆਂ ਸੰਬੰਧੀ ਉਠਾਈਆਂ ਮੰਗਾਂ ਉੱਤੇ ਤੁਰੰਤ ਗ਼ੌਰ ਕਰ ਕੇ ਇਸ ਦੇ ਹੱਲ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ:- ਈਮਾਨਦਾਰੀ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਦੇ ਅੱਧੇ ਤੋਂ ਵੱਧ ਵਿਧਾਇਕਾਂ ਤੇ ਦਰਜ਼ ਅਪਰਾਧਿਕ ਮਾਮਲੇ, ਵਿਰੋਧੀ ਧਿਰ ਨੇ ਸਿਹਤ ਮੰਤਰੀ 'ਤੇ ਵੀ ਚੁੱਕੇ ਸਵਾਲ!

ETV Bharat Logo

Copyright © 2025 Ushodaya Enterprises Pvt. Ltd., All Rights Reserved.