ਚੰਡੀਗੜ੍ਹ :ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਭਰ ਵਿਚ ਕੀਤੀ ਗਈ ਤਾਲਾਬੰਦੀ ਇੱਕ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਬਹੁਤ ਦੁਖਦਾਈ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਇਹ ਕਿਧਰੇ ਬੀਮਾਰੀ ਤੋਂ ਵੀ ਖਤਰਨਾਕ ਨਾ ਬਣ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁਰੇ ਪ੍ਰਭਾਵਾਂ ਤੋਂ ਸਭ ਤੋਂ ਵੱਧ ਗਰੀਬ ਖਾਸ ਕਰਕੇ ਦਿਹਾੜੀਦਾਰ ਪ੍ਰਭਾਵਿਤ ਹਨ, ਜਿਨ੍ਹਾਂ ਦੀ ਤੁਰੰਤ ਦੇਖਭਾਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂਕਿ ਬਾਕੀ ਘੱਟ ਆਮਦਨ ਵਾਲੇ ਗਰੁੱਪ ਵੀ ਜ਼ਿਆਦਾ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਮੱਧ ਵਰਗ ਦੇ ਲੋਕਾਂ ਵਾਸਤੇ ਵੀ ਇਹਨਾਂ ਬੁਰੇ ਪ੍ਰਭਾਵਾਂ ਨਾਲ ਨਜਿੱਠਣਾ ਔਖਾ ਹੋਣਾ ਸ਼ੁਰੂ ਹੋ ਗਿਆ ਹੈ।
-
Five times #Punjab CM S. Parkash Singh Badal said that the nationwide #lockdown was the right medicine at the right time but with painful side effects which needed to be attended to immediately before they become more dangerous than the disease itself. /1 pic.twitter.com/4TmKlSe8j3
— Shiromani Akali Dal (@Akali_Dal_) April 15, 2020 " class="align-text-top noRightClick twitterSection" data="
">Five times #Punjab CM S. Parkash Singh Badal said that the nationwide #lockdown was the right medicine at the right time but with painful side effects which needed to be attended to immediately before they become more dangerous than the disease itself. /1 pic.twitter.com/4TmKlSe8j3
— Shiromani Akali Dal (@Akali_Dal_) April 15, 2020Five times #Punjab CM S. Parkash Singh Badal said that the nationwide #lockdown was the right medicine at the right time but with painful side effects which needed to be attended to immediately before they become more dangerous than the disease itself. /1 pic.twitter.com/4TmKlSe8j3
— Shiromani Akali Dal (@Akali_Dal_) April 15, 2020
ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਾਸਤੇ ਉਸੇ ਭਾਵਨਾ ਦੀ ਲੋੜ ਹੈ, ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਅੰਦਰ ਭਾਰਤ ਦੇ ਆਜ਼ਾਦੀ ਅੰਦੋਲਨ ਦੌਰਾਨ ਵਿਖਾਈ ਦਿੱਤੀ ਸੀ, ਕਿਉਕਿ ਇਹ ਵੀ ਹਰ ਨਾਗਰਿਕ ਵਾਸਤੇ ਆਜ਼ਾਦੀ ਅੰਦੋਲਨ ਵਰਗੀ ਹੀ ਇੱਕ ਗੰਭੀਰ ਚੁਣੌਤੀ ਹੈ।
ਬਾਦਲ ਨੇ ਉਨ੍ਹਾਂ ਲੋਕਾਂ ਦੁਆਰਾ ਵਿਖਾਈ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਦੀ ਸ਼ਲਾਘਾ ਕੀਤੀ, ਜਿਨ੍ਹਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਖੀ ਗਈ ਹਰ ਗੱਲ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਹੁਣ ਸਰਕਾਰਾਂ ਦੀ ਵਾਰੀ ਹੈ ਕਿ ਉਹ ਲੋਕਾਂ ਦੀਆਂ ਤਕਲੀਫਾਂ ਵੱਲ ਪੂਰੀ ਤਰ੍ਹਾਂ ਧਿਆਨ ਦੇਣ।
ਸਾਬਕਾ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਸ ਮਹਾਂਮਾਰੀ ਉੱਤੇ ਧਿਆਨ ਕੇਂਦਰਿਤ ਹੋਣ ਦੇ ਬਾਵਜੂਦ ਪੁਰਾਣੇ ਰੋਗਾਂ ਤੋਂ ਪੀੜਤ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਭੁੱਖਮਰੀ ਤੇ ਗਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਨੂੰ ਇਸ ਮਹਾਂਮਾਰੀ ਦੇ ਤਿੰਨ ਮੌਜੂਦਾ, ਦਰਮਿਆਨੇ ਅਤੇ ਦੂਰਗਾਮੀ ਬੁਰੇ ਪ੍ਰਭਾਵ ਕਰਾਰ ਦਿੰਦਿਆਂ ਬਾਦਲ ਨੇ ਇਨ੍ਹਾਂ ਤਿੰਨਾਂ ਦਾ ਮੁਕਾਬਲਾ ਕਰਨ ਲਈ ਇੱਕ ਠੋਸ ਰਣਨੀਤੀ ਘੜਣ ਦਾ ਸੱਦਾ ਦਿੱਤਾ।
ਸਾਬਕਾ ਮੁੱਖ ਮੰਤਰੀ ਨੇ ਐਲਾਨੀਆਂ ਪਾਬੰਦੀਆਂ 'ਚ ਛੋਟ ਦੀਆਂ ਸ਼ਰਤਾਂ ਦਾ ਸਵਾਗਤ ਕੀਤਾ, ਪਰ ਨਾਲ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਖੇਤਰਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਬਹੁਤ ਹੀ ਚੌਕਸ ਰਹਿਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਸਤਿਕਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੀਆਂ ਅਤੇ ਤੁਹਾਡੇ ਪਰਿਵਾਰਾਂ ਦੀ ਜ਼ਿੰਦਗੀਆਂ ਦਾਅ ਉੱਤੇ ਲੱਗੀਆਂ ਹਨ।
ਬਾਦਲ ਨੇ ਕਿਹਾ ਕਿ ਉਹ ਮਹਾਂਮਾਰੀ ਖ਼ਿਲਾਫ਼ ਲੜਾਈ ਲੜਣ ਵਾਲੇ ਉਨ੍ਹਾਂ ਯੋਧਿਆਂ ਖਾਸ ਕਰਕੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਸਲਾਮ ਕਰਦੇ ਹਨ, ਜਿਹੜੇ ਜੰਗ ਦੇ ਮੈਦਾਨ ਵਿਚ ਖੜ੍ਹੇ ਹੋ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ, ਜਦਕਿ ਅਸੀਂ ਆਪਣੇ ਘਰਾਂ ਅੰਦਰ ਬੈਠੇ ਹਾਂ। ਉਨ੍ਹਾਂ ਕਿਹਾ ਕਿ ਉਹ ਬਹੁਤ ਵੱਡੇ ਸਤਿਕਾਰ ਅਤੇ ਸ਼ੁਕਰਾਨੇ ਦੇ ਹੱਕਦਾਰ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਸਖ਼ਤ ਤਾਲਾਬੰਦੀ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਪਰ ਗਰੀਬਾਂ ਲਈ ਬਿਨਾਂ ਆਮਦਨ ਤੋਂ 6 ਹਫ਼ਤੇ ਗੁਜ਼ਾਰਾ ਕਰਨਾ ਬਹੁਤ ਔਖਾ ਹੈ, ਖਾਸ ਕਰਕੇ ਉਨ੍ਹਾਂ ਹਾਲਾਤਾਂ ਵਿਚ ਜਦੋਂ ਉਨ੍ਹਾਂ ਨੂੰ ਘਰ ਬੈਠਿਆਂ ਰਾਸ਼ਨ ਦੀ ਸਪਲਾਈ ਨਾ ਮਿਲਦੀ ਹੋਵੇ। ਉਨ੍ਹਾਂ ਕਿਹਾ ਕਿ ਆਮ ਹਾਲਾਤਾਂ ਵਿਚ ਵੀ ਗਰੀਬਾਂ ਨੂੰ ਕਿੰਨੀਆਂ ਤਕਲੀਫਾਂ ਝੱਲਣੀਆਂ ਪੈਂਦੀਆਂ ਹਨ, ਸਾਡੇ ਵਿਚੋਂ ਬਹੁਤਿਆਂ ਨੂੰ ਇਸ ਦਾ ਇਲਮ ਨਹੀਂ ਹੈ।
ਬਾਦਲ ਨੇ ਕਿਹਾ ਕਿ ਸਰਕਾਰੀ ਮਸ਼ੀਨਰੀ ਨੂੰ ਗਰੀਬਾਂ ਤਕ ਰਾਸ਼ਨ ਅਤੇ ਹੋਰ ਜਰੂਰੀ ਵਸਤਾਂ ਦੀ ਸਪਲਾਈ ਪਹੁੰਚਾਉਣ ਦੇ ਕੰਮ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਦੇ ਨਾਅਰੇ 'ਜਾਨ ਵੀ ਜਹਾਨ ਵੀ' ਦਾ ਹਵਾਲਾ ਦਿੰਦਿਆਂ ਬਾਦਲ ਨੇ ਕਿਹਾ ਕਿ ਰੋਟੀ ਹੈ ਤਾਂ ਜਾਨ ਵੀ ਹੈ ਅਤੇ ਜਹਾਨ ਵੀ।
ਬਾਦਲ ਨੇ ਬੇਰੁਜ਼ਗਾਰੀ ਨਾਲ ਲੜਾਈ ਨੂੰ ਇੱਕ ਬੇਹੱਦ ਜਰੂਰੀ ਦੂਰਗਾਮੀ ਯੋਜਨਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਅਰਥ ਵਿਵਸਥਾ ਨੂੰ ਮੁੜ ਤੋਂ ਪੈਰਾਂ ਉੱਤੇ ਖੜ੍ਹਾ ਕਰਨ ਲਈ ਚੋਟੀ ਦੇ ਅਰਥ ਸਾਸ਼ਤਰੀਆਂ ਅਤੇ ਬਾਕੀ ਹਿੱਸੇਦਾਰਾਂ ਨਾਲ ਰਾਬਤਾ ਬਣਾਉਣਗੇ।
ਬਾਦਲ ਨੇ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਧੰਦੇ ਸਾਡੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹਨਾਂ ਕਿਹਾ ਕਿ ਸਰਕਾਰ ਦੁਆਰਾ ਐਲਾਨੇ ਜਾਣ ਵਾਲੇ ਰਾਹਤ ਪੈਕਜਾਂ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰਾਹਤ ਦਿੱਤੇ ਬਿਨਾਂ ਅਰਥ ਵਿਵਸਥਾ ਵਿਚ ਮੁੜ ਤੋਂ ਜਾਨ ਪੈਣੀ ਸੰਭਵ ਨਹੀਂ ਹੈ।
ਬਾਦਲ ਨੇ ਕਣਕ ਦੀ ਫਸਲ ਦੀ ਨਿਰਵਿਘਨ ਕਟਾਈ ਅਤੇ ਖਰੀਦ ਨੂੰ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਟਾਈ ਅਤੇ ਖਰੀਦ ਦੌਰਾਨ ਕਿਸੇ ਵੀ ਵਿਅਕਤੀ ਦੀ ਖੱਜਲਖੁਆਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਵੀ ਬਹੁਤ ਜਰੂਰੀ ਹੈ ਕਿ ਫਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਵਿਚ ਕੋਈ ਅੜਚਣ ਨਾ ਆਵੇ।
ਬਾਦਲ ਨੇ ਕੇਂਦਰ ਸਰਕਾਰ ਨੂੰ ਕਣਕ ਉੱਤੇ ਬੋਨਸ ਦੇਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸਤੋਂ ਇਲਾਵਾ ਸਰਕਾਰ ਨੂੰ ਖੇਤੀ ਲਾਗਤ ਉੱਤੇ ਸਬਸਿਡੀ ਦੇਣ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।