ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਚਲਾ ਰਹੇ ਐਂਬੂਲੈਂਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ।
PM ਮੋਦੀ ਨੇ ਬਾਬਾ ਬਾਦਲ ਨੂੰ ਦਿੱਲੀ ਸ਼ਰਧਾਂਜਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਹੋਵੇਗਾ। ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਮੰਗਲਵਾਰ ਨੂੰ 95 ਸਾਲ ਦੀ ਉਮਰ 'ਚ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਸੁਖਬੀਰ ਤੇ ਮਨਪ੍ਰੀਤ ਬਾਦਲ ਦੀਆਂ ਅੱਖਾਂ 'ਚ ਹੰਝੂ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਆਗੂਆਂ ਦੀਆਂ ਅੱਖਾਂ ਨਮ ਹਨ। ਹਰ ਕੋਈ ਭਾਵੁਕ ਨਜ਼ਰ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਬਾਦਲ ਮ੍ਰਿਤਕ ਦੇਹ ਨਾਲ ਵਿਦਾ ਹੁੰਦੇ ਹੋਏ ਰੋ ਪਏ। ਇਸ ਦੇ ਨਾਲ ਹੀ ਪਰਕਾਸ਼ ਸਿੰਘ ਬਾਦਲ ਦੇ ਪੋਤਰੇ ਅਨੰਤਬੀਰ ਸਿੰਘ ਬਾਦਲ ਵੀ ਕਾਫੀ ਭਾਵੁਕ ਨਜ਼ਰ ਆਏ।
ਮਨਮੋਹਨ ਸਿੰਘ ਨੇ ਦੁੱਖ ਦਾ ਪ੍ਰਗਟਾਇਆ ਸੋਗ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਲਿਖੀ ਚਿੱਠੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਝੰਡੇ ਵਿੱਚ ਲਿਪਟੀ ਕੇ ਰੱਖੀ ਗਈ। ਲੋਕ ਪਾਰਟੀ ਦਫ਼ਤਰ ਵਿੱਚ ਇਕੱਠੇ ਹੋ ਗਏ ਹਨ। ਉਥੇ ਮੌਜੂਦ ਸਾਰੇ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ। ਹਰ ਕੋਈ ਆਪਣੇ ਨੇਤਾ ਦੇ ਅੰਤਿਮ ਦਰਸ਼ਨ ਕਰਨਾ ਚਾਹੁੰਦਾ ਸੀ। ਲੋਕ ਫੁੱਲਾਂ ਦੀ ਵਰਖਾ ਕਰ ਰਹੇ ਸਨ।
ਇਹ ਵੀ ਪੜ੍ਹੋ:- Parkash Singh Badal: ਰਸੂਖਦਾਰ ਸੀ ਪਰਕਾਸ਼ ਸਿੰਘ ਬਾਦਲ ਦਾ ਸਿਆਸੀ ਕੱਦ, ਕਹਿੰਦੇ ਕਹਾਉਂਦੇ ਲੀਡਰ ਵੀ ਝਕਾਉਂਦੇ ਸੀ ਬਾਦਲ ਅੱਗੇ ਸਿਰ