ਚੰਡੀਗੜ੍ਹ: ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹਰਿੰਦਰ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਸਾਂਝੀ ਕੀਤੀ ਤੇ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਵਿਧਾਨ ਸਭਾ ਦਾ ਸੈਸ਼ਨ ਵਧਾਉਣ ਲਈ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਸੈਸ਼ਨ ਦੌਰਾਨ ਅਕਾਲੀ ਦਲ ਜੋ ਮੁੱਦੇ ਉਠਾਏਗਾ, ਉਸ ਬਾਰੇ ਵੀ ਚਰਚਾ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ਸਭਾ ਅੰਦਰ ਪਾਰਟੀ ਦੇ ਵਿਧਾਇਕ ਦਲ ਦਾ ਨਵਾਂ ਆਗੂ ਨਿਯੁਕਤ ਕੀਤਾ ਹੈ, ਜਦਕਿ ਐਨ.ਕੇ. ਸ਼ਰਮਾ ਨੂੰ ਚੀਫ਼ ਵਿਪ੍ਹ ਅਤੇ ਪਵਨ ਕੁਮਾਰ ਟੀਨੂੰ ਨੂੰ ਸਦਨ ਦੇ ਅੰਦਰ ਪਾਰਟੀ ਦਾ ਡਿਪਟੀ ਆਗੂ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 550ਵਾਂ ਪ੍ਰਕਾਸ਼ ਪੁਰਬ: ਕੌਮਾਂਤਰੀ ਨਗਰ ਕੀਰਤਨ ਦੀ ਖ਼ਾਸ ਝਲਕ
ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਹ ਨਿਯੁਕਤੀਆਂ ਸ਼ੁੱਕਰਵਾਰ ਦੁਪਹਿਰ ਵਿਧਾਇਕ ਦਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਬੈਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਤੋਂ ਪਹਿਲਾਂ ਪਾਰਟੀ ਵਿਧਾਇਕਾਂ ਨੂੰ ਨਵਾਂ ਆਗੂ ਚੁਣਨ ਲਈ ਕਹਿ ਦਿੱਤਾ ਗਿਆ ਸੀ, ਕਿਉਂਕਿ ਸੁਖਬੀਰ ਬਾਦਲ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਇਹ ਅਹੁਦਾ ਖ਼ਾਲੀ ਹੋ ਗਿਆ ਸੀ।
ਇਹ ਵੀ ਪੜ੍ਹੋ: ਜਲ੍ਹਿਆਂਵਾਲਾ ਬਾਗ਼ ਦੇ ਮੁੱਦੇ 'ਤੇ ਕੈਪਟਨ ਦੀ ਹਰਸਿਮਰਤ ਨੂੰ ਚੇਤਾਵਨੀ