ETV Bharat / state

ਸਰਬੱਤ ਸਿਹਤ ਬੀਮਾ ਯੋਜਨਾ ਨੂੰ ਕਵਰ ਕਰਨ ‘ਚ ਪਠਾਨਕੋਟ ਰਿਹਾ ਮੋਹਰੀ

ਪੰਜਾਬ ‘ਚ ‘ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਾਰੇ ਜ਼ਿਲਿਆਂ ‘ਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਤਹਿਤ ਜਿਲ੍ਹਾ ਪਠਾਨਕੋਟ ਸਭ ਤੋਂ ਵੱਧ ਗਿਣਤੀ ‘ਚ ਯੋਗ ਪਰਿਵਾਰਾਂ ਨੂੰ ਕਵਰ ਕਰਕੇ ਪੰਜਾਬ ਦਾ ਮੋਹਰੀ ਜਿਲ੍ਹਾ ਬਣਿਆ ਹੈ। ਇਹ ਜਾਣਕਾਰੀ ਰਾਜ ਸਿਹਤ ਏਜੰਸੀ ਏ.ਬੀ-ਸਰਬੱਤ ਸਿਹਤ ਬੀਮਾ ਯੋਜਨਾ ਦੇ ਸੀ.ਈ.ਓ ਅਮਿਤ ਕੁਮਾਰ ਵਲੋਂ ਦਿੱਤੀ ਗਈ।

ਤਸਵੀਰ
ਤਸਵੀਰ
author img

By

Published : Feb 24, 2021, 6:57 PM IST

ਪਠਾਨਕੋਟ: ਪੰਜਾਬ ‘ਚ ‘ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਾਰੇ ਜ਼ਿਲਿਆਂ ‘ਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਤਹਿਤ ਜਿਲ੍ਹਾ ਪਠਾਨਕੋਟ ਸਭ ਤੋਂ ਵੱਧ ਗਿਣਤੀ ‘ਚ ਯੋਗ ਪਰਿਵਾਰਾਂ ਨੂੰ ਕਵਰ ਕਰਕੇ ਪੰਜਾਬ ਦਾ ਮੋਹਰੀ ਜਿਲ੍ਹਾ ਬਣਿਆ ਹੈ। ਇਹ ਜਾਣਕਾਰੀ ਰਾਜ ਸਿਹਤ ਏਜੰਸੀ ਏ.ਬੀ-ਸਰਬੱਤ ਸਿਹਤ ਬੀਮਾ ਯੋਜਨਾ ਦੇ ਸੀ.ਈ.ਓ ਅਮਿਤ ਕੁਮਾਰ ਵਲੋਂ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸੂਬੇ ‘ਚ ਕਾਮਨ ਸਰਵਿਸ ਸੈਂਟਰਾਂ, ਮੰਡੀ ਬੋਰਡ ਦੀਆਂ ਮਾਰਕੀਟ ਕਮੇਟੀਆਂ ਅਤੇ ਸੇਵਾ ਕੇਂਦਰਾਂ ‘ਚ ਈ-ਕਾਰਡ ਬਣਾਏ ਜਾ ਰਹੇ ਹਨ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ 22 ਫਰਵਰੀ ਤੋਂ 28 ਫਰਵਰੀ ਤੱਕ “ਇੱਕ ਹਫਤੇ ਦੀ ਵਿਸ਼ੇਸ਼ ਮੁਹਿੰਮ” ਵੀ ਚਲਾਈ ਹੈ।

ਸਰਬੱਤ ਸਿਹਤ ਬੀਮਾ ਯੋਜਨਾ ਨੂੰ ਕਵਰ ਕਰਨ ‘ਚ ਪਠਾਨਕੋਟ ਰਿਹਾ ਮੋਹਰੀ
ਸਰਬੱਤ ਸਿਹਤ ਬੀਮਾ ਯੋਜਨਾ ਨੂੰ ਕਵਰ ਕਰਨ ‘ਚ ਪਠਾਨਕੋਟ ਰਿਹਾ ਮੋਹਰੀ

ਉਨ੍ਹਾਂ ਕਿਹਾ ਕਿ ਹੁਣ ਤੱਕ 49,41,952 ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ਤਹਿਤ 20 ਅਗਸਤ 2019 ਤੋਂ ਇਲਾਜ ਸ਼ੁਰੂ ਕੀਤਾ ਗਿਆ ਸੀ ਅਤੇ ਸੂਬੇ ਭਰ ਦੇ 5,71,924 ਤੋਂ ਵੱਧ ਮਰੀਜਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ 638.60 ਕਰੋੜ ਰੁਪਏ ਦੀਆਂ ਨਕਦ ਰਹਿਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।

ਉਨ੍ਹਾਂ ਕਿਹਾ ਕਿ ਸਾਰੇ ਸੂਚੀਬੱਧ ਹਸਪਤਾਲਾਂ ‘ਚ ਮੈਡੀਕਲ ਲਾਭ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਤਹਿਤ ਇਲਾਜ ਕਰਵਾਉਣ ਵਾਲੇ ਸਾਰੇ ਲਾਭਪਾਤਰੀਆਂ ਤੋਂ ਟੈਲੀਫੋਨਿਕ, ਸੰਦੇਸ਼ਾਂ ਅਤੇ ਆਨਲਾਈਨ ਫੀਡਬੈਕ ਲੈਣ ਲਈ ‘ਲਾਭਪਾਤਰੀ ਫੀਡਬੈਕ ਪੋਰਟਲ ਵੀ ‘ਸ਼ੁਰੂ ਕੀਤਾ ਗਿਆ ਹੈ। ਹੁਣ ਤੱਕ 95 ਫੀਸਦੀ ਲਾਭਪਾਤਰੀਆਂ ਨੇ ਇਸ ਸਕੀਮ ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਤੋਂ ਸੰਤੁਸਟੀ ਜ਼ਾਹਰ ਕੀਤੀ ਹੈ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਛੋਟੇ ਵਪਾਰੀ, ਜੇ-ਫਾਰਮ ਧਾਰਕ ਕਿਸਾਨ, ਛੋਟੇ ਅਤੇ ਦਰਮਿਆਨੇ ਕਿਸਾਨ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਵਰਗੀਆਂ 5 ਸ੍ਰੇਣੀਆਂ ਨੂੰ ਨਕਦੀ ਰਹਿਤ ਇਲਾਜ ਸਹੂਲਤਾਂ ਲਈ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪਰਿਵਾਰਕ ਮੈਂਬਰਾਂ ਦੀ ਗਿਣਤੀ, ਉਮਰ ਜਾਂ ਲਿੰਗ ਦੇ ਅਧਾਰ ‘ਤੇ ਵਿਤਕਰਾ ਨਹੀਂ ਕਰਦੀ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਲਈ ਇਸ ‘ਚ ਸ਼ਾਮਲ ਕੀਤਾ ਜਾਂਦਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਇਲਾਜ ਲਈ ਲੋਕਾਂ ‘ਤੇ ਪੈ ਰਹੇ ਵਾਧੂ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ:ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਸਾਂਝੇ ਕਾਡਰ ਦੀ ਹੋਵੇਗੀ ਵੰਡ

ETV Bharat Logo

Copyright © 2024 Ushodaya Enterprises Pvt. Ltd., All Rights Reserved.