ਚੰਡੀਗੜ੍ਹ: ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀ ਆਪਣੇ ਮਹਿਕਮਿਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਲਈ ਹਦਾਇਤਾਂ ਕਰ ਰਹੇ ਹਨ। ਅਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਟਰੱਕ ਆਪਰੇਟਰਾਂ ਦੇ ਹੱਕ ਵਿੱਚ ਫੈਸਲਾ ਲੈਂਦਿਆਂ ਸਾਰੀਆਂ ਬਣਦੀਆਂ ਅਦਾਇਗੀਆਂ (Payments of truck operators ordered ) 31 ਜਨਵਰੀ 2023 ਤੱਕ ਹਰ ਹਾਲਾਤ ਵਿੱਚ ਅਦਾ ਕਰਨ ਦੇ ਹੁਕਮ ਦਿੱਤੇ ਹਨ। ਕਟਾਰੂਚੱਕ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਵਰਗ ਨੂੰ (The class should not face economic hardship) ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।
3 ਮੈਂਬਰੀ ਕਮੇਟੀ: ਇਸ ਮੌਕੇ ਉਹਨਾਂ ਨੇ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ (Forming a 3 member committee) ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀਪੀਐਸ (GPS system will be installed) ਪ੍ਰਣਾਲੀ ਲਗਾਈ ਜਾਵੇਗੀ।
ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਮਾਨਸਾ ਅਦਾਲਤ 'ਚ ਹੋਈ ਪੇਸ਼ੀ
ਮਾਰਕੀਟ ਕਮੇਟੀਆਂ ਵਿੱਚ ਟੈਂਡਰ: ਨਾਲ ਹੀ ਉਨ੍ਹਾਂ ਓਪਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ (Cluster system by operators) ਦੀ ਥਾਂ ‘ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸਓਆਰ ਰੇਟਾਂ ਵਿੱਚ ਵਾਧਾ (Increase in SOR rates) ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ ਉੱਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ (Trust to consider demands sympathetically) ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਰਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾਕਟਰ ਅੰਜੁਮਨ ਭਾਸਕਰ ਵੀ ਮੌਜੂਦ ਸਨ।