ਚੰਡੀਗੜ੍ਹ: ਪਿਛਲੇ ਦਿਨੀਂ ਹੜਤਾਲ ਕਾਰਨ ਪੰਜਾਬ ਵਿੱਚ ਪੀਸੀਐਸ ਅਧਿਕਾਰੀ ਹੁਣ ਵੀਕੈਂਡ (ਸ਼ਨੀਵਾਰ ਅਤੇ ਐਤਵਾਰ) ਨੂੰ ਵੀ ਕੰਮ ਕਰਨਗੇ। ਕਿਉਂਕਿ ਹੁਣ ਉਨ੍ਹਾਂ ਦੀ ਹੜਤਾਲ ਖ਼ਤਮ ਹੋ ਗਈ ਹੈ, ਇਸ ਲਈ ਰੁਕੇ ਹੋਏ ਕੰਮ ਨੂੰ ਪੂਰਾ ਕਰਨ ਦੀ ਵਾਧੂ ਜ਼ਿੰਮੇਵਾਰੀ ਉਨ੍ਹਾਂ 'ਤੇ ਵੱਧ ਗਈ ਹੈ। ਇਸ ਲਈ ਉਹ ਹੁਣ ਛੁੱਟੀਆਂ ਵਾਲੇ ਦਿਨ ਵੀ ਕੰਮ ਕਰੇਗਾ। ਦੱਸ ਦਈਏ ਕਿ ਹੜਤਾਲ ਦੌਰਾਨ ਨਾ ਸਿਰਫ਼ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸਗੋਂ ਕਈ ਕੰਮ ਲਟਕਦੇ ਰਹੇ।
ਇਹ ਵੀ ਪੜੋ: INDIA vs SPAIN: ਭਾਰਤ ਦੀ ਜੇਤੂ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ, ਜੋ ਕਿ ਸ਼ਲਾਘਾਯੋਗ ਕਦਮ ਹੈ।’
ਮੁੱਖ ਮੰਤਰੀ ਮਾਨ ਨੇ ਦਿਖਾਈ ਸੀ ਸਖ਼ਤੀ: ਦਰਅਸਲ ਪੀਸੀਐਸ ਅਧਿਕਾਰੀਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਸੀ। PCS ਅਫ਼ਸਰਾਂ ਦੀ ਹੜ੍ਹਤਾਲ ਉੱਤੇ ਸੀਐਮ ਭਗਵੰਤ ਮਾਨ ਸਖ਼ਤੀ ਦਿਖਾਉਂਦੇ ਹੋਏ (CM Bhagwant Mann Strict on PCS Officers) ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਹਨਾਂ ਨੇ ਕਿਹਾ ਸੀ ਕਿ ਜੇਕਰ ਅਫ਼ਸਰ ਦੁਪਹਿਰ 2 ਵਜੇ ਤੱਕ ਡਿਊਟੀ ਉੱਤੇ ਨਾ ਆਏ ਤਾਂ ਸਭ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤੀ ਤੋਂ ਬਾਅਦ ਪੀਸੀਐਸ ਅਫ਼ਸਰਾਂ ਨੇ ਹੜਤਾਲ ਖ਼ਤਮ ਕਰ ਕੰਮ ਉੱਤੇ ਪਰਤਣ ਦਾ ਐਲਾਨ ਕੀਤਾ ਸੀ ਤੇ ਇਸ ਦੇ ਨਾਲ ਹੀ ਸਮੂਹਿਕ ਛੁੱਟੀ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।
-
ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ .. ਜੋ ਕਿ ਸ਼ਲਾਘਾਯੋਗ ਕਦਮ ਹੈ...
— Bhagwant Mann (@BhagwantMann) January 13, 2023 " class="align-text-top noRightClick twitterSection" data="
">ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ .. ਜੋ ਕਿ ਸ਼ਲਾਘਾਯੋਗ ਕਦਮ ਹੈ...
— Bhagwant Mann (@BhagwantMann) January 13, 2023ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ .. ਜੋ ਕਿ ਸ਼ਲਾਘਾਯੋਗ ਕਦਮ ਹੈ...
— Bhagwant Mann (@BhagwantMann) January 13, 2023
ਜਾਣੋ, ਕੀ ਹੈ ਪੂਰਾ ਮਾਮਲਾ: ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਵਿਜਿਲੈਂਸ ਨੇ RTA ਨਰਿੰਦਰਪਾਲ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਸੀ। RTA ਉੱਤੇ ਟਰਾਂਸਪੋਟਰਾਂ ਤੋਂ ਨਿੱਜੀ ਲੋਕਾਂ ਰਾਹੀਂ ਚਾਲਾਨ ਨਾ ਕੱਟਣ ਦੇ ਚੱਲਦੇ ਮਹੀਨਾਵਾਰ ਵਸੂਲੀ ਕਰਨ ਦੇ ਇਲਜ਼ਾਮ ਲੱਗੇ ਹਨ। ਵਿਜੀਲੈਂਸ ਨੇ ਦਸੰਬਰ ਮਹੀਨੇ ਇੱਕਠੀ ਕੀਤੀ ਗਈ ਰਾਸ਼ੀ ਸਣੇ RTA ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ PCS ਅਫ਼ਸਰ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਦੇ ਇਲਜ਼ਾਮ ਹਨ ਕਿ ਸਰਕਾਰ ਇਸ ਤਰ੍ਹਾਂ ਕਿਸੇ ਵੀ ਸ਼ਿਕਾਇਤ ਦੇ ਆਧਾਰ ਉੱਤੇ ਕਿਸੇ ਵੀ ਅਧਿਕਾਰੀ ਖਿਲਾਫ ਕਾਰਵਾਈ ਨਹੀਂ ਕਰ ਸਕਦੀ ਜਿਸ ਤੋਂ ਬਾਅਦ ਪੀਸੀਐਸ ਅਧਿਕਾਰੀਆਂ ਨੇ ਹੜਤਾਲ ਦਾ ਐਲਾਨ ਕੀਤਾ ਸੀ।
ਇਹ ਵੀ ਪੜੋ: Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ