ETV Bharat / state

ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਸਮਾਗਮ 'ਚ ਪੀਐੱਮ ਮੋਦੀ ਨੇ ਕੀਤੀ ਸ਼ਿਰਕਤ, ਕਿਹਾ-ਧਰਮ ਨੂੰ ਬਚਾਉਣ ਦਾ ਪ੍ਰਤੀਕ ਹਨ ਮਹਾਨ ਸ਼ਹਾਦਤਾਂ - Veer Bal Diwas program

Veer Bal Diwas 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਹਿਬਾਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦੇ ਕਰਦੇ ਵੀਰ ਬਾਲ ਦਿਵਸ ਮੌਕੇ ਭਾਰਤ ਮੰਡਪਮ ਵਿੱਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਪੀਐੱਮ ਮੋਦੀ ਨੇ ਕਿਹਾ ਕਿ ਜ਼ੁਲਮ ਵਿਰੁੱਧ ਹੱਕ ਸੱਚ ਲਈ ਡਟਣ ਦਾ ਅਸਲ ਸਿਧਾਂਤ ਸਹਿਬਜ਼ਾਦੇ ਹੀ ਭਾਰਤ ਦੇ ਲੋਕਾਂ ਨੂੰ ਸਿਖਾ ਕੇ ਗਏ ਹਨ। (PM Modi Attend Veer Bal Diwas program)

PM Modi participates in Bharat Mandapam Veer Bal Diwas program
ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ 'ਚ ਪੀਐੱਮ ਮੋਦੀ ਨੇ ਕੀਤੀ ਸ਼ਿਰਕਤ
author img

By ETV Bharat Punjabi Team

Published : Dec 26, 2023, 12:13 PM IST

ਚੰਡੀਗੜ੍ਹ: 9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ (Sri Guru Gobind Singh) ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹੀਦੀ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਹੁਣ ਆਪਣੇ ਕੀਤੇ ਐਲਾਨ ਨੂੰ ਪੂਰਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਮੌਕੇ ਦਿੱਲੀ ਵਿਖੇ ਭਾਰਤ ਮੰਡਪਮ ਵਿੱਚ ਪਹੁੰਚ ਕੇ ਸਹਿਬਾਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

  • #WATCH | Delhi: Prime Minister Narendra Modi attends the ‘Veer Baal Diwas’ celebration programme at Bharat Mandapam.

    On the occasion, the Prime Minister will also flag off a march-past. pic.twitter.com/x7zNOmudjT

    — ANI (@ANI) December 26, 2023 " class="align-text-top noRightClick twitterSection" data=" ">

ਸ਼ਹਾਦਤ ਤੋਂ ਮਿਲਦੀ ਹੈ ਅਸਲ ਸੇਧ: ਪੀਐੱਮ ਨਰਿੰਦਰ ਮੋਦੀ (PM Narendra Modi) ਨੇ ਸਮਾਗਮ ਵਿੱਚ ਸੰਬੋਧਨ ਦੌਰਾਨ ਕਿਹਾ ਕਿ ਛੋਟੀ ਉਮਰ ਵਿੱਚ ਮੁਗਲ ਸਲਤਨ ( Mughal Sultanate) ਦੇ ਜ਼ਬਰ ਖਿਲਾਫ਼ ਡਟਣ ਵਾਲੇ ਸਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੇ ਜੋ ਭਾਰਤ ਦੇ ਲੋਕਾਂ ਨੂੰ ਕੁਰਬਾਨੀ ਦਾ ਜਜ਼ਬਾ ਸਿਖਾਇਆ ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਵੇਖਣ ਨੂੰ ਨਹੀਂ ਮਿਲਦਾ। ਪੀਐੱਮ ਮੁਤਾਬਿਕ ਭਾਰਤ ਦੇ ਲੋਕਾਂ ਦੇ ਧਰਮ ਅਤੇ ਅਜ਼ਾਦੀ ਨੂੰ ਬਚਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪੂਰਾ ਪਰਿਵਾਰ ਸ਼ਹੀਦ ਹੋਇਆ ਅਤੇ ਭਾਰਤ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੋਲਤ ਹੀ ਆਪਣੇ ਇਤਿਹਾਸ ਅਤੇ ਸੰਸਕ੍ਰਿਤੀ ਨੂੰ ਬਚਾਉਣ ਵਿੱਚ ਸਫਲ ਰਿਹਾ।

  • #WATCH | On 'Veer Bal Diwas' celebrations at Bharat Mandapam in Delhi, Prime Minister Narendra Modi says, "...'Veer Bal Diwas' is the symbol of going to any extent for the protection of Bharatiyata." pic.twitter.com/UZ733oo2sk

ਸਰਕਾਰ ਵੱਲੋਂ ਖਾਸ ਉਪਰਾਲਾ: ਦੱਸ ਦਈਏ ਮਹਾਨ ਸ਼ਹਾਦਤ ਦੇ ਇਸ ਪੰਦਰਵਾੜੇ ਨੂੰ ਮਨਾਉਣ ਲਈ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਲਗਾਤਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਨਾਗਰਿਕਾਂ ਅਤੇ ਖਾਸ ਕਰਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਦੀ ਕਹਾਣੀ ਤੋਂ ਜਾਣੂ ਕਰਵਾਇਆ ਜਾ ਸਕੇ। ਸਾਹਿਬਜ਼ਾਦਿਆਂ ਦੀ ਜੀਵਨ ਗਾਥਾ ਅਤੇ ਕੁਰਬਾਨੀ ਨੂੰ ਬਿਆਨ ਕਰਦੀ ਇੱਕ ਡਿਜੀਟਲ ਪ੍ਰਦਰਸ਼ਨੀ ਦੇਸ਼ ਭਰ ਦੇ ਸਕੂਲਾਂ ਅਤੇ ਬਾਲ ਸੰਭਾਲ ਸੰਸਥਾਵਾਂ ਵਿੱਚ ਲਗਾਈ ਗਈ ਹੈ। ਇਸ ਤੋਂ ਇਲਾਵਾ 'ਵੀਰ ਬਾਲ ਦਿਵਸ' 'ਤੇ ਬਣੀ ਫਿਲਮ ਵੀ ਦੇਸ਼ ਭਰ 'ਚ ਦਿਖਾਈ ਗਈ। MyBharat ਅਤੇ MyGov ਪੋਰਟਲ ਰਾਹੀਂ ਇੰਟਰਐਕਟਿਵ ਕਵਿਜ਼ ਵਰਗੇ ਵੱਖ-ਵੱਖ ਔਨਲਾਈਨ ਮੁਕਾਬਲੇ ਵੀ ਕਰਵਾਏ ਗਏ ਹਨ।

ਦੂਜੇ ਪਾਸੇ ਪੱਛਮੀ ਬੰਗਾਲ ਵਿੱਚ ਵੀਰ ਬਾਲ ਦਿਵਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੇ ਨਾਲ ਕੋਲਕਾਤਾ ਦੇ ਗੁਰਦੁਆਰਾ ਬਾੜਾ ਸਿੱਖ ਦਾ ਸੰਗਤ ਨਾਲ ਦੌਰਾ ਕੀਤਾ ਅਤੇ ਅਰਦਾਸ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.