ETV Bharat / state

PM Modi Security Breach Update: ਤਤਕਾਲੀ 9 ਅਧਿਕਾਰੀਆਂ ਉੱਤੇ ਹੋ ਸਕਦੈ ਐਕਸ਼ਨ, ਸੀਐੱਮ ਮਾਨ ਕੋਲ ਪਹੁੰਚੀ ਫਾਈਲ

ਜਨਵਰੀ 2022 ਵਿੱਚ ਪੰਜਾਬ ਦੇ ਅੰਦਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਕਾਂਗਰਸ ਸਰਕਾਰ ਸਮੇਂ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਮੇਤ ਹੋਰ 9 ਵੱਡੇ ਅਧਿਾਕਾਰੀਆਂ ਉੱਤੇ ਕਾਰਵਾਈ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਵੀ ਤਿਆਰ ਕਰ ਲਈ ਗਈ ਹੈ।

Action in the case of negligence in the security of the Prime Minister in Punjab
Action in the case of negligence: ਪੀਐੱਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, ਤਤਕਾਲੀ 9 ਅਧਿਕਾਰੀਆਂ ਉੱਤੇ ਹੋ ਸਕਦਾ ਹੈ ਐਕਸ਼ਨ, ਸੀਐੱਮ ਪੰਜਾਬ ਕੋਲ ਪਹੁੰਚੀ ਫਾਈਲ
author img

By

Published : Mar 14, 2023, 1:55 PM IST

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਹੈ ਕਿ ਪੰਜਾਬ ਅੰਦਰ 4 ਜਨਵਰੀ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਲੈਪਸ ਮਾਮਲੇ 'ਚ ਜਲਦ ਹੀ ਵੱਡੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕਦਾ ਹੈ। ਸੂਤਰਾਂ ਮੁਤਾਬਿਕ ਤਤਕਾਲੀ ਡੀਜੀਪੀ, ਤਤਕਾਲੀ ਚੀਫ ਸੈਕਟਰ ਸਮੇਤ 9 ਵੱਡੇ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਸਬੰਧ ਵਿੱਚ ਕੇਂਦਰ ਨੇ ਰਿਪੋਰਟ ਤਿਆਰ ਕੀਤੀ ਹੈ ਜਿਸ ਦੇ ਆਧਾਰ ਉੱਤੇ ਪੰਜਾਬ ਸਰਕਾਰ ਨੂੰ ਆਪਣੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਨੇ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਤਿਆਰ ਕਰ ਲਈ ਗਈ ਹੈ ਅਤੇ ਮਨਜ਼ੂਰੀ ਤੋਂ ਬਾਅਦ ਇਸ ਦੀ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਗਈ ਹੈ, ਜਿਸ ਤਹਿਤ ਇਨ੍ਹਾਂ ਅਧਿਕਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ।

ਹਰਪਾਲ ਚੀਮਾ ਨੇ ਸਹਿਯੋਗ ਦਾ ਦਿੱਤਾ ਭਰੋਸਾ: ਦੱਸ ਦਈਏ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਪੰਜਾਬ ਚੋਣਾਂ ਦੌਰਾਨ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਿੱਚ ਦੇਰੀ ਤੋਂ ਨਾਰਾਜ਼ ਕੇਂਦਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਇਸ ਤੋਂ ਮਗਰੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੱਲ ਕਰੀਏ ਤਾਂ ਉਹ ਸਾਡੇ ਸਾਰਿਆਂ ਦੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਜਿਸ ਤਰੀਕੇ ਨਾਲ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਕੀਤੀ ਗਈ ਹੈ ਸਰਕਾਰ ਉਸ ਵਿਰੁੱਧ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੀਤੇ ਦਿਨ ਪੰਜਾਬ ਕਾਂਗਰਸ ਦੇ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਰੰਧਾਵਾ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖਾਤਮੇ ਸਬੰਧੀ ਦਿੱਤੇ ਵਿਵਾਦਤ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਸ ਤਰ੍ਹਾਂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਕੁਝ ਵੀ ਕਹਿਣ ਤੋਂ ਪਹਿਲਾਂ ਸੋਚ ਸਮਝ ਕੇ ਹੀ ਬਿਆਨ ਦੇਣਾ ਚਾਹੀਦਾ ਹੈ।

ਕੀ ਸੀ ਪੂਰਾ ਮਾਮਲਾ: ਦੱਸ ਦਈਏ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੇ ਇੱਕ ਦਿਨਾਂ ਸਰਕਾਰੀ ਦੌਰੇ ਉੱਤੇ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ। ਪੀਐੱਮ ਨੇ ਬਠਿੰਡੇ ਤੋਂ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਬਾਰਡਰ ਜਾਣਾ ਸੀ ਪਰ ਯਾਦਗਾਰ ਤੋਂ 30 ਕਿੱਲੋਮੀਟਰ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਇੱਕ ਪੁਲ ਉੱਤੇ ਪਹੁੰਚਿਆ ਤਾਂ ਪਤਾ ਲੱਗਿਆ ਕਿ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਸੜਕ ਜਾਮ ਕੀਤੀ ਹੋਈ ਹੈ। ਪੀਐੱਮ ਉਸ ਜਾਮ ਵਿੱਚ 15-20 ਮਿੰਟ ਫ਼ਸੇ ਰਹੇ ਅਤੇ ਇਸ ਪੂਰੀ ਘਟਨਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਵਿੱਚ ਕੁਤਾਹੀ ਦੱਸਿਆ । ਉੱਥੋਂ ਪੀਐੱਮ ਦਾ ਕਾਫ਼ਲਾ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਚੱਲ ਪਿਆ ਅਤੇ ਰੈਲੀ ਰੱਦ ਕਰ ਦਿੱਤੀ ਗਈ।

ਇਹ ਵੀ ਪੜ੍ਹੋ: Punjab leg of G20 in Amritsar: ਗੁਰੂ ਨਗਰੀ ਵਿੱਚ ਹੋਣ ਵਾਲੇ ਜੀ 20 ਸੰਮੇਲਨ ਦਾ ਕਿਸਾਨਾਂ ਵੱਲੋਂ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.