ਚੰਡੀਗੜ੍ਹ: 18 ਮਾਰਚ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗਿਰਫ਼ ਵਿੱਚ ਬਾਹਰ ਹੈ। ਦੇਰ ਰਾਤ ਪੰਜਾਬ ਪੁਲਿਸ ਵੱਲੋਂ ਮੁਹਾਲੀ ਦੀ ਮੁਹਾਲੀ ਦੇ ਸੈਕਟਰ 89 ਦੀ ਘੇਰਾਬੰਦੀ ਕਰ ਅੰਮ੍ਰਿਤਪਾਲ ਦੇ 2 ਕਰੀਬੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਇਹ ਵੀ ਪੜੋ: Amrit Wele Da Mukhwak: ੫ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਇੱਕ ਔਰਤ ਸਮੇਤ 2 ਵਿਅਕਤੀ ਨੂੰ ਹਿਰਾਸਤ ਵਿੱਚ ਲਿਆ: ਦੱਸ ਦਈਏ ਕਿ ਦੇਰ ਰਾਤ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਗੁਰਜੰਟ ਸਿੰਘ ਅਤੇ ਨਿਸ਼ਾ ਰਾਣੀ ਨਾਂ ਦੀ ਔਰਤ ਨੂੰ ਹਿਰਾਸਤ 'ਚ ਲਿਆ ਹੈ। ਉਹ ਮੁਹਾਲੀ ਦੇ ਸੈਕਟਰ-89 ਵਿੱਚ ਰਹਿੰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਕਾਰ ਪੀਬੀ 10 ਐਫਕਿਊ 8055 ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਰਾਤ 9 ਤੋਂ 10 ਵਜੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਫਿਲਹਾਲ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਅੰਮ੍ਰਿਤਪਾਲ ਦੀ ਭਾਲ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ: ਪੁਲਿਸ ਵੱਲੋੰ ਭਗੌੜਾ ਕਰਾਰ ਦਿੱਤੇ ਗਏ ਅੰਮ੍ਰਿਤਪਾਲ ਦੀ ਭਾਲ ਲਈ ਪੰਜਾਬ ਪੁਲਿਸ ਅਤੇ ਹੋਰ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਇੱਕ ਵਾਰ ਫਿਰ ਰਾਜਸਥਾਨ ਭੱਜ ਗਿਆ ਹੈ, ਜਿੱਥੇ ਪੁਲਿਸ ਨੇ ਸਖਤੀ ਵਧਾ ਦਿੱਤੀ ਸੀ ਤੇ ਕਈ ਸ਼ਹਿਰਾਂ ਵਿੱਚ ਸਰਚ ਅਭਿਆਨ ਚਲਾਏ, ਪਰ ਅਜੇ ਤਕ ਅੰਮ੍ਰਿਤਪਾਲ ਪੁਲਿਸ ਦੀ ਗਿਰਫ਼ ਵਿੱਚੋਂ ਬਾਹਰ ਚੱਲ ਰਿਹਾ ਹੈ।
ਵੱਖ-ਵੱਖ ਸ਼ਾਹਿਰਾਂ ਵਿੱਚ ਲਾਏ ਪੋਸਟਰ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਵੱਖ-ਵੱਖ ਸ਼ਹਿਰਾਂ ਵਿੱਚ ਪੋਸਟਰ ਵੀ ਲਗਾਏ ਗਏ ਹਨ ਤੇ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ ਤੇ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
18 ਮਾਰਚ ਤੋਂ ਫਰਾਰ ਚੱਲ ਰਿਹਾ ਹੈ ਅੰਮ੍ਰਿਤਪਾਲ: ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ਼ 18 ਮਾਰਚ ਨੂੰ ਕਾਰਵਾਈ ਕੀਤੀ ਗਈ ਸੀ, ਪਰ ਉਦੋਂ ਤੋਂ ਹੀ ਅੰਮ੍ਰਿਤਪਾਲ ਪੁਲਿਸ ਦੀ ਗਿਰਫ਼ ਵਿੱਚੋਂ ਬਾਹਰ ਚੱਲ ਰਿਹਾ ਹੈ। ਪੁਲਿਸ ਵੱਲੋਂ ਉਸ ਦੀ ਭਾਲ ਲਈ ਕਈ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ ਤਾਂ ਜੋ ਅੰਮ੍ਰਿਤਪਾਲ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜੋ: Love horoscope : ਇਨ੍ਹਾਂ ਰਾਸ਼ੀਆਂ ਦੇ ਲੋਕਾਂ ਨੂੰ ਸਮਾਜ ਵਿੱਚ ਮਿਲੇਗਾ ਪਿਆਰ 'ਤੇ ਸਨਮਾਨ