ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਗਈ ਮੁਹਿੰਮ ਨੂੰ ਲਗਾਤਾਰ ਦੂਜੇ ਦਿਨ ਅੱਜ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ।
'ਅੰਕਿਤ ਰਾਣਾ ਵਜੋਂ ਹੋਈ ਮੁਲਜ਼ਮ ਦੀ ਪਛਾਣ': ਇਸੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਪਾਸੋਂ .32 ਬੋਰ ਦਾ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
-
In a major breakthrough, #AGTF Punjab, in coordination with @sasnagarpolice has arrested Gangster Ankit Rana, wanted for Baltana Encounter Case & many other criminal cases. Ankit is one of the main Kingpins of extortion rackets in #Punjab-#Haryana. (1/2) pic.twitter.com/bT3VXlVZ3i
— DGP Punjab Police (@DGPPunjabPolice) December 3, 2022 " class="align-text-top noRightClick twitterSection" data="
">In a major breakthrough, #AGTF Punjab, in coordination with @sasnagarpolice has arrested Gangster Ankit Rana, wanted for Baltana Encounter Case & many other criminal cases. Ankit is one of the main Kingpins of extortion rackets in #Punjab-#Haryana. (1/2) pic.twitter.com/bT3VXlVZ3i
— DGP Punjab Police (@DGPPunjabPolice) December 3, 2022In a major breakthrough, #AGTF Punjab, in coordination with @sasnagarpolice has arrested Gangster Ankit Rana, wanted for Baltana Encounter Case & many other criminal cases. Ankit is one of the main Kingpins of extortion rackets in #Punjab-#Haryana. (1/2) pic.twitter.com/bT3VXlVZ3i
— DGP Punjab Police (@DGPPunjabPolice) December 3, 2022
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਕੱਲ੍ਹ ਹੋਈ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ। ਡੀ.ਜੀ.ਪੀ. ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
'ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ ਅੰਕਿਤ': ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂਕਿ ਜਵਾਬੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਵੀ ਜ਼ਖ਼ਮੀ ਹੋਏ ਸਨ।
ਉਨ੍ਹਾਂ ਕਿਹਾ ਕਿ ਅੰਕਿਤ ਨੂੰ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 17-07-2022 ਨੂੰ ਦਰਜ ਕੀਤੀ ਗਈ ਐਫਆਈਆਰ ਨੰਬਰ 340 ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚ ਦਰਜ ਹੋਏ ਇਰਾਦਾ ਕਤਲ, ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀਂ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਪੁਲਿਸ ਵੱਲੋਂ ਉਸ ਦੀ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਬਾਰੇ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Sidhu Moosewala Murder Case: ਗੈਂਗਸਟਰ ਲਾਰੇਂਸ ਬਿਸ਼ਨੋਈ ਦੇ NIA ਰਿਮਾਂਡ 'ਚ 4 ਦਿਨ ਦਾ ਵਾਧਾ