ਤਰਨਤਾਰਨ: ਪੰਜਾਬ ਵਿੱਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਤਰਨਤਾਰਨ ਦੇ ਐੱਸ.ਐੱਸ.ਪੀ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ।
ਯੂਥ ਅਕਾਲੀ ਦਲ ਦੇ ਪਰਮਬੰਸ ਸਿੰਘ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਐੱਸ.ਐੱਸ.ਪੀ. ਦੇ ਦਫ਼ਤਰ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਤੋਂ ਬਾਅਦ ਮਜਬੂਰ ਹੋ ਕੇ ਐੱਸ.ਐੱਸ.ਪੀ ਨੂੰ ਪੀੜਤਾਂ ਦੇ ਬਿਆਨ ਲੈਣੇ ਪਏ।
ਪਰ ਵੱਲੋਂ ਦਿੱਤੇ ਬਿਆਨਾਂ ਵਿੱਚ ਸਪੱਸ਼ਟ ਲਿਖਵਾਇਆ ਗਿਆ ਹੈ ਕਿ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੀ.ਏ. ਜਰਮਨਜੀਤ ਸਿੰਘ ਨਕਲੀ ਸ਼ਰਾਬ ਦਾ ਧੰਦਾ ਚਲਾਉਂਦੇ ਹਨ ਅਤੇ ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਹੀ ਸ਼ਰਾਬ ਘਰ-ਘਰ ਪਹੁੰਚਦੀ ਹੈ, ਜਿਸ ਕਾਰਨ 112 ਮੌਤਾਂ ਹੋਈਆਂ ਹਨ।
ਰੋਮਾਣਾ ਤੇ ਸਾਬੀ ਨੇ ਕਿਹਾ ਕਿ ਪੁਲਿਸ ਨੇ ਆਬਕਾਰੀ ਐਕਟ ਦੀਆਂ ਮਾਮੂਲੀ ਧਾਰਾਵਾਂ ਲਗਾ ਕੇ ਕੇਸ ਦਰਜ ਕੀਤਾ ਹੈ ਤੇ ਮੁੱਖ ਦੋਸ਼ੀਆਂ ਦੇ ਨਾਂਅ ਵੀ ਕੇਸ ਵਿੱਚ ਨਹੀਂ ਪਾਏ। ਜਦਕਿ ਕਿ ਪੀੜਤ ਪਰਿਵਾਰਾਂ ਵੱਲੋਂ ਸਪੱਸ਼ਟ ਕਿਹਾ ਜਾ ਰਿਹਾ ਹੈ ਕਿ ਨਕਲੀ ਸ਼ਰਾਬ ਦੇ ਇਸ ਗੋਰਖਧੰਦੇ ਵਿੱਚ ਕਾਂਗਰਸ ਦੇ ਵਿਧਾਇਕ ਰਮਨਜੀਤ, ਡਾ. ਧਰਮਬੀਰ ਅਗਨੀਹੋਤਰੀ, ਸੁਖਵਿੰਦਰ ਸਿੰਘ ਡੈਨੀ, ਸੁਖਪਾਲ ਸਿੰਘ ਭੁੱਲਰ ਅਤੇ ਹਰਮਿੰਦਰ ਗਿੱਲ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਕਾਨੂੰਨ ਇਹ ਹੈ ਕਿ ਪੀੜਤਾਂ ਦੇ ਬਿਆਨ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਕੇਸ ਦਰਜ ਹੁੰਦੇ ਹਨ ਤੇ ਪੁਲਿਸ ਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਪਰ ਪੁਲਿਸ ਮਾਮਲੇ ਨੂੰ ਰਫਾ-ਦਫਾ ਕਰਨ ਦੇ ਯਤਨ ਕਰ ਰਹੀ ਹੈ।