ETV Bharat / state

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੋਈ ਧਿਰ ਸਿਆਸਤ ਨਾ ਕਰੇ- ਹਰਪਾਲ ਸਿੰਘ ਚੀਮਾ - PUNJAB NEWS

ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਰੀਆਂ ਸੰਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਦੋਵੇਂ ਦੇਸ਼ਾਂ ਨੂੰ ਹਰ ਉਸ ਕਦਮ ਤੋਂ ਗੁਰੇਜ਼ ਕਰਨ ਚਾਹੀਦਾ ਹੈ ਜਿਸ ਨਾਲ ਕੋਰੀਡੋਰ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ। ਪਾਕਿਸਤਾਨ ਭਾਰਤ ਦੇ ਇਤਰਾਜ਼ਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੋਈ ਧਿਰ ਸਿਆਸਤ ਨਾ ਕਰੇ- ਹਰਪਾਲ ਸਿੰਘ ਚੀਮਾ
author img

By

Published : Mar 31, 2019, 10:49 AM IST

Updated : Apr 1, 2019, 7:56 PM IST

ਚੰਡੀਗੜ੍ਹ: 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਭਾਰਤ 'ਤੇ ਪਾਕਿਸਤਾਨ ਦੀਆਂ ਸਰਕਾਰਾਂ 'ਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਸ੍ਰੀਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਕੋਈ ਵੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਚੀਮੇ ਦਾ ਕਹਿਣਾ ਹੈ ਕੀ ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ ਅਜਿਹਾ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ 'ਚ ਵਸਦੀ ਸੰਗਤ ਦੀ ਸ਼ਰਧਾ-ਆਸਥਾ ਜੁੜੀ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ 'ਚ ਉੱਭਰੇ ਮਤਭੇਦਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਪਵਿੱਤਰ ਕਾਜ ਲਈ ਗਠਿਤ ਕਮੇਟੀ 'ਚ ਕੋਈ ਵੀ ਅਜਿਹਾ ਨਾਮ ਸ਼ਾਮਿਲ ਨਹੀਂ ਕਰਨਾ ਚਾਹੀਦਾ, ਜਿਸ 'ਤੇ ਉਂਗਲਾਂ ਉੱਠਦੀਆਂ ਹੋਣ।

ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਬੈਠਕ ਕਰ ਕੇ ਮਸਲੇ 'ਤੇ ਮਤਭੇਦ ਦੂਰ ਕਰਨੇ ਚਹੀਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਕਰਨ। ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਹੈ ਕਿ ਸ੍ਰੀਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ 'ਤੇ ਘੱਟੋ-ਘੱਟ ਸ਼ਰਤਾਂ 'ਤੇ ਆਧਾਰਿਤ ਕਰਨਾ ਚਾਹੀਦਾ ਹੈ।

Intro:Body:

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੋਈ ਧਿਰ ਸਿਆਸਤ ਨਾ ਕਰੇ- ਹਰਪਾਲ ਸਿੰਘ ਚੀਮਾ

ਭਾਰਤ ਦੇ ਇਤਰਾਜ਼ਾਂ ਨੂੰ ਗੰਭੀਰਤਾ ਨਾਲ ਲਵੇ ਪਾਕਿਸਤਾਨ

ਦੋਵੇਂ ਦੇਸ਼ ਹਰ ਉਸ ਕਦਮ ਤੋਂ ਗੁਰੇਜ਼ ਕਰਨ ਜਿਸ ਨਾਲ ਕੋਰੀਡੋਰ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ

ਚੰਡੀਗੜ੍ਹ ,  ਮਾਰਚ 2019

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਰੀਆਂ ਸੰਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਅਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ, ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ 'ਚ ਵਸਦੀ ਨਾਨਕ ਲੇਵਾ ਸੰਗਤ ਦੀ ਸ਼ਰਧਾ-ਆਸਥਾ ਤੇ ਨਿੱਤਨੇਮ ਹੁੰਦੀ ਅਰਦਾਸ ਜੁੜੀ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਉੱਭਰੇ ਮਤਭੇਦਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਪਵਿੱਤਰ ਕਾਜ ਲਈ ਗਠਿਤ ਕਮੇਟੀ 'ਚ ਕੋਈ ਵੀ ਅਜਿਹਾ ਨਾਮ ਸ਼ਾਮਲ ਨਹੀਂ ਕਰਨਾ ਚਾਹੀਦਾ, ਜਿਸ 'ਤੇ ਉਂਗਲਾਂ ਉੱਠਦੀਆਂ ਹੋਣ।

ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਮਿਲ ਬੈਠਕ ਕੇ ਸਾਰੇ ਮਸਲੇ ਅਤੇ ਮਤਭੇਦ ਦੂਰ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਪ੍ਰਭਾਵਿਤ ਨਾ ਹੋਵੇ।

ਹਰਪਾਲ ਸਿੰਘ ਚੀਮਾ ਨੇ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਮੀਡੀਆ ਰਾਹੀਂ ਅਪੀਲ ਕੀਤੀ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾਵੇ। ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ ਅਤੇ ਘੱਟੋ-ਘੱਟ ਸ਼ਰਤਾਂ 'ਤੇ ਆਧਾਰਿਤ ਹੋਣ।

Conclusion:
Last Updated : Apr 1, 2019, 7:56 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.