ਚੰਡੀਗੜ੍ਹ: ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਸ਼ਰਾਬ ਦਾ ਸੇਵਨ ਕਰ ਰਹੀ ਔਰਤ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਉੱਤੇ ਸਿਆਸਤ ਵੀ ਗਰਮ ਗਈ ਹੈ ਅਤੇ ਐਸਜੀਪੀਸੀ ਵੀ ਪੂਰੀ ਸਰਗਰਮ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਔਰਤ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਆ ਕੇ ਸ਼ਰਾਬ ਦਾ ਸੇਵਨ ਕਰਨ ਨੂੰ ਸੋਚੀ-ਸਮਝੀ ਸਾਜਿਸ਼ ਕਰਾਰ ਦਿੱਤਾ ਹੈ ਅਤੇ ਨਾਲ ਹੀ ਸਰਕਾਰ ਵੱਲੋਂ ਉੱਚੀ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਔਰਤ ਨੂੰ ਗੋਲੀ ਮਾਰਨ ਵਾਲੇ ਨਿਰਮਲਜੀਤ ਸਿੰਘ ਦੀ ਵੀ ਐਸਜੀਪੀਸੀ ਵੱਲੋਂ ਹਿਮਾਇਤ ਕੀਤੀ ਜਾ ਰਹੀ ਹੈ। ਸਿਆਸੀ ਧਿਰਾਂ ਇਸ ਨੂੰ ਮੰਦਭਾਗੀ ਘਟਨਾ ਅਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸ ਰਹੀਆਂ ਹਨ।
ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼: ਭਾਜਪਾ ਆਗੂ ਹਰਜੀਤ ਗਰੇਵਾਲ ਨੇ ਇਸ ਘਟਨਾ ਨੂੰ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ ਹੈ। ਉਹਨਾਂ ਆਖਿਆ ਕਿ ਧਾਰਮਿਕ ਅਸਥਾਨ ਗੁਰੂ ਨਾਨਕ ਦਾ ਦਰ ਹਨ। ਜਿੱਥੇ ਪਿਆਰ ਅਤੇ ਸ਼ਾਂਤੀ ਵੰਡੀ ਜਾਂਦੀ ਹੈ, ਉੱਥੇ ਅਜਿਹੀਆਂ ਘਟਨਾਵਾਂ ਵਾਪਰਣੀਆਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਇੱਥੇ ਹਿੰਸਾ ਲਈ ਕੋਈ ਥਾਂ ਨਹੀਂ। ਇਹ ਖਾਲਸਾ ਪੰਥ ਦੇ ਖ਼ਿਲਾਫ਼ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤੋਂ ਹੁਸ਼ਿਆਰ ਅਤੇ ਸੁਚੇਤ ਹੋਣ ਦੀ ਲੋੜ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਜਿਹੇ ਲੋਕ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਨਿਰਪੱਖਤਾ ਨਾਲ ਜਾਂਚ ਕਰਨ ਦੀ ਅਪੀਲ ਕੀਤੀ। ਉਹਨਾਂ ਆਖਿਆ ਕਿ ਸਰਕਾਰ ਇਹ ਪਤਾ ਕਰੇ ਕਿ ਕਿਹੜੀਆਂ ਤਾਕਤਾਂ ਗੁਰਦੁਆਰਾ ਸਾਹਿਬ ਖ਼ਿਲਾਫ਼ ਸਾਜਿਸ਼ਾਂ ਰਚ ਰਹੀਆਂ ਹਨ ਤਾਂ ਕਿ ਲੋਕਾਂ ਦੀ ਗੁਰੂ ਘਰਾਂ ਵਿਚ ਸ਼ਰਧਾ ਘੱਟ ਹੋ ਜਾਵੇ। ਲੋਕ ਅਕਸਰ ਗੁਰਦੁਆਰਾ ਸਾਹਿਬ ਵਿੱਚ ਆ ਕੇ ਸੁਰੱਖਿਅਤ ਮਹਿਸੂਸ ਕਰਦੇ ਸਨ ਪਰ ਹੁਣ ਅਜਿਹੀਆਂ ਘਟਨਾਵਾਂ ਨੇ ਸਭ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ। ਇਸ ਨੂੰ ਰੋਕਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ।
- ਗੁਰੂਦੁਆਰਾ ਦੁਖਨਿਵਾਰਣ ਸਾਹਿਬ 'ਚ ਬੇਅਦਬੀ ਦੇ ਮੁਲਜ਼ਮ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
- ਦੂਖਨਿਵਾਰਨ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਐੱਸਜੀਪੀਸੀ ਪ੍ਰਧਾਨ ਨੇ ਨਿੰਦਿਆ, ਕਿਹਾ- ਸਿੱਖ-ਕੌਮ ਨੂੰ ਸਾਜ਼ਿਸ਼ ਤਹਿਤ ਬਣਾਇਆ ਜਾ ਰਿਹਾ ਨਿਸ਼ਾਨਾ
- ਦੂਖ ਨਿਵਾਰਨ ਸਾਹਿਬ ਹੋਈ ਬੇਅਦਬੀ ਦੀ ਘਟਨਾ ਉਤੇ ਬੋਲੇ ਐਸਜੀਪੀਸੀ ਮੈਂਬਰ, ਕਿਹਾ- ਇਸ ਸਭ ਪਿੱਛੇ ਡੂੰਘੀ ਸਾਜ਼ਿਸ਼
ਪੰਜਾਬ 'ਚ ਬੇਅਦਬੀ ਚਿੰਤਾ ਦਾ ਵਿਸ਼ਾ: ਅਕਾਲੀ ਆਗੂ ਅਰਸ਼ਦੀਪ ਕਲੇਰ ਵੱਲੋਂ ਜਿੱਥੇ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਉਥੇ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ। ਉਹਨਾਂ ਆਖਿਆ ਕਿ ਬੇਅਦਬੀ ਦਾ ਰੌਲਾ ਪਾਉਣ ਵਾਲੀ 'ਆਪ' ਸਰਕਾਰ ਦੇ ਆਪਣੇ ਰਾਜ ਵਿੱਚ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਨਹੀਂ। ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇੱਥੇ ਬੇਅਦਬੀਆਂ ਨਿਰੰਤਰ ਹੋ ਰਹੀਆਂ ਹਨ, ਸ੍ਰੀ ਹਰਮੰਦਿਰ ਸਾਹਿਬ ਕੋਲ ਬੰਬ ਧਮਾਕੇ ਅਜਿਹੀਆਂ ਘਟਨਾਵਾਂ ਹਰ ਰੋਜ਼ ਵਾਪਰ ਰਹੀਆਂ ਹਨ ਅਤੇ ਸਰਕਾਰਾਂ ਕੁੱਝ ਵੀ ਨਹੀਂ ਕਰ ਪਾ ਰਹੀਆਂ। ਹੁਣ ਲੋਕਾਂ ਨੇ ਹਥਿਆਰ ਚੁੱਕ ਲਏ ਹਨ ਅਤੇ ਖੁੱਦ ਬੇਅਦਬੀ ਦਾ ਇਨਸਾਫ਼ ਲੈ ਰਹੇ ਹਨ। ਲੋਕ ਖੁਦ ਫ਼ੈਸਲਾ ਲੈ ਰਹੇ ਹਨ ਜਿਸ ਦੀ ਜਵਾਬ ਦੇਹੀ ਸਰਕਾਰਾਂ ਉੱਤੇ ਹੈ। ਪੰਜਾਬ ਸਰਕਾਰ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਇਸ ਘਟਨਾਂ ਉੱਤੇ ਬੋਲਦਿਆਂ ਕਿਹਾ ਕਿ ਸਰਕਾਰ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।