ਚੰਡੀਗੜ੍ਹ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਜਾ ਰਹੇ ਹਨ।
ਜਨਮ ਅਤੇ ਸਿੱਖਿਆ: ਅੰਮ੍ਰਿਤਸਰ ਵਿੱਚ 1621 ਈ. ਨੂੰ ਜਨਮੇ, ਸ੍ਰੀ ਗੁਰੂ ਤੇਗ ਬਹਾਦਰ ਜੀ ਛੇਵੇਂ ਗੁਰੂ ਸ੍ਰੀ ਹਰਿ ਗੋਬਿੰਦ ਜੀ ਦੇ ਪੰਜ ਪੁੱਤਰਾਂ ਵਿੱਚੋਂ ਸਭ ਤੋਂ ਛੋਟੇ ਸਨ। ਗੁਰੂ ਜੀ ਦੇ ਬਚਪਨ ਦਾ ਨਾਂ ਤਿਆਗ ਮੱਲ ਸੀ। ਉਹ ਭਾਈ ਗੁਰਦਾਸ ਅਤੇ ਬਾਬਾ ਬੁੱਢਾ ਜੀ ਵਰਗੇ ਵਿਦਵਾਨ ਗੁਰਸਿੱਖਾਂ ਦੀ ਨਿਗਰਾਨੀ ਹੇਠ ਪਲੇ ਅਤੇ ਪੜ੍ਹੇ। ਵੱਖ-ਵੱਖ ਧਾਰਮਿਕ ਗ੍ਰੰਥਾਂ ਦੇ ਡੂੰਘੇ ਅਧਿਐਨ ਦੇ ਨਾਲ-ਨਾਲ ਉਨ੍ਹਾਂ ਨੇ ਸ਼ਸਤਰ ਸਿੱਖਿਆ ਵਿੱਚ ਵੀ ਨਿਪੁੰਨਤਾ ਹਾਸਲ ਕੀਤੀ ਸੀ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਤਰਫੋਂ ਲੜੇ ਗਏ ਕਰਤਾਰਪੁਰ ਯੁੱਧ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਤਲਵਾਰ ਨਾਲ ਬੇਮਿਸਾਲ ਬਹਾਦਰੀ ਦਿਖਾਈ ਸੀ। ਇਸ ਕਰਕੇ ਉਨ੍ਹਾਂ ਦਾ ਨਾਂ ਤਿਆਗ ਮੱਲ ਤੋਂ ਤੇਗ ਬਹਾਦਰ ਰੱਖਿਆ ਗਿਆ ਸੀ।
ਗੁਰੂ ਜੀ ਦੀ ਬਾਣੀ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ 15 ਰਾਗਾਂ, 59 ਸ਼ਬਦ ਅਤੇ 57 ਸ਼ਲੋਕ ਹਨ। ਉਨ੍ਹਾਂ ਨੇ ਅਜਿਹੇ ਮਨੁੱਖ ਦੀ ਕਲਪਨਾ ਕੀਤੀ, ਜੋ ਸੁੱਖ-ਦੁੱਖ ਵਿੱਚ ਇੱਕੋ ਜਿਹਾ ਵਿਹਾਰ ਕਰਦਾ ਹੈ। ਜੋ ਸੋਨੇ ਅਤੇ ਮਿੱਟੀ ਨੂੰ ਇੱਕੋ ਜਿਹਾ ਸਮਝਦਾ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਨੁੱਖੀ ਮਨ ਵਿੱਚ ਤਿੰਨ ਮੁੱਖ ਭਾਵਨਾਵਾਂ ਵੈਰਾਗ, ਭਗਤੀ ਅਤੇ ਸਿਮਰਨ ਪੈਦਾ ਕਰਦੀ ਹੈ। ਉਹ ਮੰਨਦੇ ਹਨ ਕਿ ਮਨੁੱਖ ਇਸ ਸੰਸਾਰ ਵਿੱਚ ਭਟਕਦੇ ਹੋਏ ਵੀ ਮੁਕਤੀ ਪ੍ਰਾਪਤ ਕਰ ਸਕਦਾ ਹੈ।
ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕੀਤੀ ਸੀ। ਉਨ੍ਹਾਂ ਨੇ ਆਪਣੇ ਪਿੰਡ ਮਾਖੋਵਾਲ ਦੀ ਜ਼ਮੀਨ ਖ਼ਰੀਦ ਕੇ ਆਪਣੀ ਮਾਤਾ ਨਾਨਕੀ ਦੇ ਨਾਂਅ 'ਤੇ 'ਚੱਕ ਨਾਨਕੀ' ਵਸਾਇਆ ਸੀ ਜਿਸ ਦਾ ਨਾਂਅ ਬਾਅਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਰੱਖਿਆ ਗਿਆ।
ਕਿਉਂ ਕਿਹਾ ਗਿਆ 'ਹਿੰਦ ਦੀ ਚਾਦਰ' : ਔਰੰਗਜੇਬ ਉਸ ਵੇਲ੍ਹੇ ਸਵਾ ਮਣ ਜਨੇਉ ਉਤਰਵਾ ਕੇ ਸੌਂਦਾ ਸੀ। ਹਿੰਦੂਆਂ ਨੂੰ ਜਬਰਦਸਤੀ ਮੁਸਲਮਾਨ ਧਰਮ ਵਿੱਚ ਸ਼ਾਮਲ ਕਰਵਾਇਆ ਜਾਂਦਾ ਸੀ ਅਤੇ ਹਿੰਦੂ ਧਰਮ ਦੀਆਂ ਔਰਤਾਂ ਅਤੇ ਬੱਚੀਆਂ ਦੀ ਇੱਜ਼ਤ ਵੀ ਮਹਿਫੂਜ ਨਹੀਂ ਸੀ। ਅਜਿਹੇ ਜ਼ੁਲਮਾਂ ਕਾਰਨ ਕਸ਼ਮੀਰੀ ਪੰਡਿਤਾਂ ਨੇ ਦਿੱਲੀ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆ ਕੇ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਜ਼ੁਲਮ ਤੋਂ ਬਚਾਇਆ ਜਾਵੇ। ਔਰੰਗਜੇਬ ਨੇ ਕਿਹਾ ਹੈ ਕਿ ਜੇਕਰ ਉਹ ਸਾਰੇ ਇਸਲਾਮ ਨਹੀਂ ਅਪਣਾਉਣਗੇ, ਤਾਂ ਉਹ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦੇਵੇਗਾ।
ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ: ਫਿਰ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡੁਤਾਂ ਨੂੰ ਕਿਹਾ ਕਿ ਉਹ ਔਰੰਗਜੇਬ ਨੂੰ ਕਹਿ ਦੇਣ ਕਿ ਜੇ ਉਹ ਤੇਗ ਬਹਾਦਰ ਕੋਲੋਂ ਇਸਲਾਮ ਕਬੂਲ ਕਰਵਾ ਲੈਂਦਾ ਹੈ, ਤਾਂ ਪੰਡਿਤ ਵੀ ਇਸਲਾਮ ਕਬੂਲ ਕਰ ਲੈਣਗੇ। ਔਰੰਗਜੇਬ ਇਸ ਸੁਨੇਹੇ ਤੋਂ ਖੁਸ਼ ਹੋਇਆ ਕਿ ਇੱਕ ਵਿਅਕਤੀ ਨੂੰ ਮਨਾ ਕੇ 1000 ਪੰਡਿਤ ਮੁਸਲਮਾਨ ਬਣ ਜਾਣਗੇ। ਜਦੋਂ, ਸ੍ਰੀ ਗੁਰੂ ਤੇਗ ਬਹਾਦਰ ਨੇ ਇਸਲਾਮ ਕਬੂਲਣ ਤੋਂ ਮਨਾਂ ਕਰ ਦਿੱਤਾ, ਤਾਂ ਆਖਿਰ 11 ਨਵੰਬਰ, 1675 ਈ. ਨੂੰ ਚਾਂਦਨੀ ਚੌਕ 'ਚ ਕਾਜ਼ੀ ਨੇ ਫ਼ਤਵਾ ਪੜ੍ਹਿਆ ਸੀ ਤੇ ਜਲਾਦ ਜਲਾਲਦੀਨ ਨੇ ਤਲਵਾਰ ਨਾਲ ਗੁਰੂ ਜੀ ਉੱਤੇ ਵਾਰ ਕਰ ਦਿੱਤਾ। ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਵੱਖ ਹੋ ਗਿਆ, ਪਰ ਉਨ੍ਹਾਂ ਨੇ ਮੂੰਹੋਂ ਸੀ ਵੀ ਨਹੀਂ ਕੱਢੀ ਸੀ।
ਗੁਰੂ ਤੇਗ ਬਹਾਦਰ ਜੀ ਨੇ ਆਸਥਾ, ਵਿਸ਼ਵਾਸ ਅਤੇ ਅਧਿਕਾਰ ਦੀ ਰੱਖਿਆ ਲਈ ਸਰਬੋਤਮ ਕੁਰਬਾਨੀ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਦੁਨੀਆਂ ਵਿੱਚ ਮਨੁੱਖੀ ਅਧਿਕਾਰਾਂ ਲਈ ਪਹਿਲੀ ਸ਼ਹਾਦਤ ਮੰਨਿਆ ਜਾਂਦਾ ਹੈ, ਇਸੇ ਕਾਰਨ ਉਨ੍ਹਾਂ ਨੂੰ 'ਹਿੰਦ ਦੀ ਚਾਦਰ' ਵੀ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ: Papalpreet Singh News: ਪਪਲਪ੍ਰੀਤ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਭੇਜਿਆ ਡਿਬਰੂਗੜ੍ਹ ਜੇਲ੍ਹ, ਬੋਲਿਆ- 'ਮੈਂ ਚੜ੍ਹਦੀਕਲਾ ਵਿੱਚ ਹਾਂ'
-
ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਧਾਰਮਿਕ ਅਸਥਾਨਾਂ ਨੂੰ ਵਸਾਉਣ ਦੀ ਸੇਵਾ ਨਿਭਾਈ, ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…ਦੱਬੇ ਕੁਚਲੇ ਲੋਕਾਂ ਨੂੰ ਧਰਮ ਹਿੱਤ ਕੁਰਬਾਨੀ ਦੇਕੇ ਹੱਕਾਂ ਖਾਤਰ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ…
— Bhagwant Mann (@BhagwantMann) April 11, 2023 " class="align-text-top noRightClick twitterSection" data="
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/FpBqlTNOV9
">ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਧਾਰਮਿਕ ਅਸਥਾਨਾਂ ਨੂੰ ਵਸਾਉਣ ਦੀ ਸੇਵਾ ਨਿਭਾਈ, ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…ਦੱਬੇ ਕੁਚਲੇ ਲੋਕਾਂ ਨੂੰ ਧਰਮ ਹਿੱਤ ਕੁਰਬਾਨੀ ਦੇਕੇ ਹੱਕਾਂ ਖਾਤਰ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ…
— Bhagwant Mann (@BhagwantMann) April 11, 2023
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/FpBqlTNOV9ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਧਾਰਮਿਕ ਅਸਥਾਨਾਂ ਨੂੰ ਵਸਾਉਣ ਦੀ ਸੇਵਾ ਨਿਭਾਈ, ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…ਦੱਬੇ ਕੁਚਲੇ ਲੋਕਾਂ ਨੂੰ ਧਰਮ ਹਿੱਤ ਕੁਰਬਾਨੀ ਦੇਕੇ ਹੱਕਾਂ ਖਾਤਰ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ…
— Bhagwant Mann (@BhagwantMann) April 11, 2023
ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/FpBqlTNOV9
ਭਗਵੰਤ ਮਾਨ ਨੇ ਦਿੱਤੀ ਵਧਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਲਿੱਖਿਆ ਕਿ, 'ਹਿੰਦ ਦੀ ਚਾਦਰ ਸਾਹਿਬ, ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵਸਾਉਣ ਦੀ ਸੇਵਾ ਨਿਭਾਈ, ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ, ਦੱਬੇ ਕੁਚਲੇ ਲੋਕਾਂ ਨੂੰ ਧਰਮ ਹਿੱਤ ਕੁਰਬਾਨੀ ਦੇਕੇ ਹੱਕਾਂ ਖਾਤਿਰ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।'