ETV Bharat / state

Pratap Singh Bajwa's Statement On Aam Aadmi clinics: ਆਮ ਆਦਮੀ ਕਲੀਨਿਕਾਂ ਵਿੱਚ 'ਮਰੀਜ਼ ਫਰਜ਼ੀਵਾੜਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ...

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਦੇ (Pratap Singh Bajwa's Statement On Aam Aadmi clinics) ਕਲੀਨਕਾਂ ਉੱਤੇ ਸਵਾਲ ਚੁਕਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘੁਟਾਲਾ ਹੋਣਾ ਸੰਭਵ ਹੈ।

Pratap Singh Bajwa's big statement about Aam Aadmi clinics
Pratap Singh Bajwa's Statement On Aam Aadmi clinics : ਆਮ ਆਦਮੀ ਕਲੀਨਿਕਾਂ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ, ਪੜ੍ਹੋ ਕਿਉਂ ਮੰਗਿਆ ਵਿਸ਼ੇਸ਼ ਆਡਿਟ...
author img

By ETV Bharat Punjabi Team

Published : Oct 16, 2023, 4:15 PM IST

ਚੰਡੀਗੜ੍ਹ ਡੈਸਕ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਕਾਂ ਉੱਤੇ ਕਥਿਤ ਘੁਟਾਲੇ ਦੇ ਇਲਜ਼ਾਮ ਲੱਗ ਰਹੇ ਹਨ। ਜਾਣਕਾਰੀ ਮੁਤਾਬਿਕ ਇਨ੍ਹਾਂ ਕਲੀਨਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾ-ਚੜ੍ਹਾ ਕੇ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਕਥਿਤ ਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਸਿਹਤ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਛਤਰਛਾਇਆ ਹੇਠ ਇਸ ਗੱਲੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਕਲੀਨਕਾਂ ਵਿੱਚ ਘੁਟਾਲਾ ਹੋਇਆ ਹੈ। ਬਾਜਵਾ ਨੇ ਕਿਹਾ ਕਿ ਮੁਹੱਲਾ ਤੇ ਆਮ ਆਦਮੀ ਕਲੀਨਿਕਾਂ ਵਿੱਚ ਹੋਏ ਇਸ ਕਥਿਤ ਘੁਟਾਲੇ ਦੀ ਜਾਂਚ ਕਰਨ ਲਈ ਵਿਸ਼ੇਸ਼ ਆਡਿਟ ਹੋਣਾ ਚਾਹੀਦਾ ਹੈ।

ਇਹ ਕਲੀਨਕ ਸ਼ੱਕ ਦੇ ਦਾਇਰੇ ਵਿੱਚ : ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਕਲੀਨਿਕਾਂ ਵਿੱਚ ਇਸ ਫਰਜੀਵਾੜੇ ਤੋਂ ਬਾਅਦ ਸਰਕਾਰ ਵੀ ਚੌਕੰਨੀ ਹੋ ਗਈ ਹੈ। ਸਿਹਤ ਵਿਭਾਗ ਮਰੀਜ਼ਾਂ ਨਾਲ ਸਿੱਧਾ ਸਪੰਰਕ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਵਿੱਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਅਤੇ ਡੀਸੀ ਨੇ ਜ਼ਿਲ੍ਹੇ ਦੇ ਪੰਜ ਆਮ ਆਦਮੀ ਕਲੀਨਿਕਾਂ ਦਾ ਵਿਸ਼ੇਸ਼ ਆਡਿਟ ਕਰਵਾਉਣ ਲਈ ਹੁਕਮ ਜਾਰੀ ਕੀਤਾ ਹੈ। ਇਹ ਉਹ ਕਲੀਨਕ ਹਨ ਜਿਨ੍ਹਾਂ ਵਿੱਚ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 100 ਪਾਰ ਕਰ ਗਿਆ ਹੈ। ਦੂਜੇ ਪਾਸੇ ਲੁਧਿਆਣਾ ਵਿਚ 75 ਆਮ ਆਦਮੀ ਕਲੀਨਿਕਾਂ ਵਿੱਚੋਂ ਬਹੁਤੇ ਅਜਿਹੇ ਕਲੀਨਿਕਾਂ ਹਨ, ਜਿਨ੍ਹਾਂ ਵਿੱਚ ਪ੍ਰਤੀ ਕਲੀਨਿਕ ਮਰੀਜ਼ਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ।

ਹਾਲਾਂਕਿ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨੇ ਕਿਹਾ ਹੈ ਕਿ ਕਲੀਨਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਅਤੇ ਕਲੀਨਿਕਾਂ ਵਿੱਚ ਸ਼ਾਮ ਦੀ ਸ਼ਿਫ਼ਟ ਸ਼ੁਰੂ ਕਰਨ ਦੀ ਵੀ ਸਰਕਾਰ ਵੱਲੋਂ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਕਾਂ ਵਿੱਚ ਮਰੀਜਾਂ ਦੀ ਆਨਲਾਈਨ ਰਜਿਸਟਰੇਸ਼ਨ ਹੁੰਦੀ ਹੈ ਅਤੇ ਜੇ ਕੋਈ ਗੜਬੜ ਹੁੰਦੀ ਹੈ ਤਾਂ ਕਾਰਵਾਈ ਵੀ ਹੁੰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.