ETV Bharat / state

ਦਾਗੀ ਮੰਤਰੀ 'ਤੇ ਕਾਰਵਾਈ ਤੋਂ ਪੈਰ ਘਸੀਟ ਰਹੇ ਮਾਨ, ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕੀਤੀ ਸੀਬੀਆਈ ਤੋਂ ਜਾਂਚ ਦੀ ਮੰਗ - ਪੰਜਾਬ ਦੀਆਂ ਵੱਡੀਆਂ ਖਬਰਾਂ

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਕ ਵਾਰ ਫਿਰ ਆਪ ਸਰਕਾਰ ਦੇ ਮੰਤਰੀ ਦੀ ਵਾਇਰਲ ਵੀਡੀਓ ਦਾ ਮਾਮਲਾ ਚੁੱਕਿਆ ਹੈ।

Pratap Singh Bajwa's tweet in the Kataruchak case
ਦਾਗੀ ਮੰਤਰੀ 'ਤੇ ਕਾਰਵਾਈ ਤੋਂ ਪੈਰ ਘਸੀਟ ਰਹੇ ਮਾਨ, ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕੀਤੀ ਸੀਬੀਆਈ ਤੋਂ ਜਾਂਚ ਦੀ ਮੰਗ
author img

By

Published : Jun 2, 2023, 6:57 PM IST

ਚੰਡੀਗੜ੍ਹ (ਡੈਸਕ) : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਇਹ ਵਕਾਲਤ ਹੋ ਰਹੀ ਹੈ ਕਿ ਮੰਤਰੀ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਹੁਣ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿੱਚ ਇਨਸਾਫ਼ ਕਰਨ ਲਈ ਮੈਂ ਪੰਜਾਬ ਦੇ ਮਾਨਯੋਗ ਰਾਜਪਾਲ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਕੋਲ ਭੇਜ ਦੇਣ ਤਾਂ ਜੋ ਇਸ ਨੂੰ ਇੱਕ ਸੌ ਮੋਟੂ ਰਿੱਟ ਪਟੀਸ਼ਨ ਮੰਨਿਆ ਜਾ ਸਕੇ। ਇਸ ਨੂੰ ਨਿਰਪੱਖ ਜਾਂਚ ਲਈ ਸੀ.ਬੀ.ਆਈ. ਮਾਨਯੋਗ ਰਾਜਪਾਲ ਦੇ ਪੱਧਰ 'ਤੇ ਵੀਡੀਓ ਦੀ ਪ੍ਰਮਾਣਿਕਤਾ ਦੀ ਵਿਗਿਆਨਕ ਪੁਸ਼ਟੀ ਤੋਂ ਬਾਅਦ ਵੀ ਸੀ.ਐਮ.ਭਗਵੰਤ ਮਾਨ ਆਪਣੇ ਦਾਗੀ ਮੰਤਰੀ ਉੱਤੇ ਕੋਈ ਕਾਰਵਾਈ ਨਹੀਂ ਕਰਨ ਲਈ ਪੈਰ ਪਿੱਛੇ ਕਰ ਰਿਹਾ ਹੈ।

  • To do justice in the case of the minister Lal Chand Kataruchak, I urge the Hon’ble Governor of Punjab to forward the matter to the Hon’ble Chief Justice of Punjab and Haryana High Court to treat it as a suo motu writ petition and hand it over to the CBI for a fair investigation.… pic.twitter.com/NjxzpITPaV

    — Partap Singh Bajwa (@Partap_Sbajwa) June 2, 2023 " class="align-text-top noRightClick twitterSection" data=" ">

ਬਾਜਵਾ ਨੇ ਇਹ ਵੀ ਕਿਹਾ ਹੈ ਕਿ ਜਦੋਂ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਪੀੜਤ ਨੇ ਖੁੱਲ੍ਹੇਆਮ ਕੈਬਨਿਟ ਮੰਤਰੀ ਨੂੰ ਇਸ ਮਾਮਲੇ ਦਾ ਮੁਲਜਮ ਦੱਸਿ ਹੈ। ਫਿਰ ਕੋਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਕੋਈ ਤਰਕ ਨਹੀਂ ਰਹਿ ਜਾਂਦਾ। ਇਹ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸਰਕਾਰ ਇਹ ਮਾਮਲਾ ਠੰਡੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ।

ਐੱਸਸੀ ਕਮਿਸ਼ਨ ਨੇ ਵੀ ਲਿਆ ਨੋਟਿਸ : ਇਹ ਵੀ ਯਾਦ ਰਹੇ ਕਿ ਪੰਜਾਬ ਦੇ ਕੈਬਨਿਟ ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਉੱਤੇ ਕੌਮੀ ਐਸਸੀ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਸ਼ਿਕਾਇਤਕਰਤਾ ਦੀ ਸਟੇਟਮੈਂਟ ਵੀਡੀਓ ਕਾਨਫਰੰਸ ਰਾਹੀਂ ਲੈਣ ਦੀ ਸਿਫ਼ਾਰਿਸ਼ ਕੀਤੀ ਹੈੈ। ਅੱਜ ਲੁਧਿਆਣਾ ਪਹੁੰਚੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਇਸ ਮਾਮਲੇ ਨਾਲ ਸਬੰਧਤ ਸ਼ਖਸ਼ ਦਿੱਲੀ ਵਿੱਚ ਰਹਿੰਦਾ ਹੈ ਅਤੇ ਉਸ ਨੂੰ ਪੰਜਾਬ ਆਉਣ ਤੋਂ ਡਰ ਹੈ, ਇਸ ਕਰਕੇ ਉਹ ਪੰਜਾਬ ਆ ਕੇ ਪੰਜਾਬ ਪੁਲਿਸ ਨੂੰ ਸਟੇਟਮੈਂਟ ਦੇਣ ਤੋਂ ਕਤਰਾ ਰਿਹਾ ਹੈ। ਉਸਨੇ ਇਹ ਜ਼ਰੂਰ ਕਿਹਾ ਹੈ ਕਿ ਉਹ ਆਨਲਾਈਨ ਜਾਂ ਫਿਰ ਵੀਡੀਓ ਕਾਨਫਰੰਸ ਤੇ ਆਪਣੀ ਸਟੇਟਮੈਂਟ ਦੇ ਸਕਦਾ ਹੈ ਜਾਂ ਫਿਰ ਪੰਜਾਬ ਪੁਲਿਸ ਦਿੱਲੀ ਆ ਕੇ ਉਸ ਦੀ ਸਟੇਟਮੈਂਟ ਲੈ ਸਕਦੀ ਹੈ ਪਰ ਉਹ ਪੰਜਾਬ ਨਹੀ ਆ ਸਕਦਾ। ਕਿਉਂਕਿ ਉਸ ਨੂੰ ਡਰ ਹੈ ਕਿ ਪਾਵਰ ਦੀ ਵਰਤੋਂ ਕਰਕੇ ਉਸ ਦਾ ਕੋਈ ਨੁਕਸਾਨ ਹੋ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.