ETV Bharat / state

SYL ਦਾ ਮੁੱਦਾ ਹੁਣ ਖ਼ਤਮ ਹੋਣਾ ਚਾਹੀਦੈ: ਚੰਦੂਮਾਜਰਾ - ਪੰਜਾਬ ਵਿੱਚ ਪਾਣੀ ਸੰਕਟ

ਪੰਜਾਬ ਵਿੱਚ ਪਾਣੀ ਦੇ ਸੰਕਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

prem singh Chandumajra says The issue of SYL should end now
ਫ਼ੋਟੋ
author img

By

Published : Jan 23, 2020, 8:23 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ, ਜਿਸ ਵਿੱਚ ਪੰਜਾਬ ਦੇ ਪਾਣੀ ਦੀ ਲੜਾਈ 'ਤੇ ਸਰਬ ਦਲ ਫ਼ੈਸਲਾ ਹੋਇਆ ਹੈ। ਉਨ੍ਹਾਂ ਨੇ ਕਿ ਪੰਜਾਬ ਦੇ ਪਾਣੀਆਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਐਸ.ਵਾਈ.ਐਲ. ਮੁੱਦਾ ਸਮਾਪਤ ਹੋਣਾ ਚਾਹੀਦਾ ਹੈ।

ਵੇਖੋ ਵੀਡੀਓ

ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀ ਵੀ ਉਸ ਗੱਲ 'ਤੇ ਮੋਹਰ ਲੱਗੀ ਹੈ ਜੋ ਉਹ ਹਮੇਸ਼ਾ ਕਹਿੰਦਾ ਰਿਹਾ ਕਿ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਦੱਸ ਦਈਏ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਪੰਜਾਬ ਵਿੱਚ ਪਾਣੀ ਦੇ ਸੰਕਟ ਦੇ ਮਾਮਲੇ ਉੱਤੇ ਸਾਰੀਆਂ ਪਾਰਟੀਆਂ ਨੇ ਪੂਰੀ ਇੱਕਜੁਟਤਾ ਵਿਖਾਈ ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ ਤੇ ਇਹ ਮਾਮਲਾ ਬੇਹੱਦ ਨਿਆਂਪੂਰਨ ਤਰੀਕੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਬੈਠਕ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦਾ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਹਰ 6 ਮਹਿਨੇ ਬਾਅਦ ਆਲ ਪਾਰਟੀ ਮੀਟਿੰਗ ਰੱਖੀ ਜਾਵੇਗੀ।

Intro:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਸਰਬ ਪਾਰਟੀ ਬੈਠਕ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਤੇ ਜੋ ਪੰਜਾਬ ਦੇ ਪਾਣੀ ਦੀ ਲੜਾਈ ਸੀ ਉਸ ਦੇ ਉੱਪਰ ਸਾਰੀਆਂ ਪਾਰਟੀਆਂ ਨੇ ਫੈਸਲਾ ਕੀਤਾ ਹੈ ਕਿ ਪਾਣੀ ਦੇ ਨਾਲ ਕੋਈ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਅਕਾਲੀ ਦਲ ਦੀ ਵੀ ਉਸ ਗੱਲ ਤੇ ਮੋਹਰ ਲੱਗੀ ਹੈ ਜੋ ਉਹ ਹਮੇਸ਼ਾ ਕਹਿੰਦਾ ਰਿਹਾ ਕਿ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਤੇ ਐਸਵਾਈਐਲ ਦਾ ਮੁੱਦਾ ਹੁਣ ਖਤਮ ਹੋਣਾ ਚਾਹੀਦਾ

ਬਾਈਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ,ਅਕਾਲੀ ਲੀਡਰ

Body:ਉੱਥੇ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਲਵਿੰਦਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਜੋ ਕਪੂਰੀ ਵਿਖੇ ਮੋਰਚਾ ਲਗਾਇਆ ਗਿਆ ਸੀ ਉਸ ਗੱਲ ਨੂੰ ਅੱਗੇ ਵਧਾਇਆ ਗਿਆ ਤੇ ਸਾਰੀ ਪਾਰਟੀਆਂ ਇੱਕ ਸਟੇਜ ਤੇ ਇਕੱਠੀਆਂ ਨੇ ਤੇ ਪਾਣੀਆਂ ਤੋਂ ਇਲਾਵਾ ਗੰਧਲੇ ਹੁੰਦੇ ਜਾ ਰਹੇ ਪਾਣੀ ਤੇ ਵੀ ਬੈਠਕ ਦੌਰਾਨ ਚਰਚਾ ਹੋਈ ਹੈ

ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਲੀਡਰ

Conclusion:ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਵੀ ਪਾਣੀਆਂ ਦੇ ਮੁੱਦੇ ਤੇ ਸਾਰੀ ਪਾਰਟੀਆਂ ਦੇ ਇਕੱਠੇ ਹੋਣ ਤੇ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਸਾਰੇ ਇਕੱਠੇ ਨੇ ਤੇ ਇਸ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ ਤੇ ਚਰਚਾ ਹੋਈ

ਬਾਈਟ ਹਰਪਾਲ ਚੀਮਾ,ਨੇਤਾ ਵਿਰੋਧੀ ਧਿਰ
ETV Bharat Logo

Copyright © 2024 Ushodaya Enterprises Pvt. Ltd., All Rights Reserved.