ETV Bharat / state

President's Police Medal: ਗਣਤੰਤਰ ਦਿਵਸ ਮੌਕੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਲਈ ਪੁਲਿਸ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ - ਪੁਲਿਸ ਮੈਡਲ

ਕੇਂਦਰੀ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਪੁਰਸਕਾਰਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

President's Police Medal
President's Police Medal
author img

By

Published : Jan 25, 2023, 6:47 PM IST

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜੋ: Controversy over the tableau of Punjab: ਕੇਂਦਰ ਦੇ ਫੈਸਲੇ ਉੱਤੇ ਭੜਕੇ ਸੀਐੱਮ ਮਾਨ, ਕਿਹਾ- ਕੁਰਬਾਨੀਆਂ ਦੇਣ ਵਾਲੇ ਪੰਜਾਬ...

ਇਹ ਹਨ ਨਾਂ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈਪੀਐਸ ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।

ਡੀਜੀਪੀ ਨੇ ਦਿੱਤੀ ਵਧਾਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

ਇਹ ਵੀ ਪੜੋ: Politics on resignation of Kunwar Vijay Pratap: ਆਪਣੀ ਹੀ ਸਰਕਾਰ ਤੋਂ ਨਾਰਾਜ਼ ਹੋਏ ਕੁੰਵਰ ਵਿਜੇ ਪ੍ਰਤਾਪ ! ਚਰਚਾ ਦਾ ਵਿਸ਼ਾ ਬਣਿਆ ਅਸਤੀਫ਼ਾ

ETV Bharat Logo

Copyright © 2025 Ushodaya Enterprises Pvt. Ltd., All Rights Reserved.