ETV Bharat / state

ਕਰਨਾਟਕ ਵਿੱਚ ਵਿਦਿਆਰਥੀਆਂ ਨੂੰ ਨਕਲ ਮਾਰਨ ਤੋਂ ਰੋਕਣ ਲਈ ਲਗਾਇਆ ਅਨੋਖਾ ਜੁਗਾੜ

ਕਰਨਾਟਕ ਦੇ ਹਵੇਰੀ ਜ਼ਿਲ੍ਹੇ ਦੇ ਇੱਕ ਕਾਲਜ ਵਿੱਚ ਨਕਲ ਰੋਕਣ ਲਈ ਵਿਦਿਆਰਥੀਆਂ ਦੇ ਸਿਰਾਂ 'ਤੇ ਗੱਤੇ ਦੇ ਡੱਬੇ ਪਾ ਕੇ ਉਨ੍ਹਾਂ ਦੀ ਪ੍ਰੀਖਿਆ ਲਈ ਗਈ। ਸਿੱਖਿਆ ਬੋਰਡ ਅਤੇ ਸਿੱਖਿਆ ਮੰਤਰੀ ਨੇ ਇਸ ਮਾਮਲੇ ਦਾ ਨੋਟਿਸ ਲੈ ਲਿਆ ਹੈ।

ਨਕਲ ਰੋਕਣ ਲਈ ਸਿਰ 'ਤੇ ਡੱਬੇ
author img

By

Published : Oct 20, 2019, 7:31 AM IST

ਨਵੀਂ ਦਿੱਲੀ: ਕਰਨਾਟਕ ਦੇ ਹਵੇਰੀ ਜ਼ਿਲ੍ਹੇ ਦੇ ਇੱਕ ਕਾਲਜ ਵਿੱਚ ਨਕਲ ਰੋਕਣ ਲਈ ਵਿਦਿਆਰਥੀਆਂ ਦੇ ਸਿਰਾਂ 'ਤੇ ਗੱਤੇ ਦੇ ਡੱਬੇ ਪਾ ਕੇ ਉਨ੍ਹਾਂ ਦੀ ਪ੍ਰੀਖਿਆ ਲਈ ਗਈ।

ਇਸ ਕਾਲਜ ਵਿੱਚ 16 ਅਕੂਤਬਰ ਨੂੰ ਲਈ ਗਈ ਪ੍ਰੀਖਿਆ ਵਿੱਚ ਬੈਠੇ ਵਿਦਿਆਰਥੀਆਂ ਨੂੰ ਸਿਰਾਂ 'ਤੇ ਪਾਉਣ ਲਈ ਗੱਤੇ ਦੇ ਡੱਬੇ ਦਿੱਤੇ ਗਏ ਸਨ ਜਿਨ੍ਹਾਂ ਦਾ ਇੱਕ ਪਾਸਾ ਖੁੱਲ੍ਹਾ ਸੀ। ਕਾਲਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਿਦਿਆਰਥੀਆਂ ਨੂੰ ਆਪਣੇ ਸਾਥੀ ਵਿਦਿਆਰਥੀਆਂ ਦੀ ਉੱਤਰ ਪੱਤਰੀ ਦੀ ਨਕਲ ਕਰਨ ਤੋਂ ਰੋਕਣ ਲਈ ਕੀਤਾ ਗਿਆ ਇੱਕ ਤਜ਼ਰਬਾ ਸੀ।

ਸਿਰਾਂ ਉੱਤੇ ਗੱਤੇ ਦੇ ਡੱਬੇ ਪਾ ਕੇ ਪ੍ਰੀਖਿਆ ਦੇ ਰਹੇ ਵਿਦਿਆਰਥੀਆ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋਣ ਤੋਂ ਬਾਅਦ ਸਿੱਖਿਆ ਬੋਰਡ ਦੇ ਅਧਿਕਾਰੀ ਕਾਲਜ ਪਹੁੰਚੇ ਤੇ ਇਹ ਸਿਲਸਿਲਾ ਰੁਕਵਾਇਆ।

ਇਹ ਵੀ ਪੜੋ: ਪੀਐਮ ਮੋਦੀ ਘਰ ਪੁੱਜੇ ਬਾਲੀਵੁੱਡ ਸਿਤਾਰੇ, ਮੋਦੀ ਨੇ ਕੀਤੀ ਕਲਾਕਾਰਾਂ ਨੂੰ ਇਹ ਖ਼ਾਸ ਅਪੀਲ

ਅਧਿਕਾਰੀਆਂ ਨੇ ਦੱਸਿਆ ਕਿ ਕਾਲਜ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪ੍ਰਾਇਮਰੀ ਤੇ ਸੈਕੰਡਰੀ ਸਿੱਖਿਆ ਮੰਤਰੀ ਸੁਰੇਸ਼ ਕੁਮਾਰ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਇਹ ਹਰਕਤ ਬਿਲਕੁਲ ਵੀ ਬਰਦਾਸ਼ਤ ਯੋਗ ਨਹੀ ਹੈ। ਕਿਸੇ ਨੂੰ ਵੀ ਵਿਦਿਆਰਥੀਆਂ ਨਾਲ ਪਸ਼ੂਆਂ ਵਰਗਾ ਸਲੂਕ ਕਰਨ ਦਾ ਅਧਿਕਾਰ ਨਹੀ ਹੈ। ਇਸ ਗ਼ਲਤੀ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।

Intro:Body:

ggn

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.