ਚੰਡੀਗੜ੍ਹ ਡੈਸਕ : ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਇਕ ਵਾਰ ਫਿਰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਤੀਜਾ ਬੈਚ ਸਿੰਗਾਪੁਰ ਵਿਖੇ ਸਿਖਲਾਈ ਪ੍ਰੋਗਰਾਮ ਲਈ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਤੀਜੇ ਬੈਚ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
5 ਦਿਨਾਂ ਦੀ ਟ੍ਰੇਨਿੰਗ ਲਈ ਰਵਾਨਾ ਹੋਣਗੇ ਪ੍ਰਿੰਸੀਪਲ : ਸੂਤਰਾਂ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਤੇ ਪ੍ਰਬੰਧਨ ਦੀਆਂ ਬੁਨਿਆਦੀ ਗੱਲਾਂ ਸਿਖਾਉਣ ਲਈ ਸਿੰਗਾਪੁਰ ਦੀ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜ ਰਹੀ ਹੈ। ਸਿੱਖਿਆ ਵਿਭਾਗ ਨੇ ਵਿਦੇਸ਼ੀ ਧਰਤੀ 'ਤੇ ਸਿਖਲਾਈ ਲੈਣ ਜਾ ਰਹੇ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਹੈ। 72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਇਸ ਤੋਂ ਬਾਅਦ ਜੋ ਲੋਕ ਉਥੋਂ ਸਿੱਖ ਕੇ ਆਉਂਦੇ ਹਨ, ਉਹ ਆਪਣੇ ਸਕੂਲਾਂ ਵਿਚ ਇਸ ਨੂੰ ਲਾਗੂ ਕਰਨਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਟ੍ਰੇਨਿੰਗ ਲਈ ਰਵਾਨਾ ਹੋਣਗੇ। ਉਨ੍ਹਾਂ ਨੂੰ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
-
#PunjabEducationRevolution
— Harjot Singh Bains (@harjotbains) July 20, 2023 " class="align-text-top noRightClick twitterSection" data="
Two more batches of a total of 72 Principles (36 each) of govt schools of Punjab will go for their foreign training at Principals Academy, Singapore from 22nd July onwards.
Hon’ble CM @BhagwantMann ji will flag off both the batches from Chandigarh on…
">#PunjabEducationRevolution
— Harjot Singh Bains (@harjotbains) July 20, 2023
Two more batches of a total of 72 Principles (36 each) of govt schools of Punjab will go for their foreign training at Principals Academy, Singapore from 22nd July onwards.
Hon’ble CM @BhagwantMann ji will flag off both the batches from Chandigarh on…#PunjabEducationRevolution
— Harjot Singh Bains (@harjotbains) July 20, 2023
Two more batches of a total of 72 Principles (36 each) of govt schools of Punjab will go for their foreign training at Principals Academy, Singapore from 22nd July onwards.
Hon’ble CM @BhagwantMann ji will flag off both the batches from Chandigarh on…
- Women Paraded Naked: ਮਣੀਪੁਰ 'ਚ ਔਰਤਾਂ ਨੂੰ ‘ਨਗਨ ਹਾਲਤ’ ’ਚ ਘੁਮਾਇਆ, ਪੀਐਮ ਮੋਦੀ ਨੇ ਕਿਹਾ- ਦੇਸ਼ ਲਈ ਸ਼ਰਮ ਵਾਲੀ ਗੱਲ
- Punjab Floods: ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਹੜ੍ਹਾਂ ਦੀ ਮਾਰ, ਮੁੱਖ ਮੰਤਰੀ ਮਾਨ ਨੇ ਕਿਹਾ- ਸਰਕਾਰ ਹਮੇਸ਼ਾ ਲੋਕਾਂ ਦੇ ਨਾਲ
- ਮਣੀਪੁਰ ਘਟਨਾ ਉਤੇ ਸੁਪਰੀਮ ਕੋਰਟ ਦੀ ਸਖ਼ਤ ਪ੍ਰਤੀਕਿਰਿਆ, "ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਅਸੀਂ ਕਰਾਂਗੇ"
4 ਫਰਵਰੀ ਨੂੰ ਰਵਾਨਾ ਹੋਇਆ ਸੀ 36 ਸਕੂਲਾਂ ਦੇ ਅਧਿਆਪਕਾਂ ਦਾ ਦੂਜਾ ਬੈਚ : ਦੱਸ ਦਈਏ ਕਿ ਇਸ ਤੋਂ ਪਹਿਲਾਂ 4 ਫਰਵਰੀ ਨੂੰ ਪੰਜਾਬ ਦੇ 36 ਸਕੂਲਾਂ ਦੇ ਪ੍ਰਿੰਸੀਪਲ ਸਿਖਲਾਈ ਪ੍ਰੋਗਰਾਮ ਲਈ ਸਿੰਗਾਪੁਰ ਲਈ ਰਵਾਨਾ ਹੋਏ ਸਨ। ਉਸ ਸਮੇਂ ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੇ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਹੋਏ ਪ੍ਰੋਫੈਸ਼ਨਲ ਟੀਚਰ ਟਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਸਾਰੇ 36 ਹੈੱਡਮਾਸਟਰ 11 ਫਰਵਰੀ ਨੂੰ ਪੰਜਾਬ ਪਰਤੇ ਸਨ।
ਪੰਜਾਬ ਦੇ ਸਕੂਲਾਂ ਨੂੰ ਨੰਬਰ 1 ਬਣਾਉਣ ਦਾ ਟੀਚਾ : ਜਾਣਕਾਰੀ ਅਨੁੁਸਾਰ ਇਸ ਤੋਂ ਪਹਿਲਾਂ 36 ਪ੍ਰਿੰਸੀਪਲਾਂ ਦੇ ਬੈਚ ਨੂੰ ਰਵਾਨਾ ਕਰਨ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਸਕੂਲਾਂ ਨੂੰ ਨੰਬਰ 1 ਬਣਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੀ ਗਾਰੰਟੀ ਦਿੱਤੀ ਸੀ। ਅਧਿਆਪਕ ਦੇਸ਼ ਦੇ ਨਿਰਮਾਤਾ ਹੁੰਦੇ ਹਨ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਮਿਆਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਉੱਚਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।