ETV Bharat / state

1971 ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਦੇ 35 ਪਰਿਵਾਰਾਂ ਨੂੰ 5000 ਦੀ ਨਿਜੀ ਮਦਦ - private help of 5000 to 35 families of 1971 martyrs

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ 'ਸ਼ਹੀਦਾਂ ਦੀ ਸਮਾਧ' 'ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਫ਼ੋਟੋ
ਫ਼ੋਟੋ
author img

By

Published : Dec 17, 2019, 11:16 PM IST

ਚੰਡੀਗੜ੍ਹ: ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦੀ ਸਮਾਰਕ ਵਿਖੇ 71 ਫੁੱਟ ਦਾ ਵਿਜੈ ਸਤੰਭ ਬਣਾਉਣ ਵਿੱਚ ਸ਼ਹੀਦਾਂ ਦੀ ਸਮਾਧ ਕਮੇਟੀ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਉਨ੍ਹਾਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਆਪਣੀ ਤਨਖਾਹ ਵਿਚੋਂ ਪ੍ਰਤੀ ਪਰਿਵਾਰ 5000 ਰੁਪਏ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦਿਆਂ ਆਖਿਆ ਕਿ ਅਸੀਂ ਸਾਡੇ ਸ਼ਹੀਦਾਂ ਦਾ ਦੇਣ ਨਹੀਂ ਦੇ ਸਕਦੇ ਹਾਂ।

  • Health & Family Welfare Minister Balbir Singh Sidhu pays homage to martyrs of 1971 Indo-Pak War, gives financial assistance of ₹5000 to each 35 families of martyrs from his salary. pic.twitter.com/dt3BjRLjtM

    — Government of Punjab (@PunjabGovtIndia) December 17, 2019 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿੰਦਾ ਰਹਿੰਦੀਆਂ ਹਨ ਜੋ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਨਾਲ ਲੈ ਕੇ ਚਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਬਹਾਦਰ ਸੈਨਾਵਾਂ ਸਦਕਾ ਹੀ ਅਸੀਂ ਆਜ਼ਾਦ ਹਾਂ ਅਤੇ ਚੈਨ ਦੀ ਨੀਂਦ ਸੌਂਦੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੀਆਂ ਸੈਨਾਵਾਂ ਦਾ ਸਤਿਕਾਰ ਕਰੀਏ।

ਸਿਹਤ ਮੰਤਰੀ ਨੇ ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਕਰਨ ਲਈ ਸ਼ਹੀਦਾਂ ਦੀ ਸਮਾਧ ਕਮੇਟੀ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾਲ ਨਾ ਕੇਵਲ ਅਸੀ ਸਾਡੇ ਸ਼ਹੀਦਾਂ, ਸਾਬਕਾ ਫੋਜੀਆਂ ਨੂੰ ਸਨਮਾਨ ਦਿੰਦੇ ਹਾਂ ਸਗੋਂ ਇਸ ਨਾਲ ਅਸੀਂ ਸਾਡੀਆਂ ਅਗਲੀਆਂ ਪੀੜੀਆਂ ਨੂੰ ਵੀ ਸਾਡੀਆਂ ਸੈਨਾਵਾਂ ਦੇ ਸ਼ਾਨਮੱਤੇ ਵਿਰਸੇ ਤੋਂ ਜਾਣੂ ਕਰਵਾ ਸਕਦੇ ਹਾਂ।

ਸਿਹਤ ਮੰਤਰੀ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਯਾਦਗਾਰ ਸਬੰਧੀ ਬਣੀ ਕਮੇਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਮੇਟੀ ਅਤੇ ਸਮੂਹ ਜ਼ਿਲ੍ਹਾ ਨਿਵਾਸੀਆਂ ਦਾ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਜਿਹੇ ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ । ਉਨ੍ਹਾਂ ਸਮਾਗਮ 'ਚ ਸਮੂਲੀਅਤ ਕਰਨ ਆਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸ਼ਹੀਦਾਂ ਦੀ ਇਸ ਸਮਾਧ 'ਤੇ ਪ੍ਰਣ ਕਰ ਕੇ ਜਾਣ ਦੀ ਲੋੜ ਹੈ ਕਿ ਹਰੇਕ ਨਾਗਰਿਕ ਨੂੰ ਆਪਣੇ ਮੁਲਕ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਲਾਜ਼ਮੀ ਪਾਉਣਾ ਚਾਹੀਦਾ ਹੈ।

Intro:ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
• ਸਿਹਤ ਮੰਤਰੀ ਨੇ ਆਪਣੀ ਤਨਖਾਹ ਵਿਚੋਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀBody:
1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ 'ਸ਼ਹੀਦਾਂ ਦੀ ਸਮਾਧ' 'ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦੀ ਸਮਾਰਕ ਵਿਖੇ 71 ਫੁੱਟ ਦਾ ਵਿਜੈ ਸਤੰਭ ਬਣਾਉਣ ਵਿੱਚ ਸ਼ਹੀਦਾਂ ਦੀ ਸਮਾਧ ਕਮੇਟੀ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਉਨ•ਾਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਆਪਣੀ ਤਨਖਾਹ ਵਿਚੋਂ ਪ੍ਰਤੀ ਪਰਿਵਾਰ 5 ਹਜਾਰ ਰੁਪਏ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦਿਆਂ ਆਖਿਆ ਕਿ ਅਸੀਂ ਸਾਡੇ ਸ਼ਹੀਦਾਂ ਦਾ ਦੇਣ ਨਹੀਂ ਦੇ ਸਕਦੇ ਹਾਂ। ਉਨ•ਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿੰਦਾ ਰਹਿੰਦੀਆਂ ਹਨ ਜੋ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਨਾਲ ਲੈ ਕੇ ਚਲਦੀਆਂ ਹਨ। ਉਨ•ਾਂ ਕਿਹਾ ਕਿ ਸਾਡੀਆਂ ਬਹਾਦਰ ਸੈਨਾਵਾਂ ਸਦਕਾ ਹੀ ਅਸੀਂ ਆਜ਼ਾਦ ਹਾਂ ਅਤੇ ਚੈਨ ਦੀ ਨੀਂਦ ਸੌਂਦੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੀਆਂ ਸੈਨਾਵਾਂ ਦਾ ਸਤਿਕਾਰ ਕਰੀਏ।
ਸਿਹਤ ਮੰਤਰੀ ਨੇ ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਕਰਨ ਲਈ ਸ਼ਹੀਦਾਂ ਦੀ ਸਮਾਧ ਕਮੇਟੀ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਤਰ•ਾ ਦੇ ਸਮਾਗਮ ਨਾਲ ਨਾ ਕੇਵਲ ਅਸੀ ਸਾਡੇ ਸ਼ਹੀਦਾਂ, ਸਾਬਕਾ ਫੋਜੀਆਂ ਨੂੰ ਸਨਮਾਨ ਦਿੰਦੇ ਹਾਂ ਸਗੋਂ ਇਸ ਨਾਲ ਅਸੀਂ ਸਾਡੀਆਂ ਅਗਲੀਆਂ ਪੀੜ•ੀਆਂ ਨੂੰ ਵੀ ਸਾਡੀਆਂ ਸੈਨਾਵਾਂ ਦੇ ਸ਼ਾਨਮੱਤੇ ਵਿਰਸੇ ਤੋਂ ਜਾਣੂ ਕਰਵਾ ਸਕਦੇ ਹਾਂ।
ਸਿਹਤ ਮੰਤਰੀ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਯਾਦਗਾਰ ਸਬੰਧੀ ਬਣੀ ਕਮੇਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ•ਾਂ ਕਮੇਟੀ ਅਤੇ ਸਮੂਹ ਜਿਲ਼•ਾ ਨਿਵਾਸੀਆਂ ਦਾ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਜਿਹੇ ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ । ਉਨ•ਾਂ ਸਮਾਗਮ 'ਚ ਸਮੂਲੀਅਤ ਕਰਨ ਆਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸ਼ਹੀਦਾਂ ਦੀ ਇਸ ਸਮਾਧ 'ਤੇ ਪ੍ਰਣ ਕਰ ਕੇ ਜਾਣ ਦੀ ਲੋੜ ਹੈ ਕਿ ਹਰੇਕ ਨਾਗਰਿਕ ਨੂੰ ਆਪਣੇ ਮੁਲਕ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਲਾਜ਼ਮੀ ਪਾਉਣਾ ਚਾਹੀਦਾ ਹੈ।
ਇਸ ਮੌਕੇ ਕਰਨਲ (ਸੇਵਾ ਮੁਕਤ) ਐਸ.ਐਸ.ਗਿੱਲ ਨੇ 1971 ਦੀ ਜੰਗ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਤੋਂ ਪਹਿਲਾਂ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਸਟੇਜ ਦਾ ਸੰਚਾਲਣ ਪ੍ਰਫੁੱਲ ਨਾਗਪਾਲ ਨੇ ਕੀਤਾ।
ਜਿਕਰਯੋਗ ਹੈ ਕਿ 1971 ਦੇ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਇਹ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਥੇ ਹਰ ਸਾਲ ਵਿਜੈ ਦਿਵਸ ਦਾ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.