ETV Bharat / state

ਬੱਚਿਆਂ ਦੀ ਫ਼ੀਸਾਂ ਨਾ ਭਰਨ ਨੂੰ ਲੈ ਕੇ ਪ੍ਰਾਈਵੇਟ ਸਕੂਲ ਪਹੁੰਚੇ ਹਾਈਕੋਰਟ - ਪ੍ਰਾਈਵੇਟ ਸਕੂਲ ਪਹੁੰਚੇ ਹਾਈਕੋਰਟ

ਪ੍ਰਾਈਵੇਟ ਸਕੂਲਾਂ ਵੱਲੋਂ ਲੌਕਡਾਊਨ ਦੌਰਾਨ ਬੱਚਿਆਂ ਦੀਆਂ ਫ਼ੀਸਾਂ ਨਾ ਭਰਨ ਨੂੰ ਲੈ ਕੇ ਪੰਜਾਬ ਦੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ। ਪ੍ਰਾਈਵੇਟ ਸਕੂਲਾਂ ਨੇ ਮੰਗ ਕੀਤੀ ਕਿ ਹਾਈਕੋਰਟ ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਫ਼ੀਸ ਲੈਣ ਦੀ ਆਗਿਆ ਦੇਵੇ।

ਬੱਚਿਆਂ ਦੀ ਫ਼ੀਸਾਂ ਨਾ ਭਰਨ ਨੂੰ ਲੈ ਕੇ ਪ੍ਰਾਈਵੇਟ ਸਕੂਲ ਪਹੁੰਚੇ ਹਾਈਕੋਰਟ

author img

By

Published : May 26, 2020, 9:59 AM IST

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਦੇ ਲਈ ਰਾਹਤ ਵਾਲੀ ਖ਼ਬਰ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ ਫ਼ਿਲਹਾਲ ਲਾਗੂ ਨਹੀਂ ਹੋਣਗੇ ਤੇ ਮਾਪੇ ਸਿਰਫ਼ ਟਿਊਸ਼ਨ ਫ਼ੀਸ ਹੀ ਜਮ੍ਹਾਂ ਕਰਵਾ ਸਕਦੇ ਹਨ।

ਤੁਹਾਨੂੰ ਦੱਸ ਦਈਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੇ ਮੁਤਾਬਿਕ ਮਾਪਿਆਂ ਨੂੰ 31 ਮਈ ਤੱਕ ਫ਼ੀਸ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸੀ। ਦਰਅਸਲ ਪ੍ਰਾਈਵੇਟ ਸਕੂਲਾਂ ਵੱਲੋਂ ਹਾਈਕੋਰਟ ਵੱਲ ਰੁਖ ਕੀਤਾ ਗਿਆ ਸੀ ਕਿ ਉਹ ਬੱਚਿਆਂ ਤੋਂ ਫ਼ੀਸ ਨਹੀਂ ਲੈਣਗੇ ਤਾਂ ਸਟਾਫ ਨੂੰ ਤਨਖ਼ਾਹਾਂ ਕਿਵੇਂ ਦੇਣਗੇ? ਇਸ ਲਈ ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਫ਼ੀਸ ਲੈਣ ਦੀ ਆਗਿਆ ਦਿੱਤੀ ਜਾਵੇ।

ਵੇਖੋ ਵੀਡੀਓ।

ਹਾਲਾਂਕਿ ਇਸ ਦੇ ਉਲਟ ਪੰਜਾਬ ਏਡਿਡ ਸਕੂਲ ਵੱਲੋਂ ਵੀ ਇੱਕ ਪਟੀਸ਼ਨ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਸੀ ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਫ਼ੀਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਨੂੰ ਹਾਈਕੋਰਟ ਨੇ ਮਨਜ਼ੂਰੀ ਦਿੱਤੀ ਸੀ ਤੇ ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਮਾਪਿਆਂ ਨੂੰ 70% ਫ਼ੀਸ ਜਮ੍ਹਾਂ ਕਰਵਾਉਣੀ ਪਵੇਗੀ।

ਪ੍ਰਾਈਵੇਟ ਸਕੂਲਾਂ ਵੱਲੋਂ ਪੰਜਾਬ ਤੇ ਚੰਡੀਗੜ੍ਹ ਦੇ ਵਕੀਲ ਆਸ਼ੀਸ਼ ਚੋਪੜਾ ਪੇਸ਼ ਹੋਏ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਨ੍ਹਾਂ ਆਦੇਸ਼ਾਂ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲਾਂ ਨੂੰ ਪੂਰੀ ਫ਼ੀਸ ਲੈਣ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਪ੍ਰਸ਼ਾਸਨ ਦੇ ਕੋਲ ਅਜਿਹਾ ਕੋਈ ਵੀ ਹੱਕ ਨਹੀਂ ਹੈ ਕਿ ਉਹ ਸਕੂਲਾਂ ਦੀ ਫੀਸ ਬਾਰੇ ਫ਼ੈਸਲਾ ਲਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.