ਚੰਡੀਗੜ੍ਹ: ਪੰਜਾਬ ਦੇ ਉੱਘੇ ਸਾਹਿਤਕਾਰ ਤੇ ਲੇਖਕ ਅਮੀਨ ਮਲਿਕ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਕਈ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਅਮੀਨ ਮਲਿਕ ਨੇ ਪੰਜਾਬੀ ਸਾਹਿਤ ਵਿਚ ਉੱਘਾ ਯੋਗਦਾਨ ਪਾਇਆ ਹੈ।
ਵੰਡ ਦੇ ਹੰਡਾਏ ਸੰਤਾਪ ਦਾ ਉਨ੍ਹਾਂ ਨੇ ਆਪਣੀਆਂ ਲਿਖਤਾਂ ਵਿਚ ਜ਼ਿਕਰ ਕੀਤਾ ਜਿਸ ਨੂੰ ਪੜ੍ਹ ਕੇ ਪਾਠਕ ਭਾਵੁਕ ਹੋਏ ਬਿਨਾਂ ਨਹੀਂ ਰਹਿ ਸਕਦਾ। ਉਨ੍ਹਾਂ ਦਾ ਜਨਮ ਤੇ ਪੜ੍ਹਾਈ ਪਾਕਿਸਤਾਨ ਵਿਚ ਹੀ ਹੋਈ। ਉਨ੍ਹਾਂ ਦੀਆਂ ਪ੍ਰਮੁੱਖ ਕਿਤਾਬਾਂ ਵਿਚ ਬੋਲਦੇ ਅੱਥਰੂ, ਮੈਂ ਹੰਝੂ ਕਿਹੜੀ ਅੱਖ ਦਾ, ਗੂੰਗੀ ਤ੍ਰੇਹ, ਅੱਥਰੀ ਤੇ ਯਾਦਾਂ ਦੇ ਪਿਛਵਾੜੇ ਸ਼ਾਮਲ ਹਨ।
ਉਨ੍ਹਾਂ ਦੀਆਂ ਕਿਤਾਬਾਂ ਸ਼ਾਹਮੁਖੀ ਦੇ ਨਾਲ-ਨਾਲ ਗੁਰਮੁਖੀ ਵਿਚ ਵੀ ਛਪੀਆਂ। ਪਿਛਲੇ ਕਈ ਸਾਲਾਂ ਤੋਂ ਉਹ ਇੰਗਲੈਂਡ ਵਿਚ ਰਹਿ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਦੁਨੀਆ ਭਰ ਦੇ ਉਨ੍ਹਾਂ ਨੇ ਪਾਠਕਾਂ ਤੇ ਸਾਹਿਤਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।