ETV Bharat / state

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੱਖ-ਵੱਖ ਕਾਡਰਾਂ ‘ਚ ਕੀਤੀਆਂ ਤਰੱਕੀਆਂ - ਸੁਖਬਿੰਦਰ ਸਿੰਘ ਸਰਕਾਰੀਆ

ਜਲ ਸਰੋਤ ਵਿਭਾਗ ਵਿੱਚ ਹੋਈਆਂ ਤਰੱਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 5 ਨਿਗਰਾਨ ਇੰਜੀਨੀਅਰਾਂ ਨੂੰ ਮੁੱਖ ਇੰਜੀਨੀਅਰ ਵੱਜੋਂ ਤਰੱਕੀ ਦਿੱਤੀ ਗਈ ਹੈ ਜਦਕਿ 25 ਕਾਰਜਕਾਰੀ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਨਿਗਰਾਨ ਇੰਜੀਨੀਅਰ ਬਣਾਇਆ ਗਿਆ ਹੈ। ਇਸੇ ਤਰਾਂ 43 ਜੇ.ਈ./ਸਹਾਇਕ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫਸਰ (ਐਸ.ਡੀ.ਓ.) ਬਣਾਇਆ ਗਿਆ ਹੈ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੱਖ-ਵੱਖ ਕਾਡਰਾਂ ‘ਚ ਕੀਤੀਆਂ ਤਰੱਕੀਆਂ

author img

By

Published : Aug 2, 2020, 4:17 AM IST

ਚੰਡੀਗੜ੍ਹ: ਦੁਨੀਆਂ ਭਰ ਵਿੱਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿੱਚ 100 ਤੋਂ ਵੀ ਜ਼ਿਆਦਾ ਤਰੱਕੀਆਂ ਕੀਤੀਆਂ ਗਈਆਂ ਹਨ। ਇਹ ਤਰੱਕੀਆਂ ਗਰੁੱਪ ਏ, ਬੀ ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਕੀਤੀਆਂ ਗਈਆਂ ਹਨ।

ਇੱਕ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਪਹਿਲਕਦਮੀ ਸਦਕਾ ਕੁੱਲ 104 ਅਧਿਕਾਰੀਆਂ/ਕਰਮਚਾਰੀਆਂ ਨੂੰ ਕਰਫਿਊ ਅਤੇ ਲੌਕ ਡਾਊਨ ਦੌਰਾਨ ਤਰੱਕੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਧਿਕਾਰੀ ਅਜਿਹੇ ਸਨ ਜੋ ਸੇਵਾਮੁਕਤੀ ਦੇ ਨਜ਼ਦੀਕ ਸਨ ਅਤੇ ਕੁਝ ਅਧਿਕਾਰੀ ਆਉਣ ਵਾਲੇ ਸਮੇਂ ਵਿੱਚ ਸੇਵਾਮੁਕਤ ਹੋ ਰਹੇ ਹਨ।

ਜਲ ਸਰੋਤ ਵਿਭਾਗ ਵਿੱਚ ਹੋਈਆਂ ਤਰੱਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 5 ਨਿਗਰਾਨ ਇੰਜੀਨੀਅਰਾਂ ਨੂੰ ਮੁੱਖ ਇੰਜੀਨੀਅਰ ਵੱਜੋਂ ਤਰੱਕੀ ਦਿੱਤੀ ਗਈ ਹੈ ਜਦਕਿ 25 ਕਾਰਜਕਾਰੀ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਨਿਗਰਾਨ ਇੰਜੀਨੀਅਰ ਬਣਾਇਆ ਗਿਆ ਹੈ। ਇਸੇ ਤਰਾਂ 43 ਜੇ.ਈ./ਸਹਾਇਕ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫਸਰ (ਐਸ.ਡੀ.ਓ.) ਬਣਾਇਆ ਗਿਆ ਹੈ ਅਤੇ 31 ਮਾਲ ਕਲਰਕਾਂ/ਮੁੱਖ ਮਾਲ ਕਲਰਕਾਂ ਨੂੰ ਜ਼ਿਲੇਦਾਰ ਵੱਜੋਂ ਤਰੱਕੀ ਦਿੱਤੀ ਗਈ ਹੈ। ਬਹੁਤ ਸਾਰੇ ਜ਼ਿਲੇਦਾਰਾਂ ਨੇ ਸਿਖਲਾਈ ਸ਼ੁਰੂ ਵੀ ਕਰ ਦਿੱਤੀ ਹੈ। ਇਨਾਂ ਤਰੱਕੀਆਂ ਨਾਲ ਵਿਭਾਗ ਦੇ ਕੰਮ ਵਿਚ ਚੁਸਤੀ ਅਤੇ ਤੇਜ਼ੀ ਆਈ ਹੈ।

ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਕਰਫਿਊ ਅਤੇ ਲੌਕ ਡਾਊਨ ਦੌਰਾਨ ਕੀਤੇ ਕਾਰਜਾਂ ਦੀ ਜਲ ਸਰੋਤ ਮੰਤਰੀ ਨੇ ਕਈ ਵਾਰ ਸ਼ਲਾਘਾ ਕੀਤੀ ਹੈ। ਕਾਬਿਲੇਗੌਰ ਹੈ ਕਿ ਜਲ ਸਰੋਤ ਵਿਭਾਗ ਪੰਜਾਬ ਦੀ ਕਿਸਾਨੀ ਲਈ ਬਹੁਤ ਅਹਿਮ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਨੇ ਲੌਕਡਾਊਨ/ਕਰਫਿਊ ਦੌਰਾਨ ਮਿਸਾਲੀ ਕੰਮ ਕੀਤੇ ਹਨ।

ਬੁਲਾਰੇ ਅਨੁਸਾਰ ਲੌਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ, ਡਰੇਨਾਂ ਅਤੇ ਮਾਈਨਰਾਂ ਦੀ ਸਫ਼ਾਈ ਕਾਰਜਾਂ ਵਿੱਚ ਜੁਟੇ ਰਹੇ ਹਨ। ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੋਰੋਨਾਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤੇ ਹਨ।

ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਵੀ ਕੰਮ ਜਾਰੀ ਰਿਹਾ। ਉਨਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ‘ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਸੀ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.