ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਬੰਗਾਲ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਧਰਨੇ ਦਾ ਕਾਰਨ ਇਹ ਸੀ ਕਿ ਦੁਸਹਿਰੇ ਵਾਲੇ ਦਿਨ ਇੱਕ ਆਰਐਸਐਸ ਵਰਕਰ ਅਤੇ ਉਸ ਦੇ ਪਰਿਵਾਰ ਨੂੰ ਬੇਹਰਹਿਮੀ ਨਾਲ ਮਾਰ ਦਿੱਤਾ ਗਿਆ।
ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਵਰਕਰ ਦੇ ਨਾਲ ਨਾਲ ਉਸ ਦੀ ਪਤਨੀ ਜੋ ਗਰਭਵਤੀ ਸੀ ਉਸ ਦੇ ਪੇਟ 'ਚ 8 ਮਹੀਨਿਆਂ ਦਾ ਬੱਚਾ ਪੱਲ ਰਿਹਾ ਸੀ, ਉਸ ਦਾ ਵੀ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਸ ਮਾਸੂਮ ਬੱਚੇ ਨੇ ਕੀ ਵਿਗਾੜਿਆ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਵੀ ਬੰਗਾਲ ਸਰਕਾਰ ਨੂੰ ਆਪਣੀ ਸੱਤਾ ਜਾਂਦੀ ਹੋਈ ਨਜ਼ਰ ਆਉਂਦੀ ਹੈ ਤਾਂ ਉਹ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ।
ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਮਮਤਾ ਬੈਨਰਜੀ ਨੇ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਉਹ ਉਸ ਦੇ ਖ਼ਿਲਾਫ਼ ਆਪਣੀ ਅਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਦੋਸ਼ੀਆਂ ਨੂੰ ਉਸ ਦੀ ਸਜ਼ਾ ਜ਼ਰੂਰ ਦਿਵਾਉਣਗੇ।