ETV Bharat / state

ਟੋਲ ਪਲਾਜ਼ਿਆਂ ਉੱਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਜਾਣੋ ਕਿਵੇਂ ਰਿਹਾ ਬੰਦ ਦਾ ਅਸਰ - ਕਿਸਾਨਾਂ ਵੱਲੋਂ ਟੋਲ ਪਲਾਜ਼ੇ ਮੁਫ਼ਤ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ ਪਲਾਜ਼ੇ ਬੰਦ ਕੀਤੇ ਹੋਏ ਹਨ। ਜਿਸ ਤੋਂ ਬਾਅਦ ਧਰਨੇ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਬੰਦ ਰੱਖਣ ਦਾ ਅਸਰ ਰਿਹਾ। ਭਾਵੇਂ ਕਿ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ 'ਤੇ ਆਵਾਜਾਈ ਬੰਦ ਨਹੀਂ ਕੀਤੀ ਗਈ, ਪਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਮੁਫ਼ਤ ਜਰੂਰ ਕੀਤੇ ਹੋਏ ਹਨ। farmers Protest second day at toll plazas

ਟੋਲ ਪਲਾਜ਼ਿਆਂ ਉਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ,

author img

By

Published : Dec 16, 2022, 10:02 PM IST

ਚੰਡੀਗੜ੍ਹ: ਪੰਜਾਬ 'ਚ ਦੂਜੇ ਦਿਨ ਵੀ ਟੋਲ ਪਲਾਜ਼ਾ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਿਆਂ ਉੱਤੇ ਦੂਜੇ ਦਿਨ ਸ਼ੁੱਕਰਵਾਰ ਨੂੰ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘ ਨੇ ਸੂਬੇ ਦੇ 18 ਟੋਲ ਪਲਾਜ਼ੇ ਬੰਦ ਰੱਖਣ ਦਾ ਸੱਦਾ ਦਿੱਤਾ ਸੀ। ਭਾਵੇਂ ਕਿ ਟੋਲ ਪਲਾਜ਼ਾ 'ਤੇ ਆਵਾਜਾਈ ਬੰਦ ਨਹੀਂ ਕੀਤੀ ਗਈ, ਪਰ ਕਿਸਾਨਾਂ ਵੱਲੋਂ ਟੋਲ ਪਲਾਜ਼ਾ 'ਤੇ ਟੋਲ ਪਰਚੀ ਕੱਟਣ ਨਹੀਂ ਦਿੱਤੀ ਜਾ ਰਹੀ ਹੈ। farmers Protest second day at toll plazas

ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ: ਭਾਵੇਂ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ 'ਤੇ ਕਿਸਾਨ ਮਜ਼ਦੂਰ ਸੰਘ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਪਰ ਪੰਜਾਬ ਖਾਸ ਕਰਕੇ ਹੁਸ਼ਿਆਰਪੁਰ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ ਬਣਿਆ ਹੋਇਆ ਹੈ। ਪੁਲਿਸ ਨੂੰ ਵੀਰਵਾਰ ਨੂੰ ਵੀ ਇੱਥੇ ਲਾਠੀਚਾਰਜ ਕਰਨਾ ਪਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਐੱਫ.ਆਈ.ਆਰ. ਵੀ ਦਰਜ ਕੀਤੀ ਹੈ।

ਟੋਲ ਕਰਮਚਾਰੀਆਂ ਅਤੇ ਕਿਸਾਨਾਂ ਵਿਚਾਲੇ ਬਹਿਸ: ਵੀਰਵਾਰ ਦੀ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਕਿਸਾਨਾਂ ਨੇ ਦਿਨ ਭਰ ਟੋਲ ਪਲਾਜ਼ਾ 'ਤੇ ਕਬਜ਼ਾ ਕੀਤਾ ਹੋਇਆ ਹੈ। ਇਨ੍ਹਾਂ 'ਚੋਂ ਕਈ ਟੋਲ ਪਲਾਜ਼ਿਆਂ 'ਤੇ ਟੋਲ ਕਰਮਚਾਰੀਆਂ ਅਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋਈ। ਕਿਉਂਕਿ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਆਪਣੀ ਨੌਕਰੀ ਖੁੱਸਣ ਦਾ ਡਰ ਹੈ।

ਜਾਣੋ ਕਿਹੜੇ ਟੋਲ ਪਲਾਜ਼ੇ ਬੰਦ: ਅੰਮ੍ਰਿਤਸਰ ਦੇ ਕੱਥੂਨੰਗਲ, ਮਾਨਾਂਵਾਲਾ ਅਤੇ ਅਟਾਰੀ ਦੇ ਟੋਲ ਪਲਾਜ਼ਿਆਂ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਪੂਰਥਲਾ ਦੇ ਢਿੱਲਵਾਂ ਟੋਲ ਪਲਾਜ਼ਾ ਅਤੇ ਪਠਾਨਕੋਟ ਦੇ ਦੀਨਾਨਗਰ ਟੋਲ ਪਲਾਜ਼ਾ ਦੇ ਨਾਲ-ਨਾਲ ਤਰਨਤਾਰਨ ਦੇ ਉਸਮਾ, ਮਾਨ ਟੋਲ ਪਲਾਜ਼ਾ ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਮੁਕੇਰੀਆਂ, ਚਿਲਾਂਗ, ਚੱਬੇਵਾਲ, ਮਾਨਸਰ ਅਤੇ ਗੜ੍ਹਦੀਵਾਲਾ ਟੋਲ ਪਲਾਜ਼ਿਆਂ 'ਤੇ ਵੀ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਮੋਗਾ ਦੇ ਬਾਘਾਪੁਰਾਣਾ ਟੋਲ ਪਲਾਜ਼ਾ, ਜਲੰਧਰ ਦੇ ਚੱਕਬਾਹਮਣੀਆਂ ਟੋਲ ਪਲਾਜ਼ਾ, ਫਾਜ਼ਿਲਕਾ ਦੇ ਦੇ ਕਲੰਦਰ ਅਤੇ ਮਾਮੋਜੀ ਟੋਲ ਪਲਾਜ਼ਿਆਂ ਦੇ ਨਾਲ-ਨਾਲ ਫਿਰੋਜ਼ਪੁਰ ਦੇ ਗਿੱਦੜਪਿੰਡੀ ਅਤੇ ਫਿਰੋਜ਼ਸ਼ਾਹ ਟੋਲ ਪਲਾਜ਼ਿਆਂ 'ਤੇ ਵੀ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਦੀਆਂ ਮੰਗਾਂ: ਦੱਸ ਦੇਈਏ ਕਿ ਕਿਸਾਨ ਪਿਛਲੇ ਸਮੇਂ ਤੋਂ ਲਗਾਤਾਰ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਅਤੇ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਦੇ ਨਾਲ-ਨਾਲ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 24 ਸਤੰਬਰ ਨੂੰ ਕਰਨਾਲ ਵਿੱਚ ਹੋਣ ਵਾਲੀ ਮੀਟਿੰਗ ਤੋਂ ਬਾਅਦ 26 ਦਸੰਬਰ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਇਹ ਵੀ ਪੜ੍ਹੋ:-ਕਿਸਾਨਾਂ ਨੇ ਮੁਫ਼ਤ ਕਰਵਾਏ ਟੋਲ ਪਲਾਜ਼ੇ, ਜਾਣੋ ਕੀ ਰਿਹਾ ਅਸਰ, ਕਿੱਥੇ-ਕਿੱਥੇ ਹੋਇਆ ਹੰਗਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.